19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭਾਜਪਾ ਦੀ ਸਰਕਾਰ ਬਣਾਓ, ਡਬਲ ਇੰਜਣ ਸਰਕਾਰ ਦੁੱਗਣੀ ਰਫ਼ਤਾਰ ਨਾਲ ਕਰਵਾਏਗੀ ਤਰੱਕੀ ਅਤੇ ਵਿਕਾਸ-ਅਸ਼ੋਕ ਮਿੱਤਲ

ਜਲੰਧਰ, 18 ਅਕਤੂਬਰ (ਸ਼ਿਵ)- ਜਲੰਧਰ ਨਗਰ ਨਿਗਮ ਅਧੀਨ ਭਾਜਪਾ ਦੇ ਚੁਣੇ ਹੋਏ ਕੌਂਸਲਰਾਂ ਦੇ ਵਾਰਡਾਂ ਵਿਚ ਸਟ੍ਰੀਟ ਲਾਈਟਾਂ ਲਗਵਾਉਣ ਲਈ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਨੇ 37 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਵਾਅਦਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 19-10-2026
ਜਲੰਧਰ, 18 ਅਕਤੂਬਰ (ਸ਼ਿਵ)- ਜਲੰਧਰ ਨਗਰ ਨਿਗਮ ਅਧੀਨ ਭਾਜਪਾ ਦੇ ਚੁਣੇ ਹੋਏ ਕੌਂਸਲਰਾਂ ਦੇ ਵਾਰਡਾਂ ਵਿਚ ਸਟ੍ਰੀਟ ਲਾਈਟਾਂ ਲਗਵਾਉਣ ਲਈ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਨੇ 37 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਵਾਅਦਾ ਕੀਤਾ ਹੈ। ਇਸ ਰਾਸ਼ੀ ਨਾਲ ਭਾਜਪਾ ਦੇ ਸਾਰੇ ਜੇਤੂ ਕੌਂਸਲਰਾਂ ਦੇ ਵਾਰਡਾਂ ਵਿਚ ਲੋੜ ਅਨੁਸਾਰ ਸਟ੍ਰੀਟ ਲਾਈਟਾਂ ਲਗਾਈਆਂ ਜਾਣਗੀਆਂ, ਜਿਸ ਨਾਲ ਲੋਕਾਂ ਨੂੰ ਹਨੇਰੇ ਤੋਂ ਰਾਹਤ ਮਿਲੇਗੀ ਅਤੇ ਸ਼ਹਿਰ ਦੀ ਸੁਰੱਖਿਆ ਤੇ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਹੋਵੇਗਾ। ਇਸ ਸਬੰਧੀ ਜਲੰਧਰ ਭਾਜਪਾ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਭਾਜਪਾ ਕੌਂਸਲਰ ਦਲ ਨੇ ਕੌਂਸਲਰ ਦਲ ਦੇ ਆਗੂ ਮਨਜੀਤ ਸਿੰਘ ਟੀਟੂ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਲੰਧਰ ਦੇ ਵਿਕਾਸ ਲਈ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਵਲੋਂ ਦਿੱਤੀ ਗਈ ਰਾਸ਼ੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਭਾਜਪਾ ਆਗੂਆਂ ਨੇ ਕਿਹਾ ਕਿ ਵਾਰਡਾਂ ਵਿਚ ਸਟ੍ਰੀਟ ਲਾਈਟਾਂ ਲੱਗਣ ਨਾਲ ਆਮ ਲੋਕਾਂ ਨੂੰ ਸਹੂਲਤ ਮਿਲੇਗੀ ਅਤੇ ਰਾਤ ਸਮੇਂ ਆਵਾਜਾਈ ਹੋਰ ਸੁਰੱਖਿਅਤ ਹੋਵੇਗੀ।ਇਸ ਮੌਕੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਅਤੇ ਸ਼ਹਿਰਾਂ ਦਾ ਵਿਕਾਸ ਕਰਵਾਉਣਾ ਉਨ੍ਹਾਂ ਦੀਆਂ ਤਰਜੀਹਾਂ ਵਿਚ ਸ਼ਾਮਿਲ ਹੈ। ਜਲੰਧਰ ਦੇ ਵਾਰਡਾਂ ਵਿੱਚ ਸਟ੍ਰੀਟ ਲਾਈਟਾਂ ਲਈ 37.50 ਲੱਖ ਰੁਪਏ ਮੁਹੱਈਆ ਕਰਵਾਉਣ ਦਾ ਉਦੇਸ਼ ਨਾਗਰਿਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ। ਅਸ਼ੋਕ ਮਿੱਤਲ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਅਤੇ ਸੂਬੇ ਵਿੱਚ ਡਬਲ ਇੰਜਣ ਸਰਕਾਰ ਰਾਹੀਂ ਤਰੱਕੀ ਅਤੇ ਵਿਕਾਸ ਦੇ ਕਾਰਜਾਂ ਨੂੰ ਦੁੱਗਣੀ ਰਫ਼ਤਾਰ ਨਾਲ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਕੌਂਸਲਰ ਰਾਜੀਵ ਢੀਂਗਰਾ, ਕੌਂਸਲਰ ਤਰਵਿੰਦਰ ਸੋਈ, ਕੌਂਸਲਰ ਅਜੈ ਬਬਲ, ਕੌਂਸਲਰ ਰਵੀ ਕੁਮਾਰ, ਕੌਂਸਲਰ ਕੰਵਰ ਸਰਤਾਜ ਸਿੰਘ, ਕੌਂਸਲਰ ਗੁਰਪ੍ਰੀਤ ਫੌਜੀ, ਕੌਂਸਲਰ ਪਤੀ ਅਮਿਤ ਸਿੰਘ ਸੰਧਾ, ਕੌਂਸਲਰ ਪਤੀ ਅਸ਼ਵਨੀ ਢੰਡ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਧਰਤੀ ’ਤੇ ਗੂੰਜੇਗੀ ਹਾਕੀ ਦੀ ਗੂੰਜ, ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਲੰਧਰ ਤਿਆਰ ਏਸ਼ੀਅਨ ਹਾਕੀ ਚੈਂਪੀਅਨਸ਼ਿ... ਅਗਲੀ ਖ਼ਬਰ ਸੀਟੀ ਗਰੁੱਪ ਮਕਸੂਦਾਂ ਵਿਖੇ ਆਈ. ਕੇ. ਜੀ. ਪੀ. ਟੀ. ਯੂ. ਇੰਟਰ-ਕਾਲਜ ਸ਼ਤਰੰਜ ਟੂਰਨਾਮੈਂਟ ਦਾ ਸਫਲ ਆਯੋਜਨ ਪੁਰਸ਼ ਵਰਗ ਵ...
Ad Position 24