ਪੰਜਾਬ ਦੀ ਧਰਤੀ ’ਤੇ ਗੂੰਜੇਗੀ ਹਾਕੀ ਦੀ ਗੂੰਜ,...
ਇਸ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀਆਂ ਤਿਆਰੀਆਂ ਜ਼ੋਰ ਸ਼ੋਰ ਨਾਲ ਚੱਲ ਰਹੀਆਂ ਹਨ। ਇਸ ਵੱਕਾਰੀ ਟੂਰਨਾਮੈਂਟ ਰਾਹੀਂ ਪੰਜਾਬ ਦੀ ਅਮੀਰ ਹਾਕੀ ਵਿਰਾਸਤ, ਖੇਡ ਸੱਭਿਆਚਾਰ ਅਤੇ ਖਿਡਾਰੀਆਂ ਦੀ ਪ੍ਰਤਿਭਾ ਨੂੰ ਕੌਮਾਂਤਰੀ ਪੱਧਰ ’ਤੇ ਪੇਸ਼ ਕਰਨ ਦਾ ਮੌਕਾ ਮਿਲੇਗਾ।
ਇਸ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀਆਂ ਤਿਆਰੀਆਂ ਜ਼ੋਰ ਸ਼ੋਰ ਨਾਲ ਚੱਲ ਰਹੀਆਂ ਹਨ। ਇਸ ਵੱਕਾਰੀ ਟੂਰਨਾਮੈਂਟ ਰਾਹੀਂ ਪੰਜਾਬ ਦੀ ਅਮੀਰ ਹਾਕੀ ਵਿਰਾਸਤ, ਖੇਡ ਸੱਭਿਆਚਾਰ ਅਤੇ ਖਿਡਾਰੀਆਂ ਦੀ ਪ੍ਰਤਿਭਾ ਨੂੰ ਕੌਮਾਂਤਰੀ ਪੱਧਰ ’ਤੇ ਪੇਸ਼ ਕਰਨ ਦਾ ਮੌਕਾ ਮਿਲੇਗਾ। ਹਾਕੀ ਇੰਡੀਆ ਵੱਲੋਂ ਹਾਕੀ ਦਾ ਮਹਾਂਕੁੰਭ 27 ਅਕਤੂਬਰ ਤੋਂ 5 ਨਵੰਬਰ ਤੱਕ ਕਰਵਾਇਆ ਜਾਵੇਗਾ। ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ 27 ਅਕਤੂਬਰ ਨੂੰ ਉਦਘਾਟਨੀ ਸਮਾਰੋਹ ਅਤੇ 2 ਨਵੰਬਰ ਤੱਕ ਲੀਗ ਪੜਾਅ ਦੇ ਮੈਚ ਹੋਣਗੇ। ਇਸ ਤੋਂ ਬਾਅਦ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿੱਚ 4 ਨਵੰਬਰ ਨੂੰ ਸੈਮੀਫਾਈਨਲ ਅਤੇ 5 ਨਵੰਬਰ ਨੂੰ ਤਮਗ਼ਾ ਮੁਕਾਬਲੇ ਖੇਡੇ ਜਾਣਗੇ।ਇਸ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਪ੍ਰਮੁੱਖ ਹਾਕੀ ਟੀਮਾਂ ਭਾਰਤ, ਦੱਖਣੀ ਕੋਰੀਆ, ਮਲੇਸ਼ੀਆ, ਜਾਪਾਨ, ਚੀਨ ਅਤੇ ਬੰਗਲਾਦੇਸ਼ ਹਿੱਸਾ ਲੈਣਗੀਆਂ। ਇਸ ਤਰ੍ਹਾਂ ਪੰਜਾਬ ਦੇ ਦਰਸ਼ਕਾਂ ਨੂੰ ਉੱਚ ਪੱਧਰੀ ਅੰਤਰਰਾਸ਼ਟਰੀ ਹਾਕੀ ਮੁਕਾਬਲੇ ਆਪਣੇ ਹੀ ਸੂਬੇ ਵਿੱਚ ਦੇਖਣ ਦਾ ਮੌਕਾ ਮਿਲੇਗਾ।