20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲਾਂ ਦੀ ਵਸੂਲੀ ਲਈ ਵਿਸ਼ੇਸ਼ ਕਾਰਵਾਈ, 5.10 ਲੱਖ ਤੋਂ ਵੱਧ ਦੀ ਰਕਮ ਵਸੂਲੀ

ਜਲੰਧਰ, 19 ਅਕਤੂਬਰ (ਸ਼ਿਵ)- ਨਗਰ ਨਿਗਮ ਜਲੰਧਰ ਵਲੋਂ ਬਕਾਇਆ ਪਾਣੀ ਅਤੇ ਸੀਵਰੇਜ ਦੇ ਬਿੱਲਾਂ ਦੀ ਵਸੂਲੀ ਲਈ ਜ਼ੋਨ ਨੰਬਰ 2 ਵਿਚ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਕਾਰਵਾਈ ਮੇਅਰ ਸ੍ਰੀ ਵਨੀਤ ਧੀਰ, ਕਮਿਸ਼ਨਰ ਸੁਰਿੰਦਰ ਸਿੰਘ ਅਤੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਮਨਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 20-10-2026
ਜਲੰਧਰ, 19 ਅਕਤੂਬਰ (ਸ਼ਿਵ)- ਨਗਰ ਨਿਗਮ ਜਲੰਧਰ ਵਲੋਂ ਬਕਾਇਆ ਪਾਣੀ ਅਤੇ ਸੀਵਰੇਜ ਦੇ ਬਿੱਲਾਂ ਦੀ ਵਸੂਲੀ ਲਈ ਜ਼ੋਨ ਨੰਬਰ 2 ਵਿਚ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਕਾਰਵਾਈ ਮੇਅਰ ਸ੍ਰੀ ਵਨੀਤ ਧੀਰ, ਕਮਿਸ਼ਨਰ ਸੁਰਿੰਦਰ ਸਿੰਘ ਅਤੇ ਸੰਯੁਕਤ ਕਮਿਸ਼ਨਰ ਸ੍ਰੀਮਤੀ ਮਨਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਐਸਟੇਟ ਅਫ਼ਸਰ-ਕਮ-ਚੀਫ਼ ਟੈਕਸ ਕੁਲੈਕਟਰ ਸ੍ਰੀ ਅਸ਼ਵਨੀ ਗਿੱਲ ਅਤੇ ਸੁਪਰਡੈਂਟ ਵਾਟਰ ਰੇਟ ਸ੍ਰੀ ਹਰਪ੍ਰੀਤ ਵਾਲੀਆ ਦੀ ਦੇਖ-ਰੇਖ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਬਕਾਇਆ ਪਾਣੀ ਅਤੇ ਸੀਵਰੇਜ ਦੇ ਬਿੱਲਾਂ ਦੀ ਵਸੂਲੀ ਕੀਤੀ ਗਈ। ਜਿਨ੍ਹਾਂ ਪ੍ਰਾਪਰਟੀ ਮਾਲਕਾਂ ਵਲੋਂ ਲੰਬੇ ਸਮੇਂ ਤੋਂ ਬਕਾਇਆ ਰਕਮ ਜਮ੍ਹਾਂ ਨਹੀਂ ਕਰਵਾਈ ਗਈ ਸੀ, ਉਨ੍ਹਾਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟਣ ਦੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਗਈ। ਨਗਰ ਨਿਗਮ ਅਧਿਕਾਰੀਆਂ ਅਨੁਸਾਰ, ਇਸ ਵਿਸ਼ੇਸ਼ ਮੁਹਿੰਮ ਦੌਰਾਨ ਡਿਫਾਲਟਰਾਂ ਵੱਲੋਂ ਕੁੱਲ 5.10 ਲੱਖ ਰੁਪਏ ਦੀ ਰਕਮ ਜਮ੍ਹਾਂ ਕਰਵਾਈ ਗਈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਡਿਫਾਲਟਰਾਂ ਨੂੰ ਆਪਣੇ ਬਕਾਇਆ ਬਿੱਲ ਜਲਦ ਜਮ੍ਹਾਂ ਕਰਵਾਉਣ ਦੀ ਚਿਤਾਵਨੀ ਦਿੱਤੀ ਗਈ। ਕੁਝ ਖਪਤਕਾਰਾਂ ਨੇ ਇਕ ਹਫ਼ਤੇ ਦੇ ਅੰਦਰ ਬਕਾਇਆ ਰਕਮ ਜਮ੍ਹਾਂ ਕਰਵਾਉਣ ਦਾ ਸਮਾਂ ਵੀ ਲਿਆ।ਇਹ ਕਾਰਵਾਈ ਜ਼ੋਨ ਨੰਬਰ 2 ਦੇ ਏਰੀਆ ਇੰਚਾਰਜ ਅਤੇ ਇੰਸਪੈਕਟਰਾਂ ਕਰਨ ਧੀਰ, ਮੁਕੇਸ਼, ਅਨਵਰ ਅਤੇ ਨਵੀਨ ਵਲੋਂ ਅਮਲ ਵਿਚ ਲਿਆਂਦੀ ਗਈ।
Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਿੰਘ ਜੌਹਲ ਨੂੰ ਸਦਮਾ-ਚਾਚੇ ਦਾ ਦਿਹਾਂਤ ਅਗਲੀ ਖ਼ਬਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ’ਚ ਦੁਸਹਿਰੇ ਸੰਬੰਧੀ ਡਰਾਇੰਗ ਮੁਕਾਬਲੇ ਕਰਵਾਏ
Ad Position 24