26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਨਵੇਂ ਬਣੇ ਅਹੁਦੇਦਾਰ ਪਾਰਟੀ ਨੂੰ ਕਰਨਗੇ ਹੋਰ ਮਜ਼ਬੂਤ-ਰਾਠੌਰ

ਜਲੰਧਰ, 25 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਭਾਜਪਾ ਜਲੰਧਰ ਸ਼ਹਿਰੀ ਦੀ ਨਵ-ਨਿਯੁਕਤ ਜ਼ਿਲ੍ਹਾ ਕਾਰਜਕਾਰਨੀ ਦੇ ਅਹੁਦੇਦਾਰਾਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਭਾਜਪਾ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਰਮਨ ਪੱਬੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 26-10-2026
ਜਲੰਧਰ, 25 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਭਾਜਪਾ ਜਲੰਧਰ ਸ਼ਹਿਰੀ ਦੀ ਨਵ-ਨਿਯੁਕਤ ਜ਼ਿਲ੍ਹਾ ਕਾਰਜਕਾਰਨੀ ਦੇ ਅਹੁਦੇਦਾਰਾਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਭਾਜਪਾ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਰਮਨ ਪੱਬੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਰਾਕੇਸ਼ ਰਾਠੌਰ ਨੇ ਆਪਣੇ ਨਿਵਾਸ ਸਥਾਨ ’ਤੇ ਨਵ-ਨਿਯੁਕਤ ਜ਼ਿਲ੍ਹਾ ਅਹੁਦੇਦਾਰਾਂ ਜਿਨ੍ਹਾਂ ’ਚ ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਵਿਜ, ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਜ਼ਿਲ੍ਹਾ ਮੋਰਚਾ ਅਤੇ ਸੈੱਲ ਕੋਆਰਡੀਨੇਟਰ ਸੰਜੀਵ ਸ਼ਰਮਾ ਮਨੀ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਾਹਿਲ ਸ਼ਰਮਾ ਨੂੰ ਚੁੰਨੀਆਂ ਪਾ ਕੇ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਰਾਕੇਸ਼ ਰਾਠੌਰ ਨੇ ਕਿਹਾ ਕਿ ਸੰਗਠਨ ਵਿਚ ਅਹੁਦਾ ਮਿਲਣਾ ਸਨਮਾਨ ਦੇ ਨਾਲ-ਨਾਲ ਇਕ ਵੱਡੀ ਜ਼ਿੰਮੇਵਾਰੀ ਵੀ ਹੁੰਦੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਾਰੇ ਨਵ-ਨਿਯੁਕਤ ਅਹੁਦੇਦਾਰ ਪਾਰਟੀ ਲੀਡਰਸ਼ਿਪ ਵਲੋਂ ਜਤਾਏ ਗਏ ਭਰੋਸੇ ’ਤੇ ਖਰੇ ਉਤਰਦਿਆਂ ਸੰਗਠਨ ਨੂੰ ਮਜ਼ਬੂਤ ਕਰਨ, ਵਰਕਰਾਂ ਨੂੰ ਨਾਲ ਲੈ ਕੇ ਚੱਲਣ ਅਤੇ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਨਗੇ। ਇਸ ਮੌਕੇ ਨੀਰਜ ਗੁਪਤਾ, ਜ਼ਿਲ੍ਹਾ ਜਨਰਲ ਸਕੱਤਰ ਭਾਰਤੀ ਜਨਤਾ ਯੁਵਾ ਮੋਰਚਾ, ਸੂਰਿਆ ਮਿਸ਼ਰਾ, ਵਰੁਣ ਦੂਬੇ, ਵਿਸ਼ਾਲ, ਅਭੀ, ਭੱਟੀ ਸਮੇਤ ਹੋਰ ਭਾਜਪਾ ਵਰਕਰ ਵੀ ਮੌਜੂਦ ਸਨ। ਸਾਰਿਆਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਰਕਲ ਸਟਾਈਲ ਕਬੱਡੀ ਦੇ ਨਿਯਮਾਂ ਵਿਚ ਸੋਧ ਲਈ ਛੇ ਮੈਂਬਰੀ ਬੋਰਡ ਦਾ ਗਠਨ ਅਗਲੀ ਖ਼ਬਰ ਗੁਰਦੁਆਰਾ ਮਾਡਲ ਟਾਊਨ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਏ
Ad Position 24