22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਤਿਉਹਾਰਾਂ ਦੇ ਮੱਦੇਨਜ਼ਰ ਸ੍ਰੀ ਦੇਵੀ ਤਲਾਬ ਮੰਦਰ ’ਚ ਪੁਲਿਸ ਵਲੋਂ ਚੈਕਿੰਗ, ਡੌਗ ਸਕੁਐਡ ਟੀਮ ਵੀ ਰਹੀ ਮੌਜੂਦ

ਮਕਸੂਦਾਂ 21 ਅਕਤੂਬਰ (ਸੌਰਵ ਮਹਿਤਾ)- ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਅੱਜ ਪੁਲਿਸ ਟੀਮ ਵਲੋਂ ਡੌਗ ਸਕੁਐਡ ਦੀ ਟੀਮ ਦੇ ਸਹਿਯੋਗ ਨਾਲ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਮੰਦਰ ਦੇ ਆਲੇ-ਦੁਆਲੇ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪਹਿਲਾਂ ਤੋਂ ਹੀ ਸਾਵਧਾਨੀ ਵਰਤੀ ਜਾ ਸਕੇ।

Ad Position 21
No active advertisement
ਅਜੀਤ ਡੈਸਕ 22-10-2026
ਮਕਸੂਦਾਂ 21 ਅਕਤੂਬਰ (ਸੌਰਵ ਮਹਿਤਾ)- ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਅੱਜ ਪੁਲਿਸ ਟੀਮ ਵਲੋਂ ਡੌਗ ਸਕੁਐਡ ਦੀ ਟੀਮ ਦੇ ਸਹਿਯੋਗ ਨਾਲ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਮੰਦਰ ਦੇ ਆਲੇ-ਦੁਆਲੇ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪਹਿਲਾਂ ਤੋਂ ਹੀ ਸਾਵਧਾਨੀ ਵਰਤੀ ਜਾ ਸਕੇ। ਜ਼ਿਕਰਯੋਗ ਹੈ ਕਿ ਨਰਾਤਿਆਂ ਦੌਰਾਨ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਆਮਦ ਵਧ ਜਾਂਦੀ ਹੈ ਅਤੇ ਆਉਣ ਵਾਲੇ ਤਿਉਹਾਰਾਂ ਨੂੰ ਦੇਖਦਿਆਂ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਹਿਮ ਬਣ ਜਾਂਦੀ ਹੈ। ਇਸੇ ਦੇ ਮੱਦੇਨਜ਼ਰ ਪੁਲਿਸ ਵੱਲੋਂ ਚੌਕਸੀ ਵਧਾਉਂਦਿਆਂ ਜਾਂਚ ਕੀਤੀ ਗਈ। ਡੌਗ ਸਕੁਐਡ ਦੀ ਮਦਦ ਨਾਲ ਮੰਦਰ ਦੇ ਵੱਖ-ਵੱਖ ਹਿੱਸਿਆਂ ਦੀ ਪੜਤਾਲ ਕੀਤੀ ਗਈ। ਪੁਲਿਸ ਦੀ ਇਸ ਕਾਰਵਾਈ ਦਾ ਮਕਸਦ ਸ਼ਰਧਾਲੂਆਂ ’ਚ ਸੁਰੱਖਿਆ ਦੀ ਭਾਵਨਾ ਬਣਾਈ ਰੱਖਣਾ ਅਤੇ ਤਿਉਹਾਰਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਹੈ।
Ad Position 22
No active advertisement
ਪਿਛਲੀ ਖ਼ਬਰ ਸੀ.ਟੀ. ਪਬਲਿਕ ਸਕੂਲ ਵਿਚ ‘ਰਾਸ ਐਂਡ ਰਿਦਮ ਡਾਂਡੀਆ ਨਾਈਟ 2.0’ ਦੀਆਂ ਰੌਣਕਾਂ ਅਗਲੀ ਖ਼ਬਰ ਹਾਕੀ ਮੁਕਾਬਲਿਆਂ ਲਈ ਨਿਗਮ ਅਫਸਰਾਂ ਦੀਆਂ ਡਿਊਟੀਆਂ ਲਗਾਉਣ ’ਤੇ ਕੀਤਾ ਇਤਰਾਜ਼ ਲੋਕਾਂ ਦੀਆਂ ਸਮੱਸਿਆਵਾਂ ’ਚ ਹੋਵੇਗਾ ਵਾ...
Ad Position 24