ਡੀ . ਸੀ . ਅਤੇ ਪੁਲਿਸ ਕਮਿਸ਼ਨਰ ਵਲੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਅੰਤਿਮ ਪ੍ਰਬੰਧਾਂ ਦੀ ਸਮੀਖਿਆ
ਜਲੰਧਰ,24 ਅਕਤੂਬਰ (ਡਾ. ਜਤਿੰਦਰ ਸਾਬੀ)-ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੇ ਮੱਦੇਨਜ਼ਰ ਜਲੰਧਰ ’ਚ ਕੀਤੇ ਜਾ ਰਹੇ ਪ੍ਰਬੰਧਾਂ ਦੀ ਅੰਤਿਮ ਸਮੀਖਿਆ ਲਈ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਸਾਂਝੀ ਮੀਟਿੰਗ ਕੀਤੀ ਗਈ ਤੇ ਸਟੇਡੀਅਮ ਦਾ ਜਾਇਜ਼ਾ ਲਿਆ ।
ਜਲੰਧਰ,24 ਅਕਤੂਬਰ (ਡਾ. ਜਤਿੰਦਰ ਸਾਬੀ)-ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੇ ਮੱਦੇਨਜ਼ਰ ਜਲੰਧਰ ’ਚ ਕੀਤੇ ਜਾ ਰਹੇ ਪ੍ਰਬੰਧਾਂ ਦੀ ਅੰਤਿਮ ਸਮੀਖਿਆ ਲਈ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਸਾਂਝੀ ਮੀਟਿੰਗ ਕੀਤੀ ਗਈ ਤੇ ਸਟੇਡੀਅਮ ਦਾ ਜਾਇਜ਼ਾ ਲਿਆ । ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ, ਤਾਂ ਜੋ ਇਸ ਕੌਮਾਂਤਰੀ ਖੇਡ ਸਮਾਗਮ ਨੂੰ ਸੁਚਾਰੂ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਇੰਨੇ ਵੱਡੇ ਪੱਧਰ ਦੇ ਕੌਮਾਂਤਰੀ ਖੇਡ ਸਮਾਗਮ ਦੀ ਮੇਜ਼ਬਾਨੀ ਕਰਨਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਜਲੰਧਰ ਨੂੰ ਵਿਸ਼ਵ ਖੇਡ ਨਕਸ਼ੇ ’ਤੇ ਹੋਰ ਮਜ਼ਬੂਤੀ ਨਾਲ ਉਭਾਰਨ ਦਾ ਮੌਕਾ ਪ੍ਰਦਾਨ ਕਰੇਗਾ। ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਭਰੋਸਾ ਦਿਵਾਇਆ ਕਿ ਖਿਡਾਰੀਆਂ, ਅਧਿਕਾਰੀਆਂ ਅਤੇ ਦਰਸ਼ਕਾਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਟੇਡੀਅਮ ਦੇ ਅੰਦਰ ਅਤੇ ਆਲੇ-ਦੁਆਲੇ ਪੁਲਿਸ ਮੁਲਾਜ਼ਮਾਂ ਦੀ ਢੁੱਕਵੀਂ ਗਿਣਤੀ ਵਿੱਚ ਰਣਨੀਤਕ ਤੌਰ ’ਤੇ ਤਾਇਨਾਤੀ ਕੀਤੀ ਗਈ ਹੈ, ਤਾਂ ਜੋ ਪੂਰੇ ਟੂਰਨਾਮੈਂਟ ਦੌਰਾਨ ਸੁਰੱਖਿਆ, ਅਮਨ-ਕਾਨੂੰਨ ਅਤੇ ਆਵਾਜਾਈ ਵਿਵਸਥਾ ਨੂੰ ਬਰਕਰਾਰ ਰੱਖਿਆ ਜਾ ਸਕੇ।