25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਟਰੈਕਟਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ ਚ ਨੌਜਵਾਨ ਦੀ ਮੌਤ 5 ਭੈਣਾਂ ਦਾ ਸੀ ਇਕਲੌਤਾ ਭਰਾ

ਗੁਰਾਇਆ, 24 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਚੀਮਾ ਖੁਰਦ ਗੇਟ ਦੇ ਨਜ਼ਦੀਕ ਬੀਤੀ ਰਾਤ ਟਰੈਕਟਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ’ਚ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਲਿਜਾਇਆ ਜਾ ਰਿਹਾ ਸੀ, ਪਰ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।

Ad Position 21
No active advertisement
ਚੀਮਾ ਖੁਰਦ ਗੇਟ ਨੇੜੇ ਹਾਦਸੇ ਦੌਰਾਨ ਨੁਕਸਾਨਿਆ ਮੋਟਰਸਾਈਕਲ। (ਹਾਸ਼ੀਏ ’ਚ) ਜਾਨ ਗੁਆਉਣ ਵਾਲੇ ਨੌਜਵਾਨ ਨਵੀ ਦੀ ਫਾਈਲ ਤਸਵੀਰ । ਤਸਵੀਰਾਂ-ਚਰਨਜੀਤ ਸਿੰਘ ਦੁਸਾਂਝ 25-10-2026
ਗੁਰਾਇਆ, 24 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਚੀਮਾ ਖੁਰਦ ਗੇਟ ਦੇ ਨਜ਼ਦੀਕ ਬੀਤੀ ਰਾਤ ਟਰੈਕਟਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ’ਚ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਲਿਜਾਇਆ ਜਾ ਰਿਹਾ ਸੀ, ਪਰ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਨਵੀ ਪੁੱਤਰ ਦੁਨੀ ਚੰਦ, ਵਾਸੀ ਪਿੰਡ ਲੱਲੀਆਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਵੀ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ। ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ। ਮੌਕੇ ’ਤੇ ਮੌਜੂਦ ਰਾਹਗੀਰਾਂ ਅਨੁਸਾਰ ਟਰੈਕਟਰ ਦੀ ਇੱਕ ਹੀ ਲਾਈਟ ਚੱਲ ਰਹੀ ਸੀ ਅਤੇ ਟਰੈਕਟਰ ਕਥਿਤ ਤੌਰ ’ਤੇ ਗਲਤ ਸਾਈਡ ਤੋਂ ਆ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ । ਹਾਦਸੇ ਦੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਵੀ ਕੈਦ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਧੁਲੇਤਾ ਪੁਲਿਸ ਚੌਕੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਟਰੈਕਟਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸੰਬੰਧੀ ਚੌਕੀ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਜਾਵੇਗਾ। ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸੰਬੰਧੀ ਜਲੰਧਰ ’ ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਅਗਲੀ ਖ਼ਬਰ ਜਲੰਧਰ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਵਲੋਂ ਆਪਣੀ ਟੀਮ ਦਾ ਐਲਾਨ ਤਜਰਬੇਕਾਰ ਅਤੇ ਮਿਹਨਤੀ ਆਗੂਆਂ ਨੂੰ ਮਿਲੀਆਂ ਅਹਿਮ ਜ...
Ad Position 24