ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਨਗਰ ਨਿਗਮ ਦੀ ਪਹਿਲੀ ਤਰਜੀਹ- ਮੇਅਰ ਵਨੀਤ ਧੀਰ
ਨਗਰ ਨਿਗਮ ਜਲੰਧਰ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਜਨਤਕ ਸੁਣਵਾਈ, ਲੋਕਾਂ ਨੇ ਦੱਸੀਆਂ ਆਪਣੀਆਂ ਸਮੱਸਿਆਵਾਂ
ਜਲੰਧਰ, 22 ਅਕਤੂਬਰ (ਸ਼ਿਵ)-ਨਗਰ ਨਿਗਮ ਜਲੰਧਰ ਦੇ ਮੁੱਖ ਦਫ਼ਤਰ ਵਿਖੇ ਅੱਜ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਜਨਤਕ ਮੀਟਿੰਗ ਕੀਤੀ ਗਈ। ਇਸ ਮੌਕੇ ਮੇਅਰ ਵਨੀਤ ਧੀਰ ਅਤੇ ਹਲਕਾ ਇੰਚਾਰਜ ਜਲੰਧਰ ਉੱਤਰੀ ਨੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ।
ਜਲੰਧਰ, 22 ਅਕਤੂਬਰ (ਸ਼ਿਵ)-ਨਗਰ ਨਿਗਮ ਜਲੰਧਰ ਦੇ ਮੁੱਖ ਦਫ਼ਤਰ ਵਿਖੇ ਅੱਜ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਜਨਤਕ ਮੀਟਿੰਗ ਕੀਤੀ ਗਈ। ਇਸ ਮੌਕੇ ਮੇਅਰ ਵਨੀਤ ਧੀਰ ਅਤੇ ਹਲਕਾ ਇੰਚਾਰਜ ਜਲੰਧਰ ਉੱਤਰੀ ਨੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਮੀਟਿੰਗ ਦੌਰਾਨ ਸ਼ਹਿਰ ਵਾਸੀਆਂ ਨੇ ਆਪਣੇ-ਆਪਣੇ ਇਲਾਕਿਆਂ ਨਾਲ ਸੰਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣੂ ਕਰਵਾਇਆ। ਮੇਅਰ ਵਨੀਤ ਧੀਰ ਅਤੇ ਹਲਕਾ ਇੰਚਾਰਜ ਉੱਤਰੀ ਨੇ ਮੌਕੇ ’ਤੇ ਮੌਜੂਦ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦਾ ਤੁਰੰਤ ਅਤੇ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਮੇਅਰ ਵਿਨੀਤ ਧੀਰ ਅਤੇ ਹਲਕਾ ਇੰਚਾਰਜ ਨਾਰਥ ਨੇ ਕਿਹਾ ਕਿ ਨਗਰ ਨਿਗਮ ਜਲੰਧਰ ਸ਼ਹਿਰ ਦੇ ਵਿਕਾਸ, ਸਾਫ਼-ਸਫ਼ਾਈ ਅਤੇ ਨਿਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਿਰਫ਼ ਸੁਣਿਆ ਹੀ ਨਾ ਜਾਵੇ, ਸਗੋਂ ਉਨ੍ਹਾਂ ਦੇ ਹੱਲ ਲਈ ਠੋਸ ਕਾਰਵਾਈ ਵੀ ਕੀਤੀ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਇਨ੍ਹਾਂ ਯਤਨਾਂ ਦਾ ਅਸਲ ਲਾਭ ਮਿਲ ਸਕੇ।