25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੋਟਰਾਂ ਤੋਂ ਚੋਰੀ ਕੀਤੀਆਂ ਬਿਜਲੀ ਦੀਆਂ ਤਾਰਾਂ ਸਮੇਤ ਮੋਟਰਸਾਈਕਲ ਚਾਲਕ ਕਾਬੂ

ਜੰਡਿਆਲਾ ਮੰਜਕੀ,24 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਪੁਲਿਸ ਚੌਕੀ ਜੰਡਿਆਲਾ ਦੇ ਮੁਲਾਜ਼ਮਾਂ ਵਲੋਂ ਇੱਕ ਵਿਅਕਤੀ ਨੂੰ ਮੋਟਰਾਂ ਤੋਂ ਚੋਰੀ ਕੀਤੀਆਂ ਬਿਜਲੀ ਦੀਆਂ ਤਾਰਾਂ ਸਮੇਤ ਕਾਬੂ ਕੀਤਾ ਗਿਆ ਹੈ। ਚੌਕੀ ਇੰਚਾਰਜ ਸਬ ਇੰਸਪੈਕਟਰ ਨਰਿੰਦਰ ਮੋਹਨ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਜਦੋਂ ਮੋਟਰਸਾਈਕਲ ਨੰਬਰੀ ਪੀਬੀ37-ਡੀ-2048 ਨੂੰ ਰੋਕਿਆ ਗਿਆ ਤਾਂ ਉਸ ਕੋਲੋਂ ਮੋਟਰਾਂ ਤੋਂ ਚੋਰੀ ਕੀਤੀਆਂ ਤਾਰਾਂ ਦੇ 2 ਬੰਡਲ ਬਰਾਮਦ ਹੋਏ।

Ad Position 21
No active advertisement
ਅਜੀਤ ਡੈਸਕ 25-10-2026
ਜੰਡਿਆਲਾ ਮੰਜਕੀ,24 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਪੁਲਿਸ ਚੌਕੀ ਜੰਡਿਆਲਾ ਦੇ ਮੁਲਾਜ਼ਮਾਂ ਵਲੋਂ ਇੱਕ ਵਿਅਕਤੀ ਨੂੰ ਮੋਟਰਾਂ ਤੋਂ ਚੋਰੀ ਕੀਤੀਆਂ ਬਿਜਲੀ ਦੀਆਂ ਤਾਰਾਂ ਸਮੇਤ ਕਾਬੂ ਕੀਤਾ ਗਿਆ ਹੈ। ਚੌਕੀ ਇੰਚਾਰਜ ਸਬ ਇੰਸਪੈਕਟਰ ਨਰਿੰਦਰ ਮੋਹਨ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਜਦੋਂ ਮੋਟਰਸਾਈਕਲ ਨੰਬਰੀ ਪੀਬੀ37-ਡੀ-2048 ਨੂੰ ਰੋਕਿਆ ਗਿਆ ਤਾਂ ਉਸ ਕੋਲੋਂ ਮੋਟਰਾਂ ਤੋਂ ਚੋਰੀ ਕੀਤੀਆਂ ਤਾਰਾਂ ਦੇ 2 ਬੰਡਲ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਖੂਹਾਂ ਤੋਂ ਬਿਜਲੀ ਦੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਦੀਆਂ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਸਨ। ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਰਸ਼ਪਾਲ ਸਿੰਘ ਵਾਸੀ ਪਿੰਡ ਸਮਰਾਏ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਇਹ ਕੰਮ ਉਹ ਆਪਣੇ ਸਾਥੀ ਕਰਨ ਪੁੱਤਰ ਨਿੱਕਾ ਵਾਸੀ ਪਿੰਡ ਸਮਰਾਏ ਨਾਲ ਕਰਦਾ ਸੀ। ਸਬ ਇੰਸਪੈਕਟਰ ਨੇ ਦੱਸਿਆ ਕਿ ਮੋਟਰਾਂ ਤੋਂ ਸਾਮਾਨ ਚੋਰੀ ਕਰਨ ਉਪਰੰਤ ਇਹ ਵਿਅਕਤੀ ਪਿੰਡ ਵਿੱਚ ਫੇਰੀ ਵਾਲਿਆਂ ਨੂੰ ਸਾਮਾਨ ਵੇਚ ਦਿੰਦਾ ਸੀ। ਚੌਕੀ ਇੰਚਾਰਜ ਨੇ ਦੱਸਿਆ ਕਿ ਇਸ ਸੰਬੰਧੀ ਥਾਣਾ ਸਦਰ ਜਲੰਧਰ ’ਚ ਪੁਲਿਸ ਵਲੋਂ ਬਲਜਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਚੁਲਾਂਗ ਦੇ ਬਿਆਨਾਂ ਦੇ ਅਧਾਰ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਨ੍ਹਾਂ ਵਲੋਂ ਕੀਤੀਆਂ ਹੋਰ ਚੋਰੀ ਦੀਆਂ ਵਾਰਦਾਤਾਂ ਸੰਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ’ ਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਵਿਸ਼ਾਲ ਸ਼ੋਭਾ ਯਾਤਰਾ ਕੱਲ੍ਹ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ’ ਚ ਸ਼ਾਹਕੋਟ ਦੀ ਟੀਮ ਬਣੀ ਚੈਂਪੀਅਨ
Ad Position 24