26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ਲਈ ਮੈਚਾਂ ਤੋਂ ਪਹਿਲਾਂ ਸ਼ਹੀਦ ਬਾਬੂ ਲਾਭ ਸਿੰਘ ਨਗਰ ਦੇ ਫੁੱਟਪਾਥਾਂ ਦੀ ਕਰਵਾਈ ਸਫ਼ਾਈ

ਜਲੰਧਰ, 25 ਅਕਤੂਬਰ (ਸ਼ਿਵ)-ਜਲੰਧਰ ਦੇ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ਏਸ਼ੀਅਨ ਹਾਕੀ ਚੈਂਪੀਅਨ ਮੈਚ ਸ਼ੁਰੂ ਹੋਣ ਦੇ ਮੱਦੇਨਜ਼ਰ ਸ਼ਹਿਰ ਦੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਸਾਫ਼-ਸੁਥਰਾ ਬਣਾਉਣ ਲਈ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸ਼ਹੀਦ ਬਾਬੂ ਲਾਭ ਸਿੰਘ ਨਗਰ ਦੇ ਫੁੱਟਪਾਥਾਂ ਦੀ ਪਾਣੀ ਨਾਲ ਸਫ਼ਾਈ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 26-10-2026
ਜਲੰਧਰ, 25 ਅਕਤੂਬਰ (ਸ਼ਿਵ)-ਜਲੰਧਰ ਦੇ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ਏਸ਼ੀਅਨ ਹਾਕੀ ਚੈਂਪੀਅਨ ਮੈਚ ਸ਼ੁਰੂ ਹੋਣ ਦੇ ਮੱਦੇਨਜ਼ਰ ਸ਼ਹਿਰ ਦੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਸਾਫ਼-ਸੁਥਰਾ ਬਣਾਉਣ ਲਈ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸ਼ਹੀਦ ਬਾਬੂ ਲਾਭ ਸਿੰਘ ਨਗਰ ਦੇ ਫੁੱਟਪਾਥਾਂ ਦੀ ਪਾਣੀ ਨਾਲ ਸਫ਼ਾਈ ਕਰਵਾਈ ਗਈ। ਜ਼ਿਕਰਯੋਗ ਹੈ ਕਿ ਇਸ ਇਲਾਕੇ ’ਚ ਕਾਫ਼ੀ ਸਮੇਂ ਤੋਂ ਸਫ਼ਾਈ ਦੀ ਸਮੱਸਿਆ ਬਣੀ ਹੋਈ ਸੀ ਅਤੇ ਫੁੱਟਪਾਥਾਂ ਦੇ ਆਲੇ-ਦੁਆਲੇ ਗੰਦਗੀ ਜਮ੍ਹਾਂ ਰਹਿੰਦੀ ਸੀ। ਇਸ ਕਾਰਨ ਰਾਹਗੀਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਹਾਕੀ ਚੈਂਪੀਅਨਸ਼ਿਪ ਦੇ ਮੈਚਾਂ ਨੂੰ ਧਿਆਨ ’ਚ ਰੱਖਦਿਆਂ ਇਲਾਕੇ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਅੱਜ ਨਿੱਜੀ ਠੇਕੇਦਾਰਾ ਵਲੋਂ ਫੁੱਟਪਾਥਾਂ ਦੀ ਪਾਣੀ ਨਾਲ ਚੰਗੀ ਤਰ੍ਹਾਂ ਸਫ਼ਾਈ ਕਰਵਾਈ ਗਈ, ਤਾਂ ਜੋ ਉਥੇ ਜਮ੍ਹਾਂ ਹੋਈ ਗੰਦਗੀ ਨੂੰ ਹਟਾ ਕੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇ। ਇਸ ਮੌਕੇ ਨਗ ਰ ਨਿਗਮ ਦੇ ਸਿਹਤ ਅਧਿਕਾਰੀ ਡਾ. ਸ੍ਰੀ ਕ੍ਰਿਸ਼ਨ, ਠੇਕੇਦਾਰ ਗੌਰਵ ਗੁਪਤਾ ਤੇ ਹੋਰ ਲੋਕ ਵੀ ਮੌਜੂਦ ਸਨ। ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ਦੇ ਮੈਚਾਂ ਦੌਰਾਨ ਜਲੰਧਰ ਵਿਚ ਖਿਡਾਰੀਆਂ, ਖੇਡ ਪ੍ਰੇਮੀਆਂ ਤੇ ਹੋਰ ਮਹਿਮਾਨਾਂ ਦੀ ਆਮਦ ਨੂੰ ਦੇਖਦਿਆਂ ਸਟੇਡੀਅਮ ਦੇ ਆਲੇ-ਦੁਆਲੇ ਦੇ ਇਲਾਕਿਆਂ ਦੀ ਸਫ਼ਾਈ ਅਹਿਮ ਹੋ ਜਾਂਦੀ ਹੈ। ਅਜਿਹੇ ਸਮੇਂ ’ਚ ਸੰਬੰਧਤ ਵਿਭਾਗਾਂ ਵਲੋਂ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਨਾਲ ਇਲਾਕੇ ਦੀ ਦਿੱਖ ਵਿਚ ਸੁਧਾਰ ਆਉਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਭਾਈ ਕੁੰਦਨ ਸਿੰਘ ਬੋਲੀਨਾ ਦੋਆਬਾ ਵਿਖੇ ਜੋੜ ਮੇਲਾ ਕਰਵਾਉਣ ਸੰਬੰਧੀ ਬੈਠਕ ਅਗਲੀ ਖ਼ਬਰ ਵਾਰਡ ਨੰਬਰ 20 ਵਿਖੇ ਨਸ਼ਿਆਂ ਖ਼ਿਲਾਫ਼ ਲਗਾਇਆ ਜਾਗਰੂਕਤਾ ਕੈਂਪ
Ad Position 24