21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ ਦਿਵਾਇਆ ਜਾਵੇ ਇਨਸਾਫ਼-ਰਣਜੀਤ ਸਿੰਘ ਪਵਾਰ

ਅੱਪਰਾ, 21 ਅਕਤੂਬਰ (ਦਲਵਿੰਦਰ ਸਿੰਘ ਅੱਪਰਾ)-ਮਾਨਸਾ ’ਚ ਮੈਡੀਕਲ ਸਟੋਰ ਦੇ ਮਾਲਕ ਵਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕੀਤੇ ਗਏ ਕਤਲ ਦੇ ਮਾਮਲੇ ’ਚ ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਪਵਾਰ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਬਾਅਦ ਝੋਟਾ ਮਾਮਲੇ ਵਿੱਚ ਮੁੱਖ ਮੰਤਰੀ ਪੰਜਾਬ ਵਲੋਂ ਸੀ. ਬੀ.

Ad Position 21
No active advertisement
ਰਣਜੀਤ ਸਿੰਘ ਪਵਾਰ ਸੀਨੀਅਰ ਭਾਜਪਾਆਗੂ। ਤਸਵੀਰ : ਦਲਵਿੰਦਰ ਸਿੰਘ ਅੱਪਰਾ  22-10-2026
ਅੱਪਰਾ, 21 ਅਕਤੂਬਰ (ਦਲਵਿੰਦਰ ਸਿੰਘ ਅੱਪਰਾ)-ਮਾਨਸਾ ’ਚ ਮੈਡੀਕਲ ਸਟੋਰ ਦੇ ਮਾਲਕ ਵਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕੀਤੇ ਗਏ ਕਤਲ ਦੇ ਮਾਮਲੇ ’ਚ ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਪਵਾਰ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਬਾਅਦ ਝੋਟਾ ਮਾਮਲੇ ਵਿੱਚ ਮੁੱਖ ਮੰਤਰੀ ਪੰਜਾਬ ਵਲੋਂ ਸੀ.ਬੀ.ਆਈ. ਜਾਂਚ ਦਾ ਐਲਾਨ ਕਰਨਾ ਪੰਜਾਬ ਸਰਕਾਰ ’ਤੇ ਵਧ ਰਹੇ ਦਬਾਅ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਨ ਅਤੇ ਇਨਸਾਫ਼ ਦੀ ਮੰਗ ’ਤੇ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਿਆ ਹੈ। ਰਣਜੀਤ ਸਿੰਘ ਪਵਾਰ ਨੇ ਕਿਹਾ ਕਿ ਝੋਟਾ ਮਾਮਲੇ ਵਿੱਚ ਜਾਂਚ ਲਈ ਦੇਰੀ ਨਾਲ ਲਿਆ ਗਿਆ ਫ਼ੈਸਲਾ ਪੰਜਾਬ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸੀ.ਬੀ.ਆਈ. ਜਾਂਚ ਨਿਰਪੱਖ ਅਤੇ ਸਮੇਂ ਬੱਧ ਢੰਗ ਨਾਲ ਪੂਰੀ ਕੀਤੀ ਜਾਵੇ। ਜਾਂਚ ਵਿੱਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਹਰ ਸੰਭਵ ਕਾਨੂੰਨੀ ਅਤੇ ਪ੍ਰਸ਼ਾਸਨਿਕ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਆਪਣਾ ਸੰਘਰਸ਼ ਜਾਰੀ ਰੱਖੇਗੀ।
Ad Position 22
No active advertisement
ਪਿਛਲੀ ਖ਼ਬਰ ਵਿਸ਼ਾਲ ਭਗਵਤੀ ਜਾਗਰਣ ਮੌਕੇ ਦੁਰਗਾ ਰੰਗੀਲਾ ਨੇ ਮਾਂ ਦੀ ਮਹਿਮਾ ਦਾ ਗਾਇਨ ਕਰਕੇ ਬੰਨ੍ਹਿਆ ਰੰਗ ਅਗਲੀ ਖ਼ਬਰ ਹਾਦਸੇ ’ਚ ਮ੍ਰਿਤਕ ਮਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ 50-50 ਲੱਖ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ...
Ad Position 24