22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜਲੰਧਰ ਤੇ ਮੁਹਾਲੀ ਕੈਂਪਸ ’ਚ 300 ਨੌਜਵਾਨਾਂ ਨੂੰ ਦਿੱਤੀ ਜਾਵੇਗੀ ਏ.ਆਈ. ਦੀ ਸਿਖਲਾਈ

ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਆਈ. ਕੇ.

Ad Position 21
No active advertisement
ਅਜੀਤ ਡੈਸਕ 22-10-2026
ਕਪੂਰਥਲਾ, 21 ਅਕਤੂਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਨੌਜਵਾਨਾਂ ਨੂੰ ਆਧੁਨਿਕ ਤਕਨਾਲੋਜੀ ਦੇ ਹੁਨਰ ਨਾਲ ਲੈਸ ਕਰਨ ਅਤੇ ਉਨ੍ਹਾਂ ਵਿਚ ਰੁਜ਼ਗਾਰ ਦੀ ਸਮਰੱਥਾ ਵਧਾਉਣ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਫੋਕਲ ਸਕਿੱਲ ਡਿਵੈਲਪਮੈਂਟ ਪ੍ਰਾਈਵੇਟ ਲਿਮਟਿਡ (ਫੋਕਲਾਈਟ) ਨਾਲ ਇਕ ਸਮਝੌਤਾ ਕੀਤਾ ਗਿਆ ਹੈ, ਜਿਸ ’ਤੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਅਰਵਿੰਦ ਕੁਮਾਰ ਬਾਂਸਲ ਤੇ ਫੋਕਲਾਈਟ ਦੇ ਸੀ.ਈ.ਓ. ਪ੍ਰਵੀਨ ਬਾਂਸਲ ਨੇ ਦਸਤਖ਼ਤ ਕੀਤੇ ਹਨ | ਇੱਥੇ ਵਰਨਣਯੋਗ ਹੈ ਕਿ ਇਸ ਸਮਝੌਤੇ ਤਹਿਤ ਸੈਮਸੰਗ ਇਨੋਵੇਸ਼ਨ ਪ੍ਰੋਗਰਾਮ ਤਹਿਤ ਯੂਨੀਵਰਸਿਟੀ ਦੇ ਜਲੰਧਰ ਤੇ ਮੁਹਾਲੀ ਕੈਂਪਸ ਵਿਚ 300 ਨੌਜਵਾਨਾਂ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਸਿਖਲਾਈ ਦਿੱਤੀ ਜਾਵੇਗੀ ਤੇ ਇਹ ਪ੍ਰੋਗਰਾਮ ਟੈਲੀਕਾਮ ਸੈਕਟਰ ਸਕਿੱਲ ਕੌਂਸਲ ਦੇ ਸਹਿਯੋਗ ਨਾਲ ਚਲਾਇਆ ਜਾਵੇਗਾ | ਸਮਝੌਤੇ ’ਤੇ ਦਸਤਖ਼ਤ ਕਰਨ ਤੋਂ ਬਾਅਦ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਅਰਵਿੰਦ ਕੁਮਾਰ ਬਾਂਸਲ ਨੇ ਉੱਚ ਸਿੱਖਿਆ ਵਿਚ ਤਕਨਾਲੋਜੀ ਅਧਾਰ ਹੁਨਰ ਨੂੰ ਉਤਸ਼ਾਹਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਬਦਲ ਰਹੇ ਤਕਨੀਕੀ ਦੌਰ ਵਿਚ ਨੌਜਵਾਨਾਂ ਨੂੰ ਭਵਿੱਖ ਦੀਆਂ ਲੋੜਾਂ ਅਨੁਸਾਰ ਤਿਆਰ ਕਰਨਾ ਬਹੁਤ ਮਹੱਤਵਪੂਰਨ ਹੈ | ਫੋਕਲਾਈਟ ਦੇ ਸੀ.ਈ.ਓ. ਪ੍ਰਵੀਨ ਬਾਂਸਲ ਨੇ ਨੌਜਵਾਨਾਂ ਦੀ ਰੋੁਗਾਰ ਦੀ ਸਮਰੱਥਾ ਵਧਾਉਣ ਲਈ ਉਦਯੋਗ ਕੇਂਦਰਿਤ ਸਿਖਲਾਈ ਦੀ ਮਹੱਤਤਾ ਨੂੰ ਉਜਾਗਰ ਕੀਤਾ | ਜਦਕਿ ਕੰਪਨੀ ਦੇ ਸੀਨੀਅਰ ਉਪ ਪ੍ਰਧਾਨ ਸਚਿਨ ਮਿਸ਼ਰਾ ਨੇ ਉੱਭਰ ਰਹੀਆਂ ਤਕਨਾਲੋਜੀਆਂ ਵਿਚ ਸਿਖਲਾਈ ਦੇ ਮੌਕਿਆਂ ਦਾ ਵਿਸਥਾਰ ਕਰਨ ਤੇ ਹੁਨਰਮੰਦ ਤੇ ਭਵਿੱਖ ਦੀਆਂ ਲੋੜਾਂ ਅਨੁਸਾਰ ਕਾਰਜ ਵੱਲ ਵਿਕਸਿਤ ਕਰਨ ਪ੍ਰਤੀ ਕੰਪਨੀ ਦੀ ਵਚਨਬੱਧਤਾ ਦੁਹਰਾਈ | ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਦੀਪਕ ਸੰਧੂ, ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਰਜੀਵ ਬੇਦੀ, ਸਹਾਇਕ ਰਜਿਸਟਰਾਰ ਮੋਹਿਤ ਕੁਮਾਰ, ਫੋਕਲਾਈਟ ਦੇ ਪ੍ਰੋਜੈਕਟ ਕੋਆਰਡੀਨੇਟਰ ਮੁਗੇਸ਼ ਸ਼ਰਮਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਲਾ ਪ੍ਰੀਤਮ ਇਸਤਰੀ ਸਤਿਸੰਗ ਸਭਾ ਵਲੋਂ ਕੀਰਤਨ ਦਰਬਾਰ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਭਲਕੇ ਅਗਲੀ ਖ਼ਬਰ ਰੋਟਰੀ ਕਲੱਬ ਜਲੰਧਰ ਹੈਲਪਿੰਗ ਹੈਂਡਜ਼ ਵਲੋਂ ‘ਪੌਸ਼ ਤੇ ਪੋਕਸੋ ਐਕਟ’ ਸੰਬੰਧੀ ਜਾਗਰੂਕਤਾ ਵਰਕਸ਼ਾਪ
Ad Position 24