24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਦਯੋਗਿਕ ਪਾਲਿਸੀ ਤਹਿਤ 2.50 ਕਰੋੜ ਦੀ ਪ੍ਰੋਤਸਾਹਨ ਰਾਸ਼ੀ ਨੂੰ ਪ੍ਰਵਾਨਗੀ ਪੰਜਾਬ ਸਰਕਾਰ ਜ਼ਿਲ੍ਹੇ ’ਚ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ-ਡਿਪਟੀ ਕਮਿਸ਼ਨਰ ਵਰਜੀਤ ਵਾਲੀਆ

ਜਲੰਧਰ, 23 ਅਕਤੂਬਰ (ਜਤਿੰਦਰ ਪੰਮੀ)-ਉਦਯੋਗਿਕ ਖੇਤਰ ਨੂੰ ਹੋਰ ਹੁਲਾਰਾ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ ਤਹਿਤ 13 ਕੇਸਾਂ ’ਚ 2. 50 ਕਰੋੜ ਦੇ ਪ੍ਰੋਤਸਾਹਨ ਰਾਸ਼ੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ,ਜਿਸ ਨਾਲ ਜਿੱਥੇ ਉਦਯੋਗਿਕ ਇਕਾਈਆ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ ਉਥੇ ਹੀ ਜ਼ਿਲ੍ਹੇ ਵਿੱਚ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹ ਮਿਲੇਗਾ।

Ad Position 21
No active advertisement
ਅਜੀਤ ਡੈਸਕ 24-10-2026
ਜਲੰਧਰ, 23 ਅਕਤੂਬਰ (ਜਤਿੰਦਰ ਪੰਮੀ)-ਉਦਯੋਗਿਕ ਖੇਤਰ ਨੂੰ ਹੋਰ ਹੁਲਾਰਾ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ ਤਹਿਤ 13 ਕੇਸਾਂ ’ਚ 2.50 ਕਰੋੜ ਦੇ ਪ੍ਰੋਤਸਾਹਨ ਰਾਸ਼ੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ,ਜਿਸ ਨਾਲ ਜਿੱਥੇ ਉਦਯੋਗਿਕ ਇਕਾਈਆ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ ਉਥੇ ਹੀ ਜ਼ਿਲ੍ਹੇ ਵਿੱਚ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹ ਮਿਲੇਗਾ। ਇਹ ਪ੍ਰਵਾਨਗੀਆਂ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਕੀਤੀ ਗਈ ਦੌਰਾਨ ਦਿੱਤੀਆਂ ਗਈਆਂ। ਇਸ ਮੌਕੇ ਜੀ. ਐੱਸ. ਟੀ. ਰੀਇੰਬਰਸਮੈਂਟ, ਬਾਹਰੀ ਵਿਕਾਸ ਚਾਰਜ ਤੋਂ ਛੂਟ, ਸੀ.ਜੀ.ਟੀ. ਐੱਮ.ਐੱਸ. ਈ. ਫੀਸ ਦੀ ਰੀਇੰਬਰਸਮੈਂਟ ਅਤੇ ਸਟੈਂਪ ਡਿਊਟੀ ਸਮੇਤ ਮਾਲ ਦੀ ਢੋਆ-ਢੋਆਈ ਸੰਬੰਧੀ ਕਈ ਲਾਭ ਸ਼ਾਮਿਲ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਬੜਾਵਾ ਦੇਣ ਅਤੇ ਵਪਾਰ ਪੱਖੀ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਉਦਯੋਗਿਕ ਖੇਤਰ ਨਾਲ ਸਬੰਧਿਤ ਮੁੱਦਿਆਂ ਦਾ ਵੀ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆ ਨੂੰ ਵੱਖ-ਵੱਖ ਉਦਯੋਗਿਕ ਖੇਤਰਾਂ ਵਿੱਚ ਜਾ ਕੇ ਉਹਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੁਲਾਂਕਣ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾ ਕਿਹਾ ਕਿ ਉਦਯੋਗਿਕ ਨੁਮਾਇੰਦਿਆ ਨਾਲ ਤਾਲਮੇਲ ਕਰਕੇ ਇਹਨਾਂ ਮੁੱਦਿਆਂ ਦਾ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ। ਜਲੰਧਰ ਦੀ ਉਦਯੋਗਿਕ ਸੰਭਾਵਨਾ ’ਤੇ ਚਾਨਣਾ ਪਾਉਂਦਿਆਂ ਡੀ. ਸੀ. ਵਾਲੀਆ ਨੇ ਕਿਹਾ ਕਿ ਕਈ ਉਦਯੋਗਿਕ ਯੂਨਿਟਾਂ ਵਲੋਂ ਪਹਿਲਾਂ ਹੀ ਜ਼ਿਲ੍ਹੇ ਵਿੱਚ ਮੈਨੂਫੈਕਚਰਿੰਗ ਸਹੂਲਤਾਂ ਸਥਾਪਿਤ ਕਰਕੇ ਕਾਫ਼ੀ ਨਿਵੇਸ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਸੰਭਾਵੀ ਨਿਵੇਸ਼ਕਾਂ ਨੂੰ ਭਰੋਸਾ ਦੁਆਇਆ ਕਿ ਪ੍ਰਸ਼ਾਸਨ ਵਲੋਂ ਉਹਨਾਂ ਨੂੰ ਨਿਵੇਸ਼ ਕਰਨ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਅਤੇ ਸੁਚਾਰੂ ਪ੍ਰਣਾਲੀ ਵਿਵਸਥਾ ਰਾਹੀਂ ਨਵੇਂ ਪ੍ਰੋਜੈਕਟਾਂ ਲਈ ਸਮੇਂ ਸਿਰ ਪ੍ਰਵਾਨਗੀਆਂ ਨੂੰ ਯਕੀਨੀ ਬਣਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਲੱਖਾਂ ਦੀ ਅਦਾਇਗੀ ਨਾ ਮਿਲਣ ਕਰਕੇ ਠੇਕੇਦਾਰ ਨੇ ਨਿਗਮ ਦੇ ਗੇਟ ’ਤੇ ਲਗਾਈਆਂ ਕੂੜੇ ਦੀਆਂ ਭਰੀਆਂ ਟਰੈਕਟਰ-ਟਰਾਲੀਆਂ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ, ਮੰਗ ਪੱਤਰ ਸੌਂਪਿਆ
Ad Position 24