22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨਿਗਮ ਨੇ ਸੰਭਾਲੀ ਜਲੰਧਰ ਹਾਈਵੇ ਦੇ ਸਰਵਿਸ ਰੋਡ ਦੀ ਕਮਾਨ

ਜਲੰਧਰ, 21 ਅਕਤੂਬਰ (ਸ਼ਿਵ )-ਜਲੰਧਰ ਵਿਚ 27 ਅਕਤੂਬਰ ਤੋਂ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੁਕਾਬਲੇ ਸ਼ੁਰੂ ਹੋਣ ਜਾ ਰਹੇ ਹਨ। ਇਹ ਮੁਕਾਬਲੇ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਚ ਕਰਵਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 22-10-2026
ਜਲੰਧਰ, 21 ਅਕਤੂਬਰ (ਸ਼ਿਵ )-ਜਲੰਧਰ ਵਿਚ 27 ਅਕਤੂਬਰ ਤੋਂ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੁਕਾਬਲੇ ਸ਼ੁਰੂ ਹੋਣ ਜਾ ਰਹੇ ਹਨ। ਇਹ ਮੁਕਾਬਲੇ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਚ ਕਰਵਾਏ ਜਾ ਰਹੇ ਹਨ। ਇਸ ਨੂੰ ਲੈ ਕੇ ਜਿੱਥੇ ਪ੍ਰਸ਼ਾਸਨ ਅਤੇ ਨਗਰ ਨਿਗਮ ਵਲੋਂ ਸਟੇਡੀਅਮ ਦੇ ਅੰਦਰ ਅਤੇ ਬਾਹਰ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਉੱਥੇ ਹੀ ਸ਼ਹਿਰ ’ਚੋਂ ਲੰਘਦੇ ਹਾਈਵੇਅ ਅਤੇ ਸਰਵਿਸ ਰੋਡ ਦੀ ਮਾੜੀ ਹਾਲਤ ਹੁਣ ਨਗਰ ਨਿਗਮ ਲਈ ਚੁਣੌਤੀ ਬਣੀ ਹੋਈ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ. ਐਚ. ਏ. ਆਈ.) ਵਲੋਂ ਸਰਵਿਸ ਰੋਡ ਦੀ ਹਾਲਤ ਸੁਧਾਰਨ ਦਾ ਕੰਮ ਸ਼ੁਰੂ ਨਾ ਕੀਤੇ ਜਾਣ ਤੋਂ ਬਾਅਦ ਨਗਰ ਨਿਗਮ ਨੇ ਖੁਦ ਹੀ ਮੁਰੰਮਤ ਦਾ ਕੰਮ ਸੰਭਾਲ ਲਿਆ ਹੈ। ਏਸ਼ੀਅਨ ਹਾਕੀ ਚੈਂਪੀਅਨਸ਼ਿਪ ’ਚ ਹਿੱਸਾ ਲੈਣ ਲਈ ਖਿਡਾਰੀਆਂ ਅਤੇ ਹੋਰ ਮਹਿਮਾਨਾਂ ਦੇ ਜਲੰਧਰ ਪਹੁੰਚਣ ਦੀ ਸੰਭਾਵਨਾ ਹੈ। ਅਜਿਹੇ ਸਮੇਂ ਦੌਰਾਨ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਸਰਵਿਸ ਰੋਡ ਦੀ ਹਾਲਤ ਸੁਧਾਰਨਾ ਮਹੱਤਵਪੂਰਨ ਹੈ ਪਰ ਹਾਈਵੇਅ ਅਤੇ ਇਸ ਨਾਲ ਲੱਗਦੀਆਂ ਸਰਵਿਸ ਰੋਡਾਂ ਦੀ ਖਸਤਾ ਹਾਲਤ ਕਾਰਨ ਆਵਾਜਾਈ ਅਤੇ ਸ਼ਹਿਰ ਦੀ ਦਿੱਖ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਸਰਵਿਸ ਰੋਡ ਦੀ ਹਾਲਤ ਸੁਧਾਰਨ ਲਈ ਨਗਰ ਨਿਗਮ ਵਲੋਂ ਪਹਿਲਾਂ ਵੀ ਯਤਨ ਕੀਤੇ ਜਾਂਦੇ ਰਹੇ ਹਨ। ਮੇਅਰ ਵਨੀਤ ਧੀਰ ਨੇ ਇਸ ਮਾਮਲੇ ਨੂੰ ਕਈ ਵਾਰ ਐਨ. ਐਚ. ਏ. ਆਈ. ਦੇ ਅਧਿਕਾਰੀਆਂ ਕੋਲ ਉਠਾਇਆ ਅਤੇ ਉਨ੍ਹਾਂ ਨੂੰ ਪੱਤਰ ਲਿਖ ਕੇ ਜਲੰਧਰ ’ਚੋਂ ਲੰਘਦੇ ਹਾਈਵੇਅ ਅਤੇ ਸਰਵਿਸ ਰੋਡ ਦੀ ਮੁਰੰਮਤ ਕਰਵਾਉਣ ਲਈ ਕਿਹਾ ਸੀ। ਇਸ ਦੇ ਬਾਵਜੂਦ ਜਦੋਂ ਸੜਕਾਂ ਦੀ ਹਾਲਤ ਸੁਧਾਰਨ ਲਈ ਕੰਮ ਸ਼ੁਰੂ ਨਹੀਂ ਹੋਇਆ ਤਾਂ ਨਗਰ ਨਿਗਮ ਨੇ ਆਪਣੇ ਪੱਧਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਗਰ ਨਿਗਮ ਵਲੋਂ ਸਰਵਿਸ ਰੋਡ ਦੇ ਨਾਲ ਲੱਗੇ ਡਿਵਾਈਡਰਾਂ ਦੀ ਮੁਰੰਮਤ, ਸੜਕਾਂ ਦੇ ਆਲੇ-ਦੁਆਲੇ ਫੈਲੀ ਗੰਦਗੀ ਚੁੱਕਣ ਅਤੇ ਸੜਕ ਦੀ ਹਾਲਤ ਸੁਧਾਰਨ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿੱਥੇ ਲੋੜ ਹੈ, ਉੱਥੇ ਸੜਕ ਦੀ ਮੁਰੰਮਤ ਅਤੇ ਨਿਰਮਾਣ ਦਾ ਕੰਮ ਵੀ ਕਰਵਾਇਆ ਜਾ ਰਿਹਾ ਹੈ, ਤਾਂ ਜੋ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ ਆਵਾਜਾਈ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਇਆ ਜਾ ਸਕੇ। 27 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਹਾਕੀ ਮੁਕਾਬਲਿਆਂ ਨੂੰ ਦੇਖਦਿਆਂ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਲਈ ਸਮਾਂ ਘੱਟ ਰਹਿ ਗਿਆ ਹੈ। ਨਗਰ ਨਿਗਮ ਵਲੋਂ ਆਪਣੇ ਪੱਧਰ ’ਤੇ ਕੀਤੀ ਜਾ ਰਹੀ ਕਾਰਵਾਈ ਕਿੰਨੀ ਤੇਜ਼ੀ ਨਾਲ ਮੁਕੰਮਲ ਹੁੰਦੀ ਹੈ, ਇਹ ਦੇਖਣਾ ਮਹੱਤਵਪੂਰਨ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਸੱਤਾਧਾਰੀ ਵਰਕਰਾਂ ਵਾਂਗ ਵਿਚਰਦੀ ਹੈ ਕਈ ਜਗ੍ਹਾ ਪੁਲਿਸ- ਪਰਗਟ ਸਿੰਘ ਅਗਲੀ ਖ਼ਬਰ ਬਿਜਲੀ ਕਰਮਚਾਰੀਆਂ ਦੀ ਹੜਤਾਲ ਸਪਲਾਈ ਬਹਾਲ ਰੱਖਣ ਲਈ ਅਧਿਕਾਰੀਆਂ ਨੇ ਸੰਭਾਲਿਆ ਮੋਰਚਾ
Ad Position 24