21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ 3 ਦਰਜਨ ਤੋਂ ਵੱਧ ਥਾਵਾਂ ’ਤੇ ਫੂਕੇ ਗਏ ਪੁਤਲੇ

ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ 3 ਦਰਜਨ ਤੋਂ ਵੱਧ ਥਾਵਾਂ ’ਤੇ ਫੂਕੇ ਗਏ ਪੁਤਲੇ

Ad Position 21
No active advertisement
ਅਜੀਤ ਡੈਸਕ 21-10-2026

ਜਲੰਧਰ, 20 ਅਕਤੂਬਰ (ਸ਼ਿਵ)-ਸ਼ਹਿਰ ’ਚ ਅੱਜ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ ।  ਸ਼ਹਿਰ ’ਚ ਤਿੰਨ ਦਰਜਨ ਤੋਂ ਵੱਧ ਥਾਵਾਂ ’ਤੇ ਰਾਵਣ, ਮੇਘਨਾਦ, ਕੁੰਭਕਰਨ ਅਤੇ ਹੋਰ ਪੁਤਲੇ ਸਾੜੇ ਗਏ। ਦੁਸਹਿਰੇ ਦੇ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਲੋਕ ਆਪਣੇ ਪਰਿਵਾਰਾਂ ਸਮੇਤ ਪਹੁੰਚੇ, ਜਿਨ੍ਹਾਂ ਵਿਚ ਬੱਚਿਆਂ ਦੀ ਗਿਣਤੀ ਵੀ ਕਾਫ਼ੀ ਜ਼ਿਆਦਾ ਰਹੀ। ਪੁਤਲੇ ਸਾੜਨ ਤੋਂ ਪਹਿਲਾਂ ਭਗਵਾਨ ਸ੍ਰੀ ਰਾਮ, ਲਕਸ਼ਮਣ, ਹਨੂੰਮਾਨ ਅਤੇ ਹੋਰ ਧਾਰਮਿਕ ਪਾਤਰਾਂ ਦੇ ਸਵਰੂਪਾਂ ਵਲੋਂ ਆਪਣੀ ਕਲਾ ਦੇ ਜੌਹਰ ਦਿਖਾਏ ਗਏ। ਇਸ ਤੋਂ ਬਾਅਦ ਸ਼ੋਭਾ ਯਾਤਰਾ ਦੇ ਰੂਪ ਵਿਚ ਇਹ ਸਵਰੂਪ ਗਰਾਊਂਡ ’ਚ ਪਹੁੰਚੇ, ਜਿੱਥੇ ਰਵਾਇਤੀ ਰਸਮਾਂ ਅਨੁਸਾਰ ਪੁਤਲਿਆਂ ਨੂੰ ਅਗਨੀ ਦਿਖਾਈ ਗਈ। ਇਸ ਮੌਕੇ ਲੋਕਾਂ ਨੇ ਉਤਸ਼ਾਹ ਨਾਲ ਸਮਾਗਮ ਦਾ ਆਨੰਦ ਮਾਣਿਆ । ਸਾਈਂ ਦਾਸ ਸਕੂਲ ਦੇ ਮੈਦਾਨ ਵਿਚ ਸ੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੇ ਪ੍ਰਧਾਨ ਤਰਸੇਮ ਕਪੂਰ ਦੀ ਅਗਵਾਈ ਵਿਚ ਕਰਵਾਏ ਗਏ ਦੁਸਹਿਰਾ ਸਮਾਗਮ ਦੌਰਾਨ 30 ਫੁੱਟ ਦੇ ਬਣੇ ਨਸ਼ੇ ਰੂਪੀ ਦਾਨਵ ਦਾ ਪੁਤਲਾ ਵੀ ਸਾੜਿਆ ਗਿਆ। ਇਸ ਦੇ ਨਾਲ ਹੀ ਇੱਥੇ 102 ਫੁੱਟ ਉੱਚੇ ਰਾਵਣ ਦੇ ਪੁਤਲੇ ਨੂੰ ਅਗਨੀ ਦਿਖਾਈ ਗਈ, ਜੋ ਸਮਾਗਮ ਦਾ ਖ਼ਾਸ ਆਕਰਸ਼ਣ ਰਿਹਾ। ਨਸ਼ੇ ਵਿਰੁੱਧ ਸੰਦੇਸ਼ ਦੇਣ ਵਾਲੀ ਇਸ ਪਹਿਲਕਦਮੀ ਨੂੰ ਵੀ ਲੋਕਾਂ ਵਲੋਂ ਪਸੰਦ ਕੀਤਾ ਗਿਆ । ਦੁਸਹਿਰੇ ਦੇ ਵੱਖ-ਵੱਖ ਸਮਾਗਮਾਂ ਦੌਰਾਨ ਲੋਕਾਂ ਦੀ ਸਹੂਲਤ ਲਈ ਵੱਖਰੇ ਪ੍ਰਬੰਧ ਕੀਤੇ ਗਏ ਸਨ । ਇਸ ਤੋਂ ਪਹਿਲਾਂ ਮੈਦਾਨ ਤੱਕ ਸ਼ੋਭਾ ਯਾਤਰਾ ਕੱਢੀ ਗਈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਸਮੁੱਚੇ ਤੌਰ ’ਤੇ ਸ਼ਹਿਰ ’ਚ ਦੁਸਹਿਰੇ ਦਾ ਤਿਉਹਾਰ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ ਅਤੇ ਲੋਕਾਂ ਨੂੰ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ ਗਿਆ।

 

Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਉਤਸਵ ਕਮੇਟੀ ਨੇ ਮਨਾਇਆ ਦੁਸਹਿਰਾ ਉਤਸਵ - ਆਤਿਸ਼ਬਾਜ਼ੀ ਰਹੀ ਆਕਰਸ਼ਣ ਦਾ ਕੇਂਦਰ ਅਗਲੀ ਖ਼ਬਰ ਲੋਹੀਆਂ ਦੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ’ਚ ਮਨਾਇਆ ਦੁਸਹਿਰੇ ਦਾ ਤਿਉਹਾਰ
Ad Position 24