ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਪਰਿਵਾਰ ਨਾਲ ਹੋਵੇ ਇਨਸਾਫ਼ : ਕੁਲਦੀਪ ਸਿੰਘ ਜੌਹਲ
ਅੱਪਰਾ, 23 ਅਕਤੂਬਰ (ਦਲਵਿੰਦਰ ਸਿੰਘ ਅੱਪਰਾ)- ਮਾਨਸਾ ’ਚ ਨਸ਼ਾ ਵਿਰੋਧੀ ਟਾਸਕ ਫੋਰਸ ਦੇ ਮੁਖੀ ਪਰਵਿੰਦਰ ਸਿੰਘ ਝੋਟਾ ਦੇ ਕੀਤੇ ਗਏ ਕਤਲ ਨੂੰ 10 ਦਿਨ ਬੀਤ ਚੁੱਕੇ ਹਨ ਪਰ ਉਸ ਦਾ ਮ੍ਰਿਤਕ ਸਰੀਰ ਅਜੇ ਵੀ ਮੋਰਚਰੀ ’ਚ ਪਿਆ ਹੈ। ਦੇਸ਼ ਦੇ ਗ੍ਰਹਿ ਮੰਤਰੀ ਦੇ ਦੌਰੇ ਕਾਰਨ ਪੰਜਾਬ ਸਰਕਾਰ ਵੀ ਨੀਂਦ ਤੋਂ ਜਾਗੀ ਅਤੇ ਮਾਮਲੇ ਦੀ ਜਾਂਚ ਸੀ.
ਅੱਪਰਾ, 23 ਅਕਤੂਬਰ (ਦਲਵਿੰਦਰ ਸਿੰਘ ਅੱਪਰਾ)- ਮਾਨਸਾ ’ਚ ਨਸ਼ਾ ਵਿਰੋਧੀ ਟਾਸਕ ਫੋਰਸ ਦੇ ਮੁਖੀ ਪਰਵਿੰਦਰ ਸਿੰਘ ਝੋਟਾ ਦੇ ਕੀਤੇ ਗਏ ਕਤਲ ਨੂੰ 10 ਦਿਨ ਬੀਤ ਚੁੱਕੇ ਹਨ ਪਰ ਉਸ ਦਾ ਮ੍ਰਿਤਕ ਸਰੀਰ ਅਜੇ ਵੀ ਮੋਰਚਰੀ ’ਚ ਪਿਆ ਹੈ। ਦੇਸ਼ ਦੇ ਗ੍ਰਹਿ ਮੰਤਰੀ ਦੇ ਦੌਰੇ ਕਾਰਨ ਪੰਜਾਬ ਸਰਕਾਰ ਵੀ ਨੀਂਦ ਤੋਂ ਜਾਗੀ ਅਤੇ ਮਾਮਲੇ ਦੀ ਜਾਂਚ ਸੀ.ਬੀ.ਆਈ. ਵਲੋਂ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਪਰ ਇਸ ਸਾਰੇ ਮਾਮਲੇ ’ਚ ਪੰਜਾਬ ਸਰਕਾਰ ਦੀ ਭੂਮਿਕਾ ਇਨਸਾਫ ਪਸੰਦ ਪੰਜਾਬੀਆਂ ਦੀ ਨਿਗ੍ਹਾ ’ਚ ਸ਼ੱਕੀ ਹੈ। ਜਿਸ ਕਾਰਨ ਇਨਸਾਫ ਪਸੰਦ ਪੰਜਾਬੀ ਮੋਰਚਾ ਲਗਾ ਕੇ ਪਰਿਵਾਰ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਬਹੁਤ ਹੀ ਜ਼ਰੂਰੀ ਹੈ ਤਾਂ ਜੋ ਪਰਿਵਾਰ ਨੂੰ ਇਨਸਾਫ ਮਿਲ ਸਕੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕੁਲਦੀਪ ਸਿੰਘ ਜੌਹਲ ਮੈਂਬਰ ਜਨਰਲ ਕੌਂਸਲ ਸ਼੍ਰੋਮਣੀ ਅਕਾਲੀ ਦਲ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਤੇ ਇਨਸਾਫ ਦੀ ਆਵਾਜ਼ ਬੁਲੰਦ ਕਰਦਾ ਹੈ ਅਤੇ ਕਰਦਾ ਰਹੇਗਾ।