23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਦੀਪਕ ਬਾਲੀ ਵਲੋਂ ਪਾਰਟੀ ਦੇ ਪੁਰਾਣੇ, ਤਜਰਬੇਕਾਰ ਤੇ ਸਮਰਪਿਤ ਵਰਕਰਾਂ ਨਾਲ ਕੀਤੀ ਮੀਟਿੰਗ ਹਾਈਕਮਾਨ ਵਲੋਂ ਸੰਸਦ ਮੈਂਬਰ ਮੀਤ ਹੇਅਰ ਵਿਸ਼ੇਸ਼ ਤੌਰ ’ਤੇ ਹੋਏ ਸ਼ਾਮਿਲ, ਸੰਗਠਨ ਦੀ ਮਜ਼ਬੂਤੀ ’ਤੇ ਹੋਇਆ ਵਿਚਾਰ-ਵਟਾਂਦਰਾ

ਜਲੰਧਰ, 22 ਅਕਤੂਬਰ (ਜਤਿੰਦਰ ਪੰਮੀ)-ਆਮ ਆਦਮੀ ਪਾਰਟੀ ਵਲੋਂ ਜਲੰਧਰ ਕੈਂਟ ਹਲਕੇ ਦੇ ਨਿਯੁਕਤ ਕੀਤੇ ਗਏ ਨਵੇਂ ਹਲਕਾ ਇੰਚਾਰਜ ਦੀਪਕ ਬਾਲੀ ਦੀ ਅਗਵਾਈ ਹੇਠ ਪਾਰਟੀ ਦੇ ਪੁਰਾਣੇ, ਤਜਰਬੇਕਾਰ ਅਤੇ ਸਮਰਪਿਤ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਪਾਰਟੀ ਹਾਈਕਮਾਨ ਵਲੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 23-10-2026
ਜਲੰਧਰ, 22 ਅਕਤੂਬਰ (ਜਤਿੰਦਰ ਪੰਮੀ)-ਆਮ ਆਦਮੀ ਪਾਰਟੀ ਵਲੋਂ ਜਲੰਧਰ ਕੈਂਟ ਹਲਕੇ ਦੇ ਨਿਯੁਕਤ ਕੀਤੇ ਗਏ ਨਵੇਂ ਹਲਕਾ ਇੰਚਾਰਜ ਦੀਪਕ ਬਾਲੀ ਦੀ ਅਗਵਾਈ ਹੇਠ ਪਾਰਟੀ ਦੇ ਪੁਰਾਣੇ, ਤਜਰਬੇਕਾਰ ਅਤੇ ਸਮਰਪਿਤ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਪਾਰਟੀ ਹਾਈਕਮਾਨ ਵਲੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੀ ਸਭ ਤੋਂ ਖ਼ਾਸ ਗੱਲ ਪੁਰਾਣੇ ਵਰਕਰਾਂ ਵਿੱਚ ਦਿਖਾਈ ਦਿੱਤਾ ਨਵਾਂ ਜੋਸ਼, ਉਤਸ਼ਾਹ ਅਤੇ ਪਾਰਟੀ ਪ੍ਰਤੀ ਸਮਰਪਣ ਰਿਹਾ। ਦੀਪਕ ਬਾਲੀ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਨੇ ਪੁਰਾਣੇ ਸਾਥੀਆਂ ਨੂੰ ਇੱਕ ਮੰਚ ’ਤੇ ਇਕੱਠਾ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਨਵੀਂ ਊਰਜਾ ਦਾ ਸੰਚਾਰ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪਾਰਟੀ ਦੀ ਤਰੱਕੀ ਅਤੇ ਮਜ਼ਬੂਤੀ ਵਿੱਚ ਵਰਕਰਾਂ ਦਾ ਯੋਗਦਾਨ ਹਮੇਸ਼ਾ ਅਹਿਮ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਵਰਕਰਾਂ ਦਾ ਤਜਰਬਾ ਅਤੇ ਨੌਜਵਾਨ ਵਰਕਰਾਂ ਦੀ ਊਰਜਾ ਮਿਲ ਕੇ ਸੰਗਠਨ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਪ੍ਰਦਾਨ ਕਰ ਸਕਦੇ ਹਨ। ਮੀਟਿੰਗ ਦੇ ਅੰਤ ’ਚ ਸ਼ਾਮਿਲ ਸਾਰੇ ਆਗੂਆਂ ਅਤੇ ਵਰਕਰਾਂ ਦੀ ਭਾਗੀਦਾਰੀ ਨੂੰ ਮਹੱਤਵਪੂਰਨ ਦੱਸਦਿਆਂ ਸੰਗਠਨ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਲੋਕ ਸਭਾ ਇੰਚਾਰਜ ਰਮਨੀਕ ਸਿੰਘ ਰੰਧਾਵਾ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਗੌਰਵ ਮਸੀਹ, ਜਲੰਧਰ ਦੇ ਮੇਅਰ ਵਿਨੀਤ ਧੀਰ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਣਾ, ਦੋਆਬਾ ਮੀਡੀਆ ਸਕੱਤਰ ਆਤਮ ਪ੍ਰਕਾਸ਼ ਬਬਲੂ, ਸੂਬਾ ਉਪ ਪ੍ਰਧਾਨ ਮਹਿਲਾ ਵਿੰਗ ਪੰਜਾਬ ਸਿਮਰਨਜੀਤ ਕੌਰ ਰੰਧਾਵਾ ਦੋਆਬਾ ਯੂਥ ਇੰਚਾਰਜ ਗੁਰਿੰਦਰ ਸਿੰਘ ਸ਼ੇਰਗਿੱਲ ਅਤੇ ਜਲੰਧਰ ਕੈਂਟ ਦੇ ਸੰਗਠਨ ਇੰਚਾਰਜ ਸੁਭਾਸ਼ ਭਗਤ, ਜਾਰਜ ਸਾਗਰ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਯੋਗ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਹੁਣ 25 ਦੀ ਬਜਾਏ ਭਲਕੇ ਲੱਗਣਗੇ ਵਿਸ਼ੇਸ਼ ਕੈਂਪ ਏ. ਡੀ.... ਅਗਲੀ ਖ਼ਬਰ ਗੁਲਾਬ ਦੇਵੀ ਰੋਡ ’ਤੇ 10 ਦਿਨਾਂ ਤੋਂ ਸੀਵਰੇਜ ਜਾਮ, ਗੰਦੇ ਪਾਣੀ ਕਾਰਨ ਸੜਕ ਹੋ ਰਹੀ ਖ਼ਰਾਬ ਬਰਲਟਨ ਪਾਰਕ ਦੇ ਬਿਲਕੁਲ ਨੇ...
Ad Position 24