9 ਸਾਲਾ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ
ਆਦਮਪੁਰ, 26 ਅਕਤੂਬਰ (ਹਰਪ੍ਰੀਤ ਸਿੰਘ )-ਥਾਣਾ ਆਦਮਪੁਰ ਅਧੀਨ ਪੈਂਦੇ ਪਿੰਡ ਚੁਖਿਆਰਾ ਵਿਖੇ ਇੱਕ 9 ਸਾਲਾ ਨਾਬਾਲਗ ਬੱਚੀ ਨੂੰ ਡਰਾ-ਧਮਕਾ ਕੇ ਅਤੇ ਜ਼ਬਰਦਸਤੀ ਘਰ ਅੰਦਰ ਲਿਜਾ ਕੇ ਗਲਤ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਆਦਮਪੁਰ, 26 ਅਕਤੂਬਰ (ਹਰਪ੍ਰੀਤ ਸਿੰਘ )-ਥਾਣਾ ਆਦਮਪੁਰ ਅਧੀਨ ਪੈਂਦੇ ਪਿੰਡ ਚੁਖਿਆਰਾ ਵਿਖੇ ਇੱਕ 9 ਸਾਲਾ ਨਾਬਾਲਗ ਬੱਚੀ ਨੂੰ ਡਰਾ-ਧਮਕਾ ਕੇ ਅਤੇ ਜ਼ਬਰਦਸਤੀ ਘਰ ਅੰਦਰ ਲਿਜਾ ਕੇ ਗਲਤ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਦਲਜੀਤ ਸਿੰਘ ਸੰਧੂ ਪੁੱਤਰ ਰੌਸ਼ਨ ਸਿੰਘ ਸੰਧੂ, ਵਾਸੀ ਪਿੰਡ ਚੁਖਿਆਰਾ ਨੇ ਪੁਲਿਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ 25 ਅਕਤੂਬਰ 2026 ਨੂੰ ਸ਼ਾਮ ਕਰੀਬ 6:00 ਵਜੇ ਉਨ੍ਹਾਂ ਦੀ 9 ਸਾਲਾ ਬੱਚੀ ਗਲੀ ’ਚ ਖੇਡ ਰਹੀ ਸੀ। ਇਸ ਦੌਰਾਨ ਪਿੰਡ ਦੇ ਹੀ ਰਹਿਣ ਵਾਲੇ ਅਸ਼ੋਕ ਕੁਮਾਰ ਪੁੱਤਰ ਦੌਲਤ ਰਾਮ ਨੇ ਬੱਚੀ ਨੂੰ ਜ਼ਬਰਦਸਤੀ ਬਾਹੋਂ ਫੜ ਲਿਆ ਅਤੇ ਆਪਣੇ ਘਰ ਦੇ ਅੰਦਰ ਲੈ ਗਿਆ। ਦੋਸ਼ੀ ਵਲੋਂ ਬੱਚੀ ਨੂੰ ਘਰ ਦੇ ਇੱਕ ਕਮਰੇ ਵਿੱਚ ਲਿਜਾ ਕੇ ਅਸ਼ਲੀਲ ਅਤੇ ਗਲਤ ਹਰਕਤਾਂ ਕੀਤੀਆਂ ਗਈਆਂ। ਥਾਣਾ ਮੁਖੀ ਨੇ ਦੱਸਿਆ ਕਿ ਘਟਨਾ ਸੰਬੰਧੀ ਥਾਣਾ ਆਦਮਪੁਰ ਵਿਖੇ ਮੁਕੱਦਮਾ ਨੰਬਰ 246, ਮਿਤੀ 25.10.2026 ਨੂੰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਦੋਸ਼ੀ ਦੀ ਗ੍ਰਿਫਤਾਰੀ ਅਜੇ ਬਾਕੀ ਹੈ ਅਤੇ ਮਾਮਲੇ ਦੀ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।