22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਵਿਖੇ ਮਨਾਇਆ ਪੁਲਿਸ ਯਾਦਗਾਰੀ ਦਿਵਸ

ਫਿਲੌਰ, 21 ਅਕਤੂਬਰ (ਵਿਪਨ ਗੈਰੀ)-ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰ ਦੇਣ ਵਾਲੇ ਪੁਲਿਸ ਕਰਮਚਾਰੀਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਸਿਜਦਾ ਕਰਨ ਲਈ ਅੱਜ ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਵਿਖੇ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਰਸਮੀ ਪਰੇਡ ਕਰਵਾਈ ਗਈ ਅਤੇ ਸ਼ਹੀਦਾਂ ਦੇ ਨਾਂਅ ਪੜ੍ਹੇ ਗਏ।

Ad Position 21
No active advertisement
ਅਜੀਤ ਡੈਸਕ 22-10-2026
ਫਿਲੌਰ, 21 ਅਕਤੂਬਰ (ਵਿਪਨ ਗੈਰੀ)-ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰ ਦੇਣ ਵਾਲੇ ਪੁਲਿਸ ਕਰਮਚਾਰੀਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਸਿਜਦਾ ਕਰਨ ਲਈ ਅੱਜ ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਵਿਖੇ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਰਸਮੀ ਪਰੇਡ ਕਰਵਾਈ ਗਈ ਅਤੇ ਸ਼ਹੀਦਾਂ ਦੇ ਨਾਂਅ ਪੜ੍ਹੇ ਗਏ। ਡਾਇਰੈਕਟਰ, ਪੀ.ਪੀ.ਏ. ਧਨਪ੍ਰੀਤ ਕੌਰ ਅਤੇ ਹੋਰ ਅਧਿਕਾਰੀਆਂ ਵਲੋਂ ਅਕੈਡਮੀ ਦੇ ਸ਼ਹੀਦ ਸਮਾਰਕ ’ਤੇ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ। ਅਕੈਡਮੀ ਦੇ ਡਾਇਰੈਕਟਰ ਨੇ ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਵਰਦੀ ਪਹਿਨਣਾ ਇੱਕ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀ ਯਾਦ ਉਹ ਰਾਹ ਦਸੇਰਾ ਹੈ, ਜੋ ਹਮੇਸ਼ਾ ਸਾਨੂੰ ਪੂਰੀ ਇਮਾਨਦਾਰੀ, ਹਮਦਰਦੀ ਅਤੇ ਪੇਸ਼ੇਵਰਾਨਾ ਢੰਗ ਨਾਲ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ। ਸਮਾਗਮ ਦੌਰਾਨ ਉਪ ਡਾਇਰੈਕਟਰ (ਪ੍ਰਸ਼ਾਸਨ), ਅਮਨਦੀਪ ਕੌਰ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਪ੍ਰਸ਼ਾਸਨ) ਅਸ਼ੋਕ ਕੁਮਾਰ ਅਤੇ ਅਕੈਡਮੀ ਦੇ ਹੋਰ ਅਧਿਕਾਰੀਆਂ, ਕਰਮਚਾਰੀਆਂ, ਸਟਾਫ਼ ਅਤੇ ਸਿਖਿਆਰਥੀਆਂ ਨੇ ਸ਼ਿਰਕਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਬੀਬੀ ਇੰਦਰਜੀਤ ਕੌਰ ਮਾਨ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਮੰਡੀਆਂ ’ਚ ਰੁਲ ਰਿਹਾ ਕਿਸਾਨ, ਪਰ ਪੰਜਾਬ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ- ਜਥੇਦਾਰ ਲੱਲੀਆਂ
Ad Position 24