24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

‘ਦਿਸ਼ਾ-ਐਨ ਇਨੀਸ਼ੀਏਟਿਵ’ ਦੇ ਤਹਿਤ ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ 5ਵਾਂ ਸਾਲਾਨਾ ਅਕਾਦਮਿਕ ਐਕਸੀਲੈਂਸ ਐਵਾਰਡ ਸਮਾਰੋਹ

ਜਲੰਧਰ, 23 ਅਕਤੂਬਰ (ਅ. ਬ.)

Ad Position 21
No active advertisement
ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ 24-10-2026
ਜਲੰਧਰ, 23 ਅਕਤੂਬਰ (ਅ.ਬ.)-ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੇ ਸੀਐੱਸਆਰ ਪ੍ਰਾਜੈਕਟ ‘ਦਿਸ਼ਾ-ਐਨ ਇਨੀਸ਼ੀਏਟਿਵ’ ਦੀ ਛਤਰ-ਛਾਇਆ ਹੇਠ ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਲੋਹਾਰਾਂ ਵਲੋਂ ਕਰਵਾਏ 5ਵੇਂ ਸਾਲਾਨਾ ਅਕਾਦਮਿਕ ਐਕਸੀਲੈਂਸ ਐਵਾਰਡ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ, ਸਮਰਪਿਤ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸ਼ਾਨਦਾਰ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਮਾਣਯੋਗ ਮੈਂਬਰ ਪਾਰਲੀਮੈਂਟ ਰਾਜ ਸਭਾ ਨੇ ਸ਼ਿਰਕਤ ਕੀਤੀ। ਇਸ ਮੌਕੇ ਹਾਜ਼ਰ ਪਤਵੰਤਿਆਂ ’ਚ ਡਾ- ਅਨੂਪ ਬੌਰੀ, ਚੇਅਰਮੈਨ ਇੰਨੋਸੈਂਟ ਹਾਰਟਸ ਗਰੁੱਪ, ਡਾ. ਪਲਕ ਗੁਪਤਾ ਬੌਰੀ, ਡਾਇਰੈਕਟਰ ਸੀਐੱਸਆਰ, ਸ਼੍ਰੀਮਤੀ ਅਰਾਧਨਾ ਬੌਰੀ, ਐਗਜ਼ੀਕਿਊਟਿਵ ਡਾਇਰੈਕਟਰ, ਕਾਲਜਿਜ਼ ਐਂਡ ਫਾਈਨੈਂਸ ਅਤੇ ਡਾ. ਰੋਹਨ ਬੌਰੀ, ਡਾਇਰੈਕਟਰ ਇੰਨੋਸੈਂਟ ਹਾਰਟਸ ਆਈ ਕੇਅਰ ਸੈਂਟਰ ਸ਼ਾਮਿਲ ਸਨ। ਇਸ ਸਮਾਰੋਹ ’ਚ ਜਲੰਧਰ ਦੇ ਲਗਭਗ 80 ਸਕੂਲਾਂ ਨੇ ਭਾਗ ਲਿਆ। ਇਸ ਦੌਰਾਨ ਦਸਵੀਂ ਜਮਾਤ ’ਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਰਗਦਰਸ਼ਕ ਅਧਿਆਪਕਾਂ ਅਤੇ ਸਕੂਲ ਪ੍ਰਿੰਸੀਪਲਾਂ ਸਮੇਤ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਰਵਾਇਤੀ ਦੀਪ ਪ੍ਰਜਵਲਨ ਦੀ ਰਸਮ ਨਾਲ ਹੋਈ, ਜਿਸ ਉਪਰੰਤ ਗਜਾਨਨ ਵੰਦਨਾ ਪੇਸ਼ ਕੀਤੀ ਗਈ। ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਆਪਣੀਆਂ ਮਨਮੋਹਕ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਸਮਾਰੋਹ ਨੂੰ ਰੌਣਕਮਈ ਬਣਾ ਦਿੱਤਾ। ਇਸ ਮੌਕੇ ਡਾ. ਪਲਕ ਗੁਪਤਾ ਬੌਰੀ, ਡਾਇਰੈਕਟਰ ਸੀਐੱਸਆਰ ਵਲੋਂ ‘ਦਿਸ਼ਾ-ਐਨ ਇਨੀਸ਼ੀਏਟਿਵ’ ਤਹਿਤ ਚਲਾਏ ਜਾ ਰਹੇ ਵੱਖ-ਵੱਖ ਵਿੱਦਿਅਕ ਅਤੇ ਸਮਾਜਿਕ ਉਪਰਾਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੀ ਪੇਸ਼ਕਾਰੀ ਰਾਹੀਂ ਸੰਸਥਾ ਵਲੋਂ ਸਿੱਖਿਆ ਦੇ ਪ੍ਰਸਾਰ, ਸਮਾਜਿਕ ਵਿਕਾਸ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਜਾਗਰ ਕੀਤਾ ਗਿਆ। ਸਮਾਰੋਹ ਦੇ ਅੰਤ ਵਿਚ ਡਾ- ਗਗਨਦੀਪ ਕੌਰ ਧੰਜੂ, ਡਾਇਰੈਕਟਰ ਅਕਾਦਮਿਕਸ ਵਲੋਂ ਧੰਨਵਾਦ ਮਤਾ ਪੇਸ਼ ਕੀਤਾ ਗਿਆ। ਉਨ੍ਹਾਂ ਨੇ ਮੁੱਖ ਮਹਿਮਾਨ, ਸਾਰੇ ਪਤਵੰਤੇ ਮਹਿਮਾਨਾਂ, ਭਾਗ ਲੈਣ ਵਾਲੇ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸਮਾਰੋਹ ਨੂੰ ਸਫ਼ਲ ਬਣਾਉਣ ਵਿੱਚ ਉਨ੍ਹਾਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੀਨ ਦੇ ਕੈਂਟਨ ਮੇਲੇ ’ਚ ਐੱਫ਼.ਆਈ.ਟੀ. ਦੇ 15 ਮੈਂਬਰੀ ਵਫ਼ਦ ਵਲੋਂ ਸ਼ਮੂਲੀਅਤ ਅਗਲੀ ਖ਼ਬਰ ਬੋਲੀਨਾ ਦੋਆਬਾ ਵਿਖੇ ਲਗਾਇਆ ਖ਼ੂਨਦਾਨ ਕੈਂਪ
Ad Position 24