22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਏਗਾ ਬਾਬਾ ਸਾਹਿਬ ਡਾ. ਅੰਬੇਡਕਰ ਦਾ ਜਲੰਧਰ ਆਗਮਨ ਦਿਵਸ

ਜਲੰਧਰ, 21 ਅਕਤੂਬਰ (ਐੱਮ. ਐੱਸ.

Ad Position 21
No active advertisement
ਮੀਟਿੰਗ ਦੌਰਾਨ ਹਾਜ਼ਰ ਅਹੁਦੇਦਾਰ। ਤਸਵੀਰ : ਮੁਨੀਸ਼ 22-10-2026
ਜਲੰਧਰ, 21 ਅਕਤੂਬਰ (ਐੱਮ. ਐੱਸ. ਲੋਹੀਆ)-ਅੰਬੇਡਕਰ ਭਵਨ ਟਰੱਸਟ ਵਲੋਂ 27 ਅਕਤੂਬਰ, ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾ. ਅੰਬੇਡਕਰ ਦਾ ਜਲੰਧਰ ਆਗਮਨ ਦਿਵਸ ਬੜੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਟਰੱਸਟ ਦੇ ਵਿੱਤ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਜਾਣਕਾਰੀ ਦਿੱਤੀ ਕਿ ਅੰਬੇਡਕਰ ਭਵਨ ਟਰੱਸਟ ਪਿੱਛਲੇ ਕਈ ਵਰ੍ਹਿਆਂ ਤੋਂ ਬਾਬਾ ਸਾਹਿਬ ਡਾ. ਅੰਬੇਡਕਰ ਦਾ ਜਲੰਧਰ ਆਗਮਨ ਦਿਵਸ 27 ਅਕਤੂਬਰ ਨੂੰ ‘ਫਰੀ ਮੈਡੀਕਲ ਕੈਂਪ’ ਲਗਾ ਕੇ ਅਤੇ ਹੋਰ ਗਤੀਵਿਧੀਆਂ ਕਰਕੇ ਮਨਾਉਂਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸਾਰੇ ਸਾਬਕਾ ਸੀਨੀਅਰ ਟਰੱਸਟੀਆਂ ਦੀ ਯਾਦ ਨੂੰ ਚਿਰਸਥਾਈ ਬਣਾਉਣ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਆਗਮਨ ਦਿਵਸ ਸਮਾਗਮ ਅਤੇ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੰਬੇਡਕਰ ਭਵਨ ਟਰੱਸਟ ਦੀ ਸਬ-ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਟਰੱਸਟ ਦੇ ਚੇਅਰਮੈਨ ਡਾ. ਰਾਹੁਲ ਜੱਸੀ ਦੀ ਪ੍ਰਧਾਨਗੀ ਹੇਠ ਅੰਬੇਡਕਰ ਭਵਨ ਵਿਖੇ ਹੋਈ। ਇਸ ਮੌਕੇ ਡਾ. ਮਹਿੰਦਰ ਸੰਧੂ, ਡਾ. ਜੀ. ਸੀ. ਕੌਲ, ਬਲਦੇਵ ਰਾਜ ਭਾਰਦਵਾਜ, ਚਰਨ ਦਾਸ ਸੰਧੂ, ਹਰਮੇਸ਼ ਜੱਸਲ ਅਤੇ ਨਿਰਮਲ ਬਿੰਜੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਆਈ. ਵਲੋਂ ਜਾਂਚ ਸ਼ੁਰੂ-ਚੰਡੀਗੜ੍ਹ ਵਿਖੇ ਮੁਕੱਦਮਾ ਦਰਜ ਏਜੰਸੀ ਦੇ ਅਧਿਕਾਰੀ ਪਰਵਿੰਦਰ ਦੇ ਪਰਿਵਾਰਕ ਮੈਂਬਰਾਂ ਨੂੰ ਮ... ਅਗਲੀ ਖ਼ਬਰ ਪੰਜਾਬ ਦੀ ਵਿਗੜੀ ਕਾਨੂੰਨ-ਵਿਵਸਥਾ ਕਾਰਨ ਵਪਾਰੀ ਵਰਗ ਲਈ ਕਾਰੋਬਾਰ ਕਰਨਾ ਹੋਇਆ ਮੁਸ਼ਕਿਲ-ਸਿੰਘੀ
Ad Position 24