20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਾਲ ਵਿਆਹ ਮੁਕਤ ਬਣਾਉਣ ਲਈ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਕਾਰਜਯੋਜਨਾ ਤਿਆਰ

ਜਲੰਧਰ, 20 ਅਕਤੂਬਰ (ਸ਼ਿਵ)-ਜ਼ਿਲ੍ਹਾ ਯੁਵਾ ਵਿਕਾਸ ਸੰਗਠਨ (ਜੈੱਡ. ਵਾਈ.

Ad Position 21
No active advertisement
ਅਜੀਤ ਡੈਸਕ 21-10-2026
ਜਲੰਧਰ, 20 ਅਕਤੂਬਰ (ਸ਼ਿਵ)-ਜ਼ਿਲ੍ਹਾ ਯੁਵਾ ਵਿਕਾਸ ਸੰਗਠਨ (ਜੈੱਡ.ਵਾਈ. ਵੀ. ਐਸ.) ਵਲੋਂ ਪੰਜਾਬ ਦੇ ਸੱਤ ਜ਼ਿਲ੍ਹਿਆਂ ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ ਅਤੇ ਸੰਗਰੂਰ ਦੀਆਂ ਟੀਮਾਂ ਲਈ ਇੱਕ ਰੋਜ਼ਾ ਓਰੀਐਂਟੇਸ਼ਨ-ਕਮ-ਰੀਵਿਊ ਮੀਟਿੰਗ ਕਰਵਾਈ ਗਈ। ਮੀਟਿੰਗ ਦਾ ਮੁੱਖ ਉਦੇਸ਼ ਬਾਲ ਤਸਕਰੀ ਅਤੇ ਬਾਲ ਵਿਆਹ ਦੀ ਰੋਕਥਾਮ ਲਈ ਟੀਮਾਂ ਨੂੰ ਜਾਗਰੂਕ ਕਰਨਾ ਅਤੇ ਜ਼ਿਲ੍ਹਾ ਪੱਧਰ ’ਤੇ ਕਾਰਜਯੋਜਨਾ ਤਿਆਰ ਕਰਨਾ ਸੀ। ਇਸ ਮੌਕੇ ਸੰਗਠਨ ਦੇ ਪ੍ਰਧਾਨ ਪਰਮਜੀਤ ਸਿੰਘ ਬਡੋਲਾ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਚਾਇਤਾਂ, ਸਕੂਲਾਂ, ਪ੍ਰਸ਼ਾਸਨ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਜਾਗਰੂਕਤਾ ਵਧਾਉਣ ’ਤੇ ਜ਼ੋਰ ਦਿੱਤਾ। ਸੰਗਠਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਿਤ ਚੋਪੜਾ ਨੇ ਵੱਖ-ਵੱਖ ਜ਼ਿਲ੍ਹਿਆਂ ਵਿਚ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਬਾਲ ਤਸਕਰੀ ਤੇ ਬਾਲ ਵਿਆਹ ਦੇ ਮਾਮਲਿਆਂ ਦੀ ਸਮੇਂ ਸਿਰ ਪਛਾਣ ਅਤੇ ਰੋਕਥਾਮ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸੱਤਾਂ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਆਪਣੇ-ਆਪਣੇ ਜ਼ਿਲ੍ਹਿਆਂ ਨੂੰ ਬਾਲ ਵਿਆਹ ਮੁਕਤ ਬਣਾਉਣ ਲਈ ਕਾਰਜਯੋਜਨਾਵਾਂ ਤਿਆਰ ਕਰਨ ਅਤੇ ਸਾਂਝੇ ਯਤਨਾਂ ਨੂੰ ਤੇਜ਼ ਕਰਨ ਦਾ ਸੰਕਲਪ ਲਿਆ। ਇਸ ਮੌਕੇ ਡਾ. ਸੁਖਵਿੰਦਰ ਸਿੰਘ, ਰੋਹਿਤ ਸਾਹੋਤਾ, ਸੁਨੀਲ ਚੋਪੜਾ, ਰੁਬਲ ਧੀਮਾਨ, ਪਰਗਟ ਸਿੰਘ ਅਤੇ ਹੋਰ ਟੀਮ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜੰਨਤ ਐਵੀਨਿਊ ਕਲੋਨੀ ਵਿਖੇ ਦੁਰਗਾ ਅਸ਼ਟਮੀ ਮਨਾਈ ਅਗਲੀ ਖ਼ਬਰ ਸਵਾਮੀ ਸੱਜਣਾਨੰਦ ਨੇ ਸ੍ਰੀ ਰਾਮ ਕਥਾਮਿ੍ਤ ਦਾ ਆਸ਼ੂਤੋਸ਼ ਰਾਣਾ , ਤਰੁਣ ਖੰਨਾ ਨੂੰ ਸੱਦਾ ਦਿੱਤਾ
Ad Position 24