28 ਨੂੰ ਪਿੰਡ ਸਰੀਂਹ ਵਿਖੇ ਲੋਕ ਮਿਲਣੀ ਕਰਨ ਪਹੁੰਚਣਗੇ ਮੁੱਖ ਮੰਤਰੀ-ਵਿਧਾਇਕਾ ਇੰਦਰਜੀਤ ਕੌਰ
ਨਕੋਦਰ, 25 ਅਕਤੂਬਰ (ਗੁਰਵਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 28 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਨਕੋਦਰ ਦੇ ਪਿੰਡ ਸਰੀਂਹ ਵਿਖੇ 28 ਸ਼ਾਮ ਨੂੰ 4 ਵਜੇ ਲੋਕ ਮਿਲਣੀ ਕਰਨ ਪਹੁੰਚ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਲੋਕ ਮਸਲਿਆਂ ਨੂੰ ਹੱਲ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕਰਨਗੇ।
ਨਕੋਦਰ, 25 ਅਕਤੂਬਰ (ਗੁਰਵਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 28 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਨਕੋਦਰ ਦੇ ਪਿੰਡ ਸਰੀਂਹ ਵਿਖੇ 28 ਸ਼ਾਮ ਨੂੰ 4 ਵਜੇ ਲੋਕ ਮਿਲਣੀ ਕਰਨ ਪਹੁੰਚ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਲੋਕ ਮਸਲਿਆਂ ਨੂੰ ਹੱਲ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕਰਨਗੇ। ਲੋਕ ਮਿਲਣੀ ਦੀਆਂ ਤਿਆਰੀਆਂ ਸੰਬੰਧੀ ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਨਗਰ ਕੌਂਸਲਰਾਂ, ਬਲਾਕ ਪ੍ਰਧਾਨਾਂ ਤੇ ਪਤਵੰਤੇ ਸੱਜਣਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰੋਗਰਾਮ ਦੇ ਪ੍ਰਬੰਧਾਂ ਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਬਾਰੇ ਵਿਚਾਰ ਕੀਤਾ। ਨਾਲ ਹੀ ਹਲਕੇ ਦੇ ਵੱਖ-ਵੱਖ ਖੇਤਰਾਂ ਨਾਲ ਸੰਬੰਧਤ ਲੋਕ ਮਸਲਿਆਂ ਨੂੰ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਉਣ ਸੰਬੰਧੀ ਵੀ ਚਰਚਾ ਹੋਈ। ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਹਲਕਾ ਨਕੋਦਰ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ 28 ਅਕਤੂਬਰ ਨੂੰ ਸ ਼ਾਮ 4 ਵਜੇ ਪਿੰਡ ਸਰੀਂਹ ਵਿਖੇ ਹੋਣ ਵਾਲੀ ਲੋਕ ਮਿਲਣੀ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਆਪਣੀਆਂ ਸਮੱਸਿਆਵਾਂ ਸਿੱਧੇ ਮੁੱਖ ਮੰਤਰੀ ਦੇ ਸਾਹਮਣੇ ਰੱਖਣ।