20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ਼ਾਹਕੋਟ ’ਚ ਦੁਸਹਿਰਾ ਮਨਾਉਣ ਸੰਬੰਧੀ ਦੁਸਹਿਰਾ ਕਮੇਟੀ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ

ਸ਼ਾਹਕੋਟ, 19 ਅਕਤੂਬਰ (ਨਗਿੰਦਰ ਸਿੰਘ ਬਾਂਸਲ)-ਦੁਸਹਿਰਾ ਕਮੇਟੀ ਸ਼ਾਹਕੋਟ ਵਲੋਂ ਭਲਕੇ ਦੁਸਹਿਰੇ ਦਾ ਤਿਉਹਾਰ ਮਨਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਸਹਿਰਾ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰੋਵਰ ਐੱਮ.

Ad Position 21
No active advertisement
ਕਾਲੀ ਵੇਈਂ ’ਚੋਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਸੇਵਾਦਾਰ ਅਤੇ ਪੁਲਿਸ ਮੁਲਾਜ਼ਮ ਦੀ ਲਾਸ਼ ਨੂੰ ਬਾਹਰ ਕੱਢਦੇ ਹੋਏ | ਤਸਵੀਰ:ਲਾਡੀ ਸਟੂਡੀਓ 20-10-2026
ਸ਼ਾਹਕੋਟ, 19 ਅਕਤੂਬਰ (ਨਗਿੰਦਰ ਸਿੰਘ ਬਾਂਸਲ)-ਦੁਸਹਿਰਾ ਕਮੇਟੀ ਸ਼ਾਹਕੋਟ ਵਲੋਂ ਭਲਕੇ ਦੁਸਹਿਰੇ ਦਾ ਤਿਉਹਾਰ ਮਨਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਸਹਿਰਾ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰੋਵਰ ਐੱਮ.ਸੀ., ਪ੍ਰਧਾਨ ਰਾਜੇਸ਼ ਪਰਾਸ਼ਰ ਅਤੇ ਸਰਪ੍ਰਸਤ ਕਮਲ ਨਾਹਰ ਨੇ ਦੱਸਿਆ ਕਿ ਬਦੀ ‘ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਸ਼ਾਹਕੋਟ ਵਿਚ ਹਰ ਸਾਲ ਦੀ ਤਰ੍ਹਾਂ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਾਹਕੋਟ ਦੀ ਦੁਸਹਿਰਾ ਗਰਾਊਂਡ ਵਿਚ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਪੂਰੀ ਤਰ੍ਹਾਂ ਤਿਆਰ ਕਰ ਲਏ ਗਏ ਹਨ ਅਤੇ ਭਲਕੇ 20 ਅਕਤੂਬਰ ਸ਼ਾਮ ਨੂੰ ਇਨ੍ਹਾਂ ਨੂੰ ਅਗਨ ਭੇਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਭਗਵਾਨ ਰਾਮ ਜੀ ਦੇ ਜੀਵਨ ਨਾਲ ਸਬੰਧਤ ਸੁੰਦਰ ਝਾਕੀਆਂ ਵੀ ਸਜਾਈਆਂ ਜਾਣਗੀਆਂ। ਦਸਹਿਰਾ ਕਮੇਟੀ ਵੱਲੋਂ ਅੱਜ ਦੁਸਹਿਰਾ ਗਰਾਊਂਡ ਵਿਚ ਜਾ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤਿਉਹਾਰ ਨੂੰ ਮਨਾਉਣ ਲਈ ਸਮੂਹ ਸ਼ਹਿਰ ਵਾਸੀਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਮੌਕੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸਰਪ੍ਰਸਤ ਦਰਸ਼ਨ ਅਰੋੜਾ, ਵਰਿੰਦਰ ਨਾਹਰ ਮੀਤ ਪ੍ਰਧਾਨ, ਵਿਵੇਕ ਸ਼ਰਮਾ, ਡਾ. ਨਰੇਸ਼ ਸੱਗੂ, ਰਾਜਾ ਅਰੋੜਾ, ਰਾਕੇਸ਼ ਬਾਂਸਲ , ਦੀਪਕ ਸੋਬਤੀ ਆਰ.ਏ., ਧਰਮਵੀਰ ਅਰੋੜਾ, ਗੋਪੀ ਸਿੰਘ, ਬਲਵਿੰਦਰ ਸਿੰਘ ਬਿੰਦਾ, ਅਸ਼ਵਨੀ ਮਿੱਤਲ, ਪ੍ਰਦੀਪ ਡੱਬ, ਗੌਤਮ ਧਵਨ, ਮਨਦੀਪ ਗੋਇਲ, ਮਨੋਜ ਅਰੋੜਾ, ਨਰਿੰਦਰ ਕੁਮਾਰ ਮੋਨੂ, ਰੋਹਿਤ ਮੈਸਨ, ਡਾ. ਦੀਪਕ ਸ਼ਰਮਾ, ਸੁਰਿੰਦਰ ਮੋਹਨ ਤੇਜੀ, ਐਡਵੋਕੇਟ ਪਿਊਸ਼, ਰ ਕੇਸ਼ ਖਹਿਰਾ, ਕੁਲਦੀਪ ਸਚਦੇਵਾ, ਪ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿਤਪੁਰ ਵਿਖੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ 24 ਨੂੰ ਅਗਲੀ ਖ਼ਬਰ ਲੋਹੀਆਂ ਦੇ ਗਾਂਧੀ ਪਰਿਵਾਰ ਨੂੰ ਸਦਮਾ, ਮੋਗਾ ’ਚ ਵਾਪਰੇ ਹਾਦਸੇ ’ਚ 2 ਜੀਆਂ ਦੀ ਮੌਤ, 3 ਫੱਟੜ ਸਿਰਸਾ ਦੇ ਵਿਆਹ ਤੋਂ ਪਰਤ...
Ad Position 24