20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਖ਼ਾਲਸਾ ਨੌਜਵਾਨ ਸਭਾ ਰਾਮਾ ਮੰਡੀ ਵਲੋਂ ਗੂਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ

ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਖਾਲਸਾ ਨੌਜਵਾਨ ਸਭਾ ਰਾਮਾ ਮੰਡੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਰਵਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਗੁਰਬਚਨ ਸਿੰਘ ਮੱਕੜ ਨੇ ਦੱਸਿਆ ਕਿ ਕੀਰਤਨ ਸਮਾਗਮ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪ ਗੁਰਦੁਆਰਾ ਸਾਹਿਬ ਕਾਕੀ ਪਿੰਡ ਤੋਂ ਨਗਰ ਕੀਰਤਨ ਦੇ ਰੂਪ ’ਚ ਪੰਡਾਲ ਵਿੱਚ ਲਿਆਂਦੇ ਗਏ।

Ad Position 21
No active advertisement
ਸਮਾਗਮ ਦੌਰਾਨ ਕਥਾ ਕਰਦੇ ਹੋਏ ਭਾਈ ਪਿੰਦਰਪਾਲ ਸਿੰਘ । 20-10-2026
ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਖਾਲਸਾ ਨੌਜਵਾਨ ਸਭਾ ਰਾਮਾ ਮੰਡੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਰਵਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਗੁਰਬਚਨ ਸਿੰਘ ਮੱਕੜ ਨੇ ਦੱਸਿਆ ਕਿ ਕੀਰਤਨ ਸਮਾਗਮ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪ ਗੁਰਦੁਆਰਾ ਸਾਹਿਬ ਕਾਕੀ ਪਿੰਡ ਤੋਂ ਨਗਰ ਕੀਰਤਨ ਦੇ ਰੂਪ ’ਚ ਪੰਡਾਲ ਵਿੱਚ ਲਿਆਂਦੇ ਗਏ। ਇਹ ਕੀਰਤਨ ਸਮਾਗਮ, ਹੁਸ਼ਿਆਰਪੁਰ ਰੋਡ ਰਾਮਾ ਮੰਡੀ ਵਿਖੇ ਵੀ ਮਾਰਟ ਦੇ ਬਿੱਲਕੁਲ ਨਜ਼ਦੀਕ ਕਰਵਾਇਆ ਗਿਆ। ਇਸ ਸਮਾਗਮ ’ਚ ਹੋਰਨਾਂ ਤੋਂ ਇਲਾਵਾ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਆਤਮਰਸ ਕੀਰਤਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ 4 ਜੱਥਿਆਂ ਜਿਨ੍ਹਾਂ ’ਚ ਭਾਈ ਰਵਿੰਦਰ ਸਿੰਘ, ਭਾਈ ਸਿਮਰਨਜੀਤ ਸਿੰਘ, ਭਾਈ ਸਿਮਰਪ੍ਰੀਤ ਸਿੰਘ ਤੇ ਭਾਈ ਦਵਿੰਦਰ ਸਿੰਘ ਬਟਾਲਾ ਵਲੋਂ ਕੀਰਤਨ ਕੀਤਾ ਗਿਆ, ਇਨ੍ਹਾਂ ਤੋਂ ਬਾਅਦ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਅਤੇ ਭਾਈ ਦਵਿੰਦਰ ਸਿੰਘ ਜੀ ਸੋਢੀ ਨੇ ਵੀ ਆਨੰਦਮਈ ਕੀਰਤਨ ਨਾਲ ਹਾਜ਼ਰੀ ਭਰੀ । ਇਸ ਸਮਾਗਮ ’ਚ ਵੱਡੀ ਗਿਣਤੀ ’ਚ ਸੰਤ ਮਹਾਪੁਰਖਾਂ ਨੇ ਵੀ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ’ਤੇ ਸੰਤ ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ, ਸਵਾਮੀ ਸਾਂਤਾ ਨੰਦ ਗੋਪਾਲ ਨਗਰ , ਮਾਤਾ ਵਿਪਨਪ੍ਰੀਤ ਕੌਰ ਲੁਧਿਆਣਾ, ਸੰਤ ਗੁਰਵਿੰਦਰ ਸਿੰਘ ਨਿਰਮਲ ਕੁਟੀਆ, ਸੰਤ ਬਾਬਾ ਹਰਜਿੰਦਰ ਸਿੰਘ ਚਾਹ ਵਾਲੇ, ਸੰਤ ਬਾਬਾ ਰਣਜੀਤ ਸਿੰਘ, ਸੰਤ ਬਾਬਾ ਮਨਜੀਤ ਸਿੰਘ ਆਦਿ ਵੀ ਹਾਜਰ ਸਨ ਸਟੇਜ ਦੀ ਕਾਰਵਾਈ ਉੱਘੇ ਪੰਥਕ ਵਿਦਵਾਨ ਭਗਵਾਨ ਸਿੰਘ ਜੌਹਲ ਵਲੋਂ ਚਲਾਈ ਗਈ।
Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਿੰਘ ਜੌਹਲ ਨੂੰ ਸਦਮਾ-ਚਾਚੇ ਦਾ ਦਿਹਾਂਤ ਅਗਲੀ ਖ਼ਬਰ ਸੌਖਾ ਤੇ ਛੇਤੀ ਅਮੀਰ ਹੋਣ ਦੀ ਚਾਹਤ ਨੇ ਬਣਾਇਆ ਨਸ਼ਾ ਤਸਕਰ, ਫਿਰੋਜ਼ਪੁਰ ਜ਼ਿਲ੍ਹੇ ਦੇ 2 ਨੌਜਵਾਨ ਹੈਰੋਇਨ ਸਮੇਤ ਕਾਬੂ ਐਂਟ...
Ad Position 24