22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰੂ ਅਮਰਦਾਸ ਪਬਲਿਕ ਸਕੂਲ ਦੇ ਜੂਨੀਅਰ ਵਿੰਗ ’ਚ ਮਨਾਇਆ ‘ ਖੇਡ ਦਿਵਸ ’

ਜਲੰਧਰ, 22 ਅਕਤੂਬਰ (ਐੱਮ. ਐੱਸ.

Ad Position 21
No active advertisement
ਸਮਾਗਮ ਦੌਰਾਨ ਭੰਗੜੇ ਦੀ ਪੇਸ਼ਕਾਰੀ ਕਰਦੇ ਹੋਏ ਵਿਦਿਆਰਥੀ। ਤਸਵੀਰਾਂ : ਮੁਨੀਸ਼ 23-10-2026
ਜਲੰਧਰ, 22 ਅਕਤੂਬਰ (ਐੱਮ. ਐੱਸ. ਲੋਹੀਆ)-ਗੁਰੂ ਅਮਰਦਾਸ ਪਬਲਿਕ ਸਕੂਲ, ਮਾਡਲ ਟਾਊਨ ਜਲੰਧਰ ਦੇ ਜੂਨੀਅਰ ਵਿੰਗ ਵਿਖੇ ‘ਖੇਡ ਦਿਵਸ’ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਦੌਰਾਨ ਜੁਆਇੰਟ ਕਮਿਸ਼ਨਰ ਜਲੰਧਰ (ਆਈ.ਆਰ.ਐੱਸ.) ਸ੍ਰੀਮਤੀ ਤਾਨੀਆ ਬੈਂਸ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਸਮੂਹ ਕਮੇਟੀ ਮੈਂਬਰਾਂ ਵਲੋਂ ਮੁੱਖ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਅਤੇ ਪ੍ਰਬੰਧਕ ਕਮੇਟੀ ਵਲੋਂ ਹਵਾ ’ਚ ਰੰਗ-ਬਰੰਗੇ ਗੁਬਾਰੇ ਛੱਡ ਕੇ ਕੀਤਾ ਗਿਆ। ਵਾਈਸ ਪ੍ਰਿੰਸੀਪਲ ਸ੍ਰੀਮਤੀ ਜੈਸਮੀਨ ਕੌਰ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਇਨ੍ਹਾਂ ਖੇਡਾਂ ’ਚ ਪ੍ਰੀ-ਨਰਸਰੀ ਤੋਂ ਸੀਨੀਅਰ ਕੇ.ਜੀ. ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਚੇਚੇ ਤੌਰ ਤੇ ਬੁਲਾਇਆ ਗਿਆ। ਸਕੂਲ ਦੇ ਪ੍ਰੀ-ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਜਿਵੇਂ ਡਰੈਗ ਦਾ ਬਾਲ, ਬਾਲ ਬੈਲਸਿੰਗ, ਹਰਡਲ ਰੇਸ, 50 ਅਤੇ 100 ਮੀਟਰ ਰੇਸ, ਹੂਲਾ-ਹੂਪ, ਰੁਕਾਵਟ ਦੌੜ, ਟਰਾਈ ਸਾਈਕਲ ਆਦਿ ਕਈ ਖੇਡਾਂ ਦਾ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮਹਿਮਾਨ ਸ੍ਰੀਮਤੀ ਤਾਨੀਆ ਬੈਂਸ ਅਤੇ ਪ੍ਰਬੰਧਕ ਕਮੇਟੀ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਵੰਡੇ ਗਏ। ਸ੍ਰੀਮਤੀ ਤਾਨੀਆ ਬੈਂਸ ਅਤੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਖੇਡਾਂ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਹਮੇਸ਼ਾਂ ਖੇਡਾਂ ਨਾਲ ਜੁੜੇ ਰਹਿ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਲਈ ਜਾਗਰੂਕ ਕੀਤਾ। ਪ੍ਰੋਗਰਾਮ ਦੇ ਅੰਤ ’ਚ ਪ੍ਰਿੰਸੀਪਲ ਡਾ. ਅਪਰਨਾ ਮਹਿਤਾ ਨੇ ਮੁੱਖ ਮਹਿਮਾਨ ਅਤੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਡਾ. ਐੱਚ. ਐੱਮ. ਹੁਰੀਆ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੋਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਆਨੰਦ, ਐੱਚ. ਐੱਸ. ਭਸੀਨ, ਐੱਚ. ਐੱਸ. ਕਾਕਾ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਸਰੀਚਾ ਹਸਪਤਾਲ ਦੇ ਮਾਹਿਰਾਂ ਨੇ ਨਿਊਰੋਸਰਜਰੀ ਦੀਆਂ ਆਧੁਨਿਕ ਤਕਨੀਕਾਂ ਸੰਬੰਧੀ ਜਾਣਕਾਰੀ ਕੀਤੀ ਸਾਂਝੀ ਅਗਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਗੁਰਮਤਿ ਸਮਾਗਮ ਕਰਵਾਇਆ
Ad Position 24