20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕੈਬਨਿਟ ਮੰਤਰੀ ਭਗਤ ਨੇ ਵਿਆਹ ਸਮਾਗਮ ’ਚ ਸ਼ਿਰਕਤ ਕਰਕੇ ਨਵ-ਵਿਆਹੇ ਜੋੜਿਆਂ ਨੂੰ ਦਿੱਤਾ ਆਸ਼ੀਰਵਾਦ

ਜਲੰਧਰ, 19 ਅਕਤੂਬਰ (ਜਤਿੰਦਰ ਪੰਮੀ)-ਸ੍ਰੀ ਪੰਚਵਟੀ ਮੰਦਰ ਧਰਮਸ਼ਾਲਾ ਗਊਸ਼ਾਲਾ ਕਮੇਟੀ ਮੇਨ ਬਾਜ਼ਾਰ ਬਸਤੀ ਗੁਜਾਂ ਤੇ ਭਾਰਤ ਵਿਕਾਸ ਪ੍ਰੀਸ਼ਦ ਜਲੰਧਰ ਦੱਖਣ ਦੇ ਸਾਂਝੇ ਉਪਰਾਲੇ ਨਾਲ 6 ਜੋੜਿਆਂ ਦਾ ਵਿਆਹ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 20-10-2026
ਜਲੰਧਰ, 19 ਅਕਤੂਬਰ (ਜਤਿੰਦਰ ਪੰਮੀ)-ਸ੍ਰੀ ਪੰਚਵਟੀ ਮੰਦਰ ਧਰਮਸ਼ਾਲਾ ਗਊਸ਼ਾਲਾ ਕਮੇਟੀ ਮੇਨ ਬਾਜ਼ਾਰ ਬਸਤੀ ਗੁਜਾਂ ਤੇ ਭਾਰਤ ਵਿਕਾਸ ਪ੍ਰੀਸ਼ਦ ਜਲੰਧਰ ਦੱਖਣ ਦੇ ਸਾਂਝੇ ਉਪਰਾਲੇ ਨਾਲ 6 ਜੋੜਿਆਂ ਦਾ ਵਿਆਹ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਨੇ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਸੁਖਮਈ ਵਿਆਹੁਤਾ ਜੀਵਨ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਅਤੇ ਧੀਆਂ ਦੇ ਵਿਆਹ ਵਿੱਚ ਸਹਿਯੋਗ ਦੇਣਾ ਸਮਾਜ ਸੇਵਾ ਦਾ ਇੱਕ ਮਹੱਤਵਪੂਰਨ ਕਾਰਜ ਹੈ। ਵਿਆਹ ਸਮਾਗਮ ਦੌਰਾਨ ਛੇ ਨਵ-ਵਿਆਹੇ ਜੋੜਿਆਂ ਨੂੰ ਗ੍ਰਹਿਸਥੀ ਜੀਵਨ ਦੀ ਸ਼ੁਰੂਆਤ ਕਰਨ ਲਈ ਘਰੇਲੂ ਵਰਤੋਂ ਦੀਆਂ ਵੱਖ-ਵੱਖ ਵਸਤਾਂ ਤੋਹਫ਼ੇ ਵਜੋਂ ਦਿੱਤੀਆਂ ਗਈਆਂ। ਸ਼੍ਰੀ ਪੰਚਵਟੀ ਮੰਦਰ ਧਰਮਸ਼ਾਲਾ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਲੱਕੀ ਮਲਹੋਤਰਾ ਅਤੇ ਭਾਰਤ ਵਿਕਾਸ ਪ੍ਰੀਸ਼ਦ ਜਲੰਧਰ ਦੱਖਣ ਦੇ ਪ੍ਰਧਾਨ ਐਡਵੋਕੇਟ ਚੰਦਰ ਮੋਹਨ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੀਆਂ ਤਿਆਰੀਆਂ ਦੋਵਾਂ ਸੰਸਥਾਵਾਂ ਦੇ ਮੈਂਬਰਾਂ ਨੇ ਮਿਲ ਕੇ ਸੰਭਾਲੀਆਂ। ਇਸ ਮੌਕੇ ਡਾ. ਰਾਜੇਸ਼ ਮਨਨ, ਰਮੇਸ਼ ਵਿਜ, ਦਵਿੰਦਰ ਅਰੋੜਾ, ਸਤਨਾਮ ਅਰੋੜਾ, ਰਵੀ ਮਹਾਜਨ, ਨਵੀਨ ਗੋਸਵਾਮੀ, ਕੇ.ਐੱਲ. ਅਰੋੜਾ, ਅਸ਼ੋਕ ਸਾਰੰਗਲ, ਚਮਨ ਲਾਲ ਸਾਰੰਗਲ, ਅਸ਼ੋਕ ਅਰੋੜਾ, ਯਸ਼ਪਾਲ ਸਿੰ ਗਲਾ, ਅਰੁਣ ਓਬਰਾਏ ਸਮੇਤ ਦੋਵਾਂ ਸੰਸਥਾਵਾਂ ਦੇ ਕਈ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ‘ਆਪ’ ਦੇ ਹਲਕਾ ਇੰਚਾਰਜ ਕੋਹਲੀ ਨੂੰ ਸੌਂਪਿਆ ਰੋਸ - ਪੱਤਰ ਅਗਲੀ ਖ਼ਬਰ ਸੁਆਮੀ ਸੰਤ ਦਾਸ ਕਿੰਡਰਗਾਰਟਨ ਵਿਖੇ ਮਨਾਇਆ ਦੁਸਹਿਰੇ ਦਾ ਤਿਉਹਾਰ
Ad Position 24