20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੌਖਾ ਤੇ ਛੇਤੀ ਅਮੀਰ ਹੋਣ ਦੀ ਚਾਹਤ ਨੇ ਬਣਾਇਆ ਨਸ਼ਾ ਤਸਕਰ, ਫਿਰੋਜ਼ਪੁਰ ਜ਼ਿਲ੍ਹੇ ਦੇ 2 ਨੌਜਵਾਨ ਹੈਰੋਇਨ ਸਮੇਤ ਕਾਬੂ ਐਂਟੀ ਨਾਰਕੋਟਿਕਸ ਟਾਸਕ ਫੋਰਸ ਵਲੋਂ ਗ੍ਰਿਫ਼ਤਾਰ ਨਸ਼ਾ ਤਸਕਰਾਂ ਕੋਲੋਂ ਡੇਢ ਕਿੱਲੋ ਹੈਰੋਇਨ ਬਰਾਮਦ

ਜਲੰਧਰ, 19 ਅਕਤੂਬਰ (ਜਤਿੰਦਰ ਪੰਮੀ)-ਐਂਟੀ ਨਾਰਕੋਟਿਕਸ ਟਾਸਕ ਫੋਰਸ ਜਲੰਧਰ ਰੇਂਜ ਵਲੋਂ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ 2 ਨੌਜਵਾਨਾਂ ਨੂੰ ਨਸ਼ਾ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਸੌਖੇ ਢੰਗ ਨਾਲ ਛੇਤੀ ਅਮੀਰ ਹੋਣ ਦੀ ਚਾਹਤ ਕਾਰਨ ਨਸ਼ਾ ਵੇਚਣ ਲੱਗੇ ਸਨ । ਪੁਲਿਸ ਨੇ ਕਾਬੂ ਕੀਤੇ ਗਏ ਤਸਕਰਾਂ ਕੋਲੋਂ 1 ਕਿੱਲੋਗ੍ਰਾਮ 524 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 20-10-2026
ਜਲੰਧਰ, 19 ਅਕਤੂਬਰ (ਜਤਿੰਦਰ ਪੰਮੀ)-ਐਂਟੀ ਨਾਰਕੋਟਿਕਸ ਟਾਸਕ ਫੋਰਸ ਜਲੰਧਰ ਰੇਂਜ ਵਲੋਂ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ 2 ਨੌਜਵਾਨਾਂ ਨੂੰ ਨਸ਼ਾ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਸੌਖੇ ਢੰਗ ਨਾਲ ਛੇਤੀ ਅਮੀਰ ਹੋਣ ਦੀ ਚਾਹਤ ਕਾਰਨ ਨਸ਼ਾ ਵੇਚਣ ਲੱਗੇ ਸਨ । ਪੁਲਿਸ ਨੇ ਕਾਬੂ ਕੀਤੇ ਗਏ ਤਸਕਰਾਂ ਕੋਲੋਂ 1 ਕਿੱਲੋਗ੍ਰਾਮ 524 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਬਸਤੀ ਕਰੀਮ ਵਾਲਾ ਥਾਣਾ ਮੱਖੂ ਤੇ ਅਰਸ਼ਦੀਪ ਸਿੰਘ ਵਾਸੀ ਗੇਟ ਚੌਕ ਕਸ਼ਮੀਰੀਆਂ ਵਾਲੀ ਗਲੀ ਥਾਣਾ ਸਿਟੀ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐੱਨ. ਟੀ. ਐੱਫ. ਜਲੰਧਰ ਰੇਂਜ ਦੇ ਏ. ਆਈ. ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਵਿੰਗ ਦੇ ਡੀ. ਐੱਸ. ਪੀ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਐੱਸ. ਆਈ. ਅਕਾਸ਼ਵੀਰ ਸਿੰਘ ਦੀ ਟੀਮ ਨੇ 17 ਅਕਤੂਬਰ ਨੂੰ ਕਾਰਵਾਈ ਕਰਦਿਆਂ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਮੱਖੂ ਅਧੀਨ ਆਉਂਦੇ ਪਿੰਡ ਅਰਾਈਆਂਵਾਲਾ ਨੇੜਿਓਂ ਗੁਰਪ੍ਰੀਤ ਸਿੰਘ ਤੇ ਅਰਸ਼ਦੀਪ ਸਿੰਘ ਨੂੰ ਕਾਬੂ ਕੀਤਾ। ਪੁਲਿਸ ਨੇ ਤਲਾਸ਼ੀ ਦੌਰਾਨ ਗੁਰਪ੍ਰੀਤ ਸਿੰਘ ਕੋਲੋਂ 1 ਕਿੱਲੋਗ੍ਰਾਮ 18 ਗ੍ਰਾਮ ਹੈਰੋਇਨ ਤੇ ਅਰਸ਼ਦੀਪ ਸਿੰਘ ਕੋਲੋਂ 506 ਗ੍ਰਾਮ ਹੈਰੋਇਨ ਬਰਾਮਦ ਕੀਤੀ। ਏ. ਆਈ. ਜੀ. ਸਰੋਆ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ 12ਵੀਂ ਜਮਾਤ ਪਾਸ ਹੈ ਤੇ ਖੇਤੀਬਾੜੀ ਦਾ ਕੰਮ ਕਰਦਾ ਹੈ। ਉਸ ਨੇ ਕਰਜ਼ਾ ਉਤਾਰਨ ਤੇ ਵਧੇਰੇ ਪੈਸੇ ਕਮਾਉਣ ਦੇ ਲਾਲਚ ’ਚ ਹੈਰੋਇਨ ਵੇਚਣੀ ਸ਼ੁਰੂ ਕਰ ਦਿੱਤੀ ਸੀ। ਦੂਜੇ ਮੁਲਜ਼ਮ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਹ ਵੀ 12ਵੀਂ ਪਾਸ ਹੈ ਅਤੇ ਖੇਤੀਬਾੜੀ ਕਰਦਾ ਹੈ। ਉਹ ਆਪਣੇ ਦੋਸਤ ਗੁਰਪ੍ਰੀਤ ਸਿੰਘ ਨਾਲ ਮਿਲ ਕੇ ਪੈਸੇ ਦੇ ਲਾਲਚ ਕਾਰਨ ਹੈਰੋਇਨ ਵੇਚਣ ਲੱਗ ਪਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮੁਲਜ਼ਮਾਂ ਖ਼ਿਲਾਫ਼ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਨੌਜਵਾਨ ਸਭਾ ਰਾਮਾ ਮੰਡੀ ਵਲੋਂ ਗੂਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਅਗਲੀ ਖ਼ਬਰ ਨਿਹੰਗ ਸਿੰਘ ਦੇ ਭੇਸ ’ਚ ਵਾਰਦਾਤਾਂ ਕਰਨ ਵਾਲੇ 2 ਲੁਟੇਰੇ ਕਾਬੂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚੋਂ ਚਾਰ ਸੋਨੇ ਦੇ ਲਾਕੇ...
Ad Position 24