20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ ਜਵਾਬ ਦੇਵੇ ‘ਆਪ’ ਸਰਕਾਰ-ਵਿਜੇ ਸਾਂਪਲਾ

ਜਲੰਧਰ, 19 ਅਕਤਬੂਰ (ਸ਼ਿਵ )-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੇ ਅੱਜ ‘ਆਪ’ ਸਰਕਾਰ ’ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ, ਪਰ ਉਸ ਉੱਤੇ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦਾ ਲੇਖਾ-ਜੋਖਾ ਦੇਣ ਦੀ ਬਜਾਏ ਪੰਜਾਬ ਸਰਕਾਰ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਉੱਤੇ ਚਿੱਕੜ ਸੁੱਟ ਰਹੀ ਹੈ। ਜਾਰੀ ਬਿਆਨ ਮੁਤਾਬਕ ਅਮਨ ਅਰੋੜਾ ਦੇ ਪੰਜਾਬ ਨੂੰ ਵਾਰ-ਵਾਰ ਬਦਨਾਮ ਕਰਨ ਵਾਲੇ ਬਿਆਨ ਉੱਤੇ ਪਲਟਵਾਰ ਕਰਦਿਆਂ ਵਿਜੇ ਸਾਂਪਲਾ ਨੇ ਸਵਾਲ ਕੀਤਾ ਕਿ ਸੰਗਰੂਰ ਵਿਚ ਗੁਲਜ਼ਾਰ ਨੂੰ ਖੁਦਕਸ਼ੀ ਲਈ ਮਜ਼ਬੂਰ ਕਿਸ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 20-10-2026
ਜਲੰਧਰ, 19 ਅਕਤਬੂਰ (ਸ਼ਿਵ )-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੇ ਅੱਜ ‘ਆਪ’ ਸਰਕਾਰ ’ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ, ਪਰ ਉਸ ਉੱਤੇ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦਾ ਲੇਖਾ-ਜੋਖਾ ਦੇਣ ਦੀ ਬਜਾਏ ਪੰਜਾਬ ਸਰਕਾਰ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਉੱਤੇ ਚਿੱਕੜ ਸੁੱਟ ਰਹੀ ਹੈ। ਜਾਰੀ ਬਿਆਨ ਮੁਤਾਬਕ ਅਮਨ ਅਰੋੜਾ ਦੇ ਪੰਜਾਬ ਨੂੰ ਵਾਰ-ਵਾਰ ਬਦਨਾਮ ਕਰਨ ਵਾਲੇ ਬਿਆਨ ਉੱਤੇ ਪਲਟਵਾਰ ਕਰਦਿਆਂ ਵਿਜੇ ਸਾਂਪਲਾ ਨੇ ਸਵਾਲ ਕੀਤਾ ਕਿ ਸੰਗਰੂਰ ਵਿਚ ਗੁਲਜ਼ਾਰ ਨੂੰ ਖੁਦਕਸ਼ੀ ਲਈ ਮਜ਼ਬੂਰ ਕਿਸ ਨੇ ਕੀਤਾ। ਕਾਲ਼ਾ ਝੰਡਾ ਦਿਖਾਉਣ ਲਈ ਮੋਹਨਜੀਤ ਸ਼ੋਰੇ ਉੱਤੇ ਤੀਜੇ ਦਰਜੇ ਦਾ ਅੰਨ੍ਹਾ ਤਸ਼ੱਦਦ ਕਿਸ ਨੇ ਕਰਵਾਇਆ ਅਤੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਪਿੱਛੇ ਪਰਿਵਾਰਕ ਮੈਂਬਰ ਕਿਸ ਨੂੰ ਸਾਜ਼ਿਸ਼ ਕਰਤਾ ਦੱਸ ਰਹੇ ਹਨ। ਵਿਜੇ ਸਾਂਪਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਪਣੀ ਏ.ਸੀ. ਕੋਠੀ ’ਚੋਂ ਬਾਹਰ ਨਿਕਲ ਕੇ ਪੰਜਾਬ ਦੇ ਲੋਕਾਂ ਦਾ ਸਾਹਮਣਾ ਕਰਨ ਦੀ ਹਿੰਮਤ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸ਼ੋਭਾ ਯਾਤਰਾ 24 ਨੂੰ ਅਗਲੀ ਖ਼ਬਰ ਰਣਜੀਤ ਸਿੰਘ ਜੌਹਲ ਨੂੰ ਸਦਮਾ-ਚਾਚੇ ਦਾ ਦਿਹਾਂਤ
Ad Position 24