ਖੇਤਰੀ ਪਾਸਪੋਰਟ ਦਫ਼ਤਰ ਨੇ ਮੈਡੀਕਲ ਕੈਂਪ ਤੇ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਜਲੰਧਰ, 25 ਅਕਤੂਬਰ (ਸ਼ਿਵ)-ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਵਲੋਂ ਦਫ਼ਤਰ ਦੇ ਕੰੰਪਲੈਕਸ ਵਿਚ ਕਰਮਚਾਰੀਆਂ ਤੇ ਆਮ ਲੋਕਾਂ ਦੀ ਸਿਹਤ ਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮੈਡੀਕਲ ਕੈਂਪ ਅਤੇ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਪਹਿਲਕਦਮੀ ਦਾ ਮੁੱਖ ਮਕਸਦ ਲੋਕਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਨਿਯਮਤ ਸਿਹਤ ਜਾਂਚ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਸੀ।
ਜਲੰਧਰ, 25 ਅਕਤੂਬਰ (ਸ਼ਿਵ)-ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਵਲੋਂ ਦਫ਼ਤਰ ਦੇ ਕੰੰਪਲੈਕਸ ਵਿਚ ਕਰਮਚਾਰੀਆਂ ਤੇ ਆਮ ਲੋਕਾਂ ਦੀ ਸਿਹਤ ਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮੈਡੀਕਲ ਕੈਂਪ ਅਤੇ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਪਹਿਲਕਦਮੀ ਦਾ ਮੁੱਖ ਮਕਸਦ ਲੋਕਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਨਿਯਮਤ ਸਿਹਤ ਜਾਂਚ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਸੀ. ਜੀ. ਐਚ. ਐਸ. ਨਾਲ ਜੁੜੇ ਕੇਅਰਬੈਸਟ ਹਸਪਤਾਲ, ਜਲੰਧਰ ਦੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਰਮਨ ਚਾਵਲਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪ੍ਰੋਗਰਾਮ ਦੀ ਪ੍ਰਧਾਨਗੀ ਖੇਤਰੀ ਪਾਸਪੋਰਟ ਅਧਿਕਾਰੀ ਜਲੰਧਰ ਸ੍ਰੀ ਯਸ਼ ਪਾਲ ਤੇ ਡਾ. ਰਮਨ ਚਾਵਲਾ ਵਲੋਂ ਕੀਤੀ ਗਈ। ਮਾਹਿਰਾਂ ਨੇ ਸਿਹਤਮੰਦ ਰਹਿਣ ਲਈ ਸੰਤੁਲਿਤ ਜੀਵਨ ਸ਼ੈਲੀ ਅਪਣਾਉਣ ਅਤੇ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਬਾਰੇ ਵੀ ਜਾਣਕਾਰੀ ਦਿੱਤੀ। ਮੈਡੀਕਲ ਕੈਂਪ ਦੌਰਾਨ ਦਫ਼ਤਰੀ ਕਰਮਚਾਰੀਆਂ ਅਤੇ ਆਮ ਲੋਕਾਂ ਸਮੇਤ ਲਗਪਗ 60 ਵਿਅਕਤੀਆਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਸਿਹਤ ਸੰਬੰਧੀ ਲੋੜੀਂਦੀ ਜਾਣਕਾਰੀ ਪ੍ਰਾਪਤ ਕੀਤੀ।