22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਹਾਕੀ ਮੁਕਾਬਲਿਆਂ ਲਈ ਨਿਗਮ ਅਫਸਰਾਂ ਦੀਆਂ ਡਿਊਟੀਆਂ ਲਗਾਉਣ ’ਤੇ ਕੀਤਾ ਇਤਰਾਜ਼ ਲੋਕਾਂ ਦੀਆਂ ਸਮੱਸਿਆਵਾਂ ’ਚ ਹੋਵੇਗਾ ਵਾਧਾ-ਟੀਟੂ, ਸੰਧਾ

ਜਲੰਧਰ, 21 ਅਕਤੂਬਰ (ਸ਼ਿਵ)-ਬਰਲਟਨ ਪਾਰਕ ਵਿਖੇ ਏਸ਼ੀਆ ਹਾਕੀ ਕੱਪ ਦੇ ਮੈਚ ਕਰਵਾਏ ਜਾਣ ਨੂੰ ਲੈ ਕੇ ਜਿੱਥੇ ਖੇਡ ਪ੍ਰੇਮੀਆਂ ’ਚ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਹੀ ਇਸ ਮੁਕਾਬਲੇ ਦੇ ਪ੍ਰਬੰਧਾਂ ਲਈ ਨਗਰ ਨਿਗਮ ਦੇ ਅਧਿਕਾਰੀਆਂ ਦੀ ਵੱਡੀ ਪੱਧਰ ’ਤੇ ਡਿਊਟੀ ਲਗਾਏ ਜਾਣ ਨੂੰ ਲੈ ਕੇ ਸਿਆਸੀ ਵਿਵਾਦ ਵੀ ਖੜ੍ਹਾ ਹੋ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਭਾਜਪਾ ਕੌਂਸਲਰਾਂ ਦੇ ਆਗੂ ਮਨਜੀਤ ਸਿੰਘ ਟੀਟੂ ਤੇ ਉਪ ਆਗੂ ਚਰਨਜੀਤ ਕੌਰ ਸੰਧਾ ਸਮੇਤ ਕੌਂਸਲਰਾਂ ਅਤੇ ਵਰਕਰਾਂ ਨੇ ਇਸ ਮਾਮਲੇ ਨੂੰ ਲੈ ਕੇ ਨਗਰ ਨਿਗਮ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ।

Ad Position 21
No active advertisement
ਮਨਜੀਤ ਸਿੰਘ ਟੀਟੂ, ਚਰਨਜੀਤ ਕੌਰ ਸੰਧਾ 22-10-2026
ਜਲੰਧਰ, 21 ਅਕਤੂਬਰ (ਸ਼ਿਵ)-ਬਰਲਟਨ ਪਾਰਕ ਵਿਖੇ ਏਸ਼ੀਆ ਹਾਕੀ ਕੱਪ ਦੇ ਮੈਚ ਕਰਵਾਏ ਜਾਣ ਨੂੰ ਲੈ ਕੇ ਜਿੱਥੇ ਖੇਡ ਪ੍ਰੇਮੀਆਂ ’ਚ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਹੀ ਇਸ ਮੁਕਾਬਲੇ ਦੇ ਪ੍ਰਬੰਧਾਂ ਲਈ ਨਗਰ ਨਿਗਮ ਦੇ ਅਧਿਕਾਰੀਆਂ ਦੀ ਵੱਡੀ ਪੱਧਰ ’ਤੇ ਡਿਊਟੀ ਲਗਾਏ ਜਾਣ ਨੂੰ ਲੈ ਕੇ ਸਿਆਸੀ ਵਿਵਾਦ ਵੀ ਖੜ੍ਹਾ ਹੋ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਭਾਜਪਾ ਕੌਂਸਲਰਾਂ ਦੇ ਆਗੂ ਮਨਜੀਤ ਸਿੰਘ ਟੀਟੂ ਤੇ ਉਪ ਆਗੂ ਚਰਨਜੀਤ ਕੌਰ ਸੰਧਾ ਸਮੇਤ ਕੌਂਸਲਰਾਂ ਅਤੇ ਵਰਕਰਾਂ ਨੇ ਇਸ ਮਾਮਲੇ ਨੂੰ ਲੈ ਕੇ ਨਗਰ ਨਿਗਮ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਪੱਧਰ ਦੇ ਖੇਡ ਮੁਕਾਬਲੇ ਕਰਵਾਉਣਾ ਸ਼ਲਾਘਾਯੋਗ ਕਦਮ ਹੈ, ਪਰ ਇਸ ਦੀ ਆੜ ਵਿਚ ਜਲੰਧਰ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਅਣਗੌਲਿਆ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਭਾਜਪਾ ਕੌਂਸਲਰਾਂ ਦਾ ਕਹਿਣਾ ਸੀ ਕਿ ਇਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਹੋਣਗੀਆਂ ਤਾਂ ਉਨ੍ਹਾਂ ਨੂੰ ਕਾਫੀ ਦਿਨ ਤੱਕ ਪਰੇਸ਼ਾਨ ਹੋਣਾ ਪੈ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਸ੍ਰੀ ਦੇਵੀ ਤਲਾਬ ਮੰਦਰ ’ਚ ਪੁਲਿਸ ਵਲੋਂ ਚੈਕਿੰਗ, ਡੌਗ ਸਕੁਐਡ ਟੀਮ ਵੀ ਰਹੀ ਮੌਜੂਦ ਅਗਲੀ ਖ਼ਬਰ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦਰਜਨਾਂ ਨੌਜਵਾਨਾਂ ਨੇ ਫੜਿਆ ਭਾਜਪਾ ਦਾ ‘ਕਮਲ’
Ad Position 24