23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਦੁਸਾਂਝ ਕਲਾਂ ’ਚ ਭਗਵਤੀ ਜਾਗਰਣ ਭਲਕੇ

ਦੁਸਾਂਝ ਕਲਾਂ, 22 ਅਕਤੂਬਰ (ਰਾਮ ਪ੍ਰਕਾਸ਼ ਟੋਨੀ)-ਪਿੰਡ ਦੁਸਾਂਝ ਕਲਾਂ ਦੇ ਅੱਡੇ ਵਿਖੇ ਜੈ ਮਾਂ ਚਿੰਤਪੁਰਨੀ ਧਾਰਮਿਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਂ ਭਗਵਤੀ ਦੀ ਮਹਿਮਾ ਦਾ ਗੁਣਗਾਨ ਕਰਨ ਲਈ 24 ਅਕਤੂਬਰ, ਦਿਨ ਸ਼ਨੀਵਾਰ ਦੀ ਰਾਤ ਨੂੰ ਭਗਵਤੀ ਜਾਗਰਣ ਕਰਵਾਇਆ ਜਾ ਰਿਹਾ ਹੈ। ਇਹ ਧਾਰਮਿਕ ਸਮਾਗਮ ਐੱਨ.

Ad Position 21
No active advertisement
ਅਜੀਤ ਡੈਸਕ 23-10-2026
ਦੁਸਾਂਝ ਕਲਾਂ, 22 ਅਕਤੂਬਰ (ਰਾਮ ਪ੍ਰਕਾਸ਼ ਟੋਨੀ)-ਪਿੰਡ ਦੁਸਾਂਝ ਕਲਾਂ ਦੇ ਅੱਡੇ ਵਿਖੇ ਜੈ ਮਾਂ ਚਿੰਤਪੁਰਨੀ ਧਾਰਮਿਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਂ ਭਗਵਤੀ ਦੀ ਮਹਿਮਾ ਦਾ ਗੁਣਗਾਨ ਕਰਨ ਲਈ 24 ਅਕਤੂਬਰ, ਦਿਨ ਸ਼ਨੀਵਾਰ ਦੀ ਰਾਤ ਨੂੰ ਭਗਵਤੀ ਜਾਗਰਣ ਕਰਵਾਇਆ ਜਾ ਰਿਹਾ ਹੈ। ਇਹ ਧਾਰਮਿਕ ਸਮਾਗਮ ਐੱਨ. ਆਰ. ਆਈਜ਼, ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਲੇਖ ਰਾਜ, ਸੈਕਟਰੀ ਸੁਰਿੰਦਰ ਪਾਲ ਅਤੇ ਖ਼ਜ਼ਾਨਚੀ ਦਰਸ਼ਨ ਕੁਮਾਰ ਨੇ ਦੱਸਿਆ ਕਿ ਭਗਵਤੀ ਜਾਗਰਣ ਦਾ ਮੁੱਖ ਉਦੇਸ਼ ਮਾਂ ਭਗਵਤੀ ਦੀ ਮਹਿਮਾ ਦਾ ਗੁਣਗਾਨ ਕਰਨਾ, ਸੰਗਤ ਨੂੰ ਧਾਰਮਿਕ ਵਿਚਾਰਾਂ ਨਾਲ ਜੋੜਨਾ ਅਤੇ ਪਿੰਡ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ। ਇਹ ਸੰਗਤ ਨੂੰ ਇਕ ਸਾਂਝੇ ਮੰਚ ’ਤੇ ਇਕੱਠਾ ਕਰਨ ਦੇ ਨਾਲ-ਨਾਲ ਮਨੁੱਖ ਨੂੰ ਸ਼ਰਧਾ, ਸੇਵਾ, ਨਿਮਰਤਾ ਅਤੇ ਪਰਉਪਕਾਰ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਵੀ ਦਿੰਦੇ ਹਨ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਜਾਗਰਣ ’ਚ ਸ਼ਾਮਿਲ ਹੋ ਕੇ ਮਾਂ ਭਗਵਤੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਧਾਰਮਿਕ ਸਮਾਗਮ ਦੀਆਂ ਰੌਣਕਾਂ ਵਧਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ‘ਰੇਲ ਜਨ ਸੰਵਾਦ’ ਪ੍ਰੋਗਰਾਮ ਅਗਲੀ ਖ਼ਬਰ ਕਿਹਾ, ਟੂਟੀਆਂ ’ਚ ਆ ਰਿਹਾ ਗੰਦਾ ਪਾਣੀ
Ad Position 24