ਪਿੰਡ ਬੰਬੀਆਂਵਾਲ ਵਿਖੇ ਸ਼ੋਭਾ ਯਾਤਰਾ ਅੱਜ
ਜਲੰਧਰ, 23 ਅਕਤੂਬਰ (ਜਸਪਾਲ ਸਿੰਘ)-ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸੰਬੰਧੀ ਪਿੰਡ ਬੰਬੀਆਂਵਾਲ ਵਿਖੇ ਇਕ ਵਿਸ਼ਾਲ ਸ਼ੋਭਾ ਯਾਤਰਾ 24 ਅਕਤੂਬਰ ਦਿਨ ਸਨਿਚਰਵਾਰ ਨੂੰ ਦੁਪਹਿਰ 2 ਵਜੇ ਭਗਵਾਨ ਵਾਲਮੀਕਿ ਮੰਦਰ ਬੰਬੀਆਂਵਾਲ ਤੋਂ ਸਜਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਾਬਕਾ ਸਰਪੰਚ ਦਲਜੀਤ ਨਾਹਰ ਸੋਢੀ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵਾਲਮੀਕ ਸਮਾਜ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਤੇ ਸੰਤ-ਮਹਾਂਪੁਰਸ਼ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ।
ਅਜੀਤ ਡੈਸਕ
24-10-2026