27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਦੀਵਾਲੀ ਤੋਂ ਪਹਿਲਾਂ ਫਾਇਰ ਬ੍ਰਿਗੇਡ ਦੀ ਤਿਆਰੀ ਤੇਜ਼

ਜਲੰਧਰ, 26 ਅਕਤੂਬਰ (ਸ਼ਿਵ)-ਦੀਵਾਲੀ ਦੇ ਤਿਉਹਾਰ ਨੂੰ ਦੇਖਦਿਆਂ ਫਾਇਰ ਬ੍ਰਿਗੇਡ ਵਿਭਾਗ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਤਿਉਹਾਰਾਂ ਦੇ ਦਿਨਾਂ ਦੌਰਾਨ ਪਟਾਕਿਆਂ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਵਧਣ ਦੀ ਸੰਭਾਵਨਾ ਰਹਿੰਦੀ ਹੈ, ਜਿਸ ਦੇ ਮੱਦੇਨਜ਼ਰ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ’ਤੇ ਤਾਇਨਾਤ ਕੀਤਾ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 27-10-2026

11 ਫਾਇਰ ਸਟੇਸ਼ਨਾਂ ਲਈ 26 ਡਰਾਈਵਰ ਅਤੇ 50 ਫਾਇਰਮੈਨ ਰੱਖਣ ਵਾਸਤੇ ਨਗਰ ਨਿਗਮ ਨੇ ਜਾਰੀ ਕੀਤਾ ਟੈਂਡਰ

ਜਲੰਧਰ, 26 ਅਕਤੂਬਰ (ਸ਼ਿਵ)-ਦੀਵਾਲੀ ਦੇ ਤਿਉਹਾਰ ਨੂੰ ਦੇਖਦਿਆਂ ਫਾਇਰ ਬ੍ਰਿਗੇਡ ਵਿਭਾਗ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਤਿਉਹਾਰਾਂ ਦੇ ਦਿਨਾਂ ਦੌਰਾਨ ਪਟਾਕਿਆਂ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਵਧਣ ਦੀ ਸੰਭਾਵਨਾ ਰਹਿੰਦੀ ਹੈ, ਜਿਸ ਦੇ ਮੱਦੇਨਜ਼ਰ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ’ਤੇ ਤਾਇਨਾਤ ਕੀਤਾ ਜਾਂਦਾ ਹੈ। ਇਸੇ ਦੌਰਾਨ ਨਗਰ ਨਿਗਮ ਦੇ ਪਾਵਰ ਬ੍ਰਿਗੇਡ ਦਸਤੇ ਵਿਚ ਕੰਮ ਕਰ ਰਹੇ 76 ਆਊਟਸੋਰਸ ਮੁਲਾਜ਼ਮਾਂ ਦਾ 11 ਮਹੀਨਿਆਂ ਦਾ ਕਾਰਜਕਾਲ ਖ਼ਤਮ ਹੋ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਦੀ ਮੁੜ ਨਿਯੁਕਤੀ ਲਈ ਨਗਰ ਨਿਗਮ ਵਲੋਂ ਟੈਂਡਰ ਜਾਰੀ ਕੀਤਾ ਗਿਆ ਹੈ। ਯੋਜਨਾ ਅਨੁਸਾਰ , ਸ਼ਹਿਰ ਦੇ 11 ਫਾਇਰ ਸਟੇਸ਼ਨਾਂ ਲਈ 26 ਉੱਚ ਹੁਨਰਮੰਦ ਡਰਾਈਵਰਾਂ ਅਤੇ 50 ਹੁਨਰਮੰਦ ਫਾਇਰਮੈਨਾਂ ਦੀ ਨਿਯੁਕਤੀ ਕੀਤੀ ਜਾਣੀ ਹੈ। ਦੱਸਿਆ ਜਾ ਰਿਹਾ ਹੈ ਕਿ ਨਵੀਂ ਭਰਤੀ ਪ੍ਰਕਿਰਿਆ ਦੌਰਾਨ ਪਹਿਲਾਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ, ਕਿਉਂਕਿ ਉਨ੍ਹਾਂ ਨੂੰ ਸ਼ਹਿਰ ਦੀਆਂ ਸੜਕਾਂ, ਇਲਾਕਿਆਂ ਅਤੇ ਨਿਗਮ ਦੇ ਫਾਇਰ ਬ੍ਰਿਗੇਡ ਸਿਸਟਮ ਬਾਰੇ ਚੰਗੀ ਜਾਣਕਾਰੀ ਹੈ। ਇਸ ਨਾਲ ਐਮਰਜੈਂਸੀ ਦੌਰਾਨ ਤੁਰੰਤ ਕਾਰਵਾਈ ਕਰਨ ਵਿਚ ਮਦਦ ਮਿਲਦੀ ਹੈ। ਨਗਰ ਨਿਗਮ ਦੇ ਵਧੀਕ ਜ਼ਿਲ੍ਹਾ ਫਾਇਰ ਅਫ਼ਸਰ ਮਨਿੰਦਰ ਸਿੰਘ ਨੇ ਦੱਸਿਆ ਕਿ ਸਾਰੇ ਆਊਟਸੋਰਸ ਮੁਲਾਜ਼ਮ ਵਿਭਾਗ ਨੂੰ ਪੂਰਾ ਸਹਿਯੋਗ ਦੇ ਰਹੇ ਹਨ ਅਤੇ ਟੈਂਡਰ ਦੀ ਪ੍ਰਕਿਰਿਆ ਦੀਵਾਲੀ ਤੋਂ ਪਹਿਲਾਂ ਮੁਕੰਮਲ ਕਰ ਲਈ ਜਾਵੇਗੀ। ਦੀਵਾਲੀ ਦੌਰਾਨ ਫਾਇਰ ਬ੍ਰਿਗੇਡ ਵਿਭਾਗ ਦਾ ਕੰਮ ਕਾਫ਼ੀ ਵਧ ਜਾਂਦਾ ਹੈ। ਪਟਾਕਿਆਂ ਦੀ ਵਿਕਰੀ ਵਾਲੇ ਬਾਜ਼ਾਰਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਂਦੀਆਂ ਹਨ । ਇਸ ਤੋਂ ਇਲਾਵਾ ਰਾਮਾਮੰਡੀ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵੀ ਟੀਮਾਂ ਨੂੰ ਚੋਕਸ ਰੱਖਿਆ ਜਾਂਦਾ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੌਰਾਨ ਤੁਰੰਤ ਮਦਦ ਪਹੁੰਚਾਈ ਜਾ ਸਕੇ। ਸ਼ਹਿਰ ਦੇ ਪੁਰਾਣੇ ਬਾਜ਼ਾਰਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚਾਉਣਾ ਵਿਭਾਗ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ। ਨਗਰ ਨਿਗਮ ਵਲੋਂ ਦੀਵਾਲੀ ਤੋਂ ਲਗਭਗ ਇੱਕ ਹਫ਼ਤਾ ਪਹਿਲਾਂ ਬਾਜ਼ਾਰਾਂ ’ਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲਿਜਾ ਕੇ ਟ੍ਰਾਇਲ ਕੀਤਾ ਜਾਂਦਾ ਹੈ। ਇਸ ਦੌਰਾਨ ਇਹ ਜਾਂਚਿਆ ਜਾਂਦਾ ਹੈ ਕਿ ਐਮਰਜੈਂਸੀ ਦੀ ਸਥਿਤੀ ਵਿਚ ਗੱਡੀਆਂ ਬਾਜ਼ਾਰਾਂ ਅਤੇ ਤੰਗ ਗਲੀਆਂ ਤੱਕ ਪਹੁੰਚ ਸਕਣਗੀਆਂ ਜਾਂ ਨਹੀਂ। ਜਿੱਥੇ ਵੀ ਰਸਤੇ ਵਿਚ ਰੁਕਾਵਟਾਂ ਮਿਲਦੀਆਂ ਹਨ, ਉੱਥੇ ਦੁਕਾਨਦਾਰਾਂ ਨੂੰ ਕਬਜ਼ੇ ਹਟਾਉਣ ਲਈ ਚਿਤਾਵਨੀ ਦਿੱਤੀ ਜਾਂਦੀ ਹੈ। ਨਗਰ ਨਿਗਮ ਵਲੋਂ ਆਉਣ ਵਾਲੇ ਦਿਨਾਂ ਵਿੱਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਹੋਰ ਸਾਜ਼ੋ-ਸਾਮਾਨ ਦੀ ਜਾਂਚ ਵੀ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਸਾਧੂ ਦੇ ਰੂਪ ’ਚ ਆਏ ਵਿਅਕਤੀ ਨੇ ਰੋਟੀ ਖਾਣ ਦੀ ਕੀਤੀ ਸੀ ਮੰਗ ਅਗਲੀ ਖ਼ਬਰ ਕੰਸਲਟੈਂਸੀ ਏਜੰਸੀ ਵਾਲੇ ਤੋਂ 20 ਹਜ਼ਾਰ ਰੁਪਏ ਦੀ ਵਸੂਲੀ ਕਰਨ ਵਾਲੇ ਖ਼ਿਲਾਫ਼ ਮੁਕੱਦਮਾ ਦਰਜ
Ad Position 24