19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

‘ ਆਪ’ ਦੇ ਮੰਤਰੀਆਂ-ਵਿਧਾਇਕਾਂ ਦੇ ਘਰਾਂ ਅੱਗੇ ਕੀਤੇ ਜਾ ਰਹੇ ਮੁਜ਼ਾਹਰਿਆਂ ’ਚ ਸ਼ਾਮਿਲ ਹੋਵੇਗਾ ਜੇ.ਪੀ.ਐੱਮ.ਓ.

ਜਲੰਧਰ, 18 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 19-10-2026
ਜਲੰਧਰ, 18 ਅਕਤੂਬਰ (ਐੱਮ. ਐੱਸ. ਲੋਹੀਆ) - ‘ਜਨਤਕ ਜੱਥੇਬੰਦੀਆਂ ਦਾ ਸਾਂਝਾ ਮੰਚ’ (ਜੇ.ਪੀ.ਐੱਮ.ਓ.) 19 ਅਕਤੂਬਰ ਨੂੰ ਜਮਹੂਰੀ ਜਨ ਸੰਗਠਨਾਂ ਵਲੋਂ ਸੂਬੇ ਭਰ ‘ਚ ਕੀਤੇ ਜਾ ਰਹੇ ਸਾਂਝੇ ਰੋਸ ਐਕਸ਼ਨਾਂ ‘ਚ ਪੂਰੀ ਤਾਕਤ ਨਾਲ ਸ਼ਾਮਲ ਹੋਵੇਗਾ। ‘ਕੁੱਲ ਹਿੰਦ ਕਿਸਾਨ ਮਹਾਂਸਭਾ’ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ‘ਸੀ.ਟੀ.ਯੂ. ਪੰਜਾਬ’ ਦੇ ਪ੍ਰਧਾਨ ਜਗਦੀਸ਼ ਚੰਦਰ ਤੇ ਸਕੱਤਰ ਹਰਿੰਦਰ ਸਿੰਘ ਰੰਧਾਵਾ, ‘ਦਿਹਾਤੀ ਮਜ਼ਦੂਰ ਸਭਾ’ ਦੇ ਪ੍ਰਧਾਨ ਦਰਸ਼ਨ ਨਾਹਰ, ‘ਏ.ਆਈ.ਕੇ.ਐੱਮ.’ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ‘ਪ.ਸ.ਸ.ਫ.’ ਦੇ ਪ੍ਰਧਾਨ ਸਤੀਸ਼ ਰਾਣਾ ਤੇ ਸਕੱਤਰ ਤੀਰਥ ਸਿੰਘ ਬਾਸੀ, ‘ਔਰਤ ਮੁਕਤੀ ਮੋਰਚਾ ਪੰਜਾਬ’ ਦੀ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਪਾਲ ਜੈਪਾਲ, ‘ਸ਼ਹੀਦ ਭਗਤ ਸਿੰਘ ਨੌਜਵਾਨ ਸਭਾ’ ਦੇ ਪ੍ਰਧਾਨ ਮਨਜਿੰਦਰ ਢੇਸੀ ਤੇ ਸਕੱਤਰ ਧਰਮਿੰਦਰ ਮੁਕੇਰੀਆਂ, ‘ਪੀ.ਐੱਸ.ਐੱਫ.’ ਦੇ ਪ੍ਰਧਾਨ ਗਗਨਦੀਪ ਤੇ ਸਕੱਤਰ ਰਵਿੰਦਰ ਸਿੰਘ ਲੋਹਗੜ੍ਹ ਨੇ ਜਾਣਕਾਰੀ ਦਿੱਤੀ ਕਿ ਮਾਨਸਾ ਵਿਖੇ ‘ਨਸ਼ਾ ਵਿਰੋਧੀ ਟਾਸਕ ਫੋਰਸ’ ਦੇ ਮੈਂਬਰ ਪਰਵਿੰਦਰ ਸਿੰਘ ‘ਝੋਟਾ’ ਦੇ ਡਰਗ ਡੀਲਰ ਅਸ਼ਵਨੀ ਕੁਮਾਰ ਵਲੋਂ ਕੀਤੇ ਗਏ ਕਤਲ ਖ਼ਿਲਾਫ਼ ਬਣੀ ਐਕਸ਼ਨ ਕਮੇਟੀ ਨੇ 19 ਅਕਤੂਬਰ ਨੂੰ ‘ਆਪ’ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਅਤੇ ‘ਫਿਟਕਾਰ ਪੱਤਰ’ ਪੜ੍ਹ ਕੇ ਸੁਣਾਏ ਜਾਣ ਦਾ ਸੱਦਾ ਦਿੱਤਾ ਹੈ ਅਤੇ ਉਹ ਸਾਰੇ ਆਗੂ ਇਸ ਦਾ ਸਮਰਥਨ ਕਰਦੇ ਹਨ ।
Ad Position 22
No active advertisement
ਅਗਲੀ ਖ਼ਬਰ ‘ਆਪ’ ਸਰਕਾਰ ਸਮੇਂ ਪੰਜਾਬ ’ਚ ਫਿਰੌਤੀ ਤੇ ਹਿੰਸਾ ਦੀਆਂ ਘਟਨਾਵਾਂ ਆਮ ਹੋ ਗਈਆਂ- ਸਚਿਨ ਪਾਇਲਟ ਮਰਹੂਮ ਅੰਤਰਰਾਸ਼ਟਰੀ ਕਬੱਡੀ...
Ad Position 24