27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅੱਜ

ਜਲੰਧਰ , 26 ਅਕਤੂਬਰ ( ਐੱਮ . ਐੱਸ .

Ad Position 21
No active advertisement
ਅਜੀਤ ਡੈਸਕ 27-10-2026
ਜਲੰਧਰ , 26 ਅਕਤੂਬਰ ( ਐੱਮ . ਐੱਸ . ਲੋਹੀਆ ) - ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ , ਗੁਰੂ ਤੇਗ ਬਹਾਦਰ ਨਗਰ , ਜਲੰਧਰ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਵਿਸ਼ੇਸ਼ ਗੁਰਮਤਿ ਸਮਾਗਮ 27 ਅਕਤੂਬਰ , ਦਿਨ ਮੰਗਲਵਾਰ ਨੂੰ ਸ਼ਾਮ 6.30 ਵਜੇ ਤੋਂ ਰਾਤ 9.30 ਵਜੇ ਤੱਕ ਕਰਵਾਏ ਜਾ ਰਹੇ ਹਨ । ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ , ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁੱਕਰਾਲ ਅਤੇ ਸਕੱਤਰ ਕੰਵਲਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਸਮਾਗਮਾਂ ਦੌਰਾਨ ਭਾਈ ਕੁਲਬੀਰ ਸਿੰਘ ( ਦਮਦਮੀ ਟਕਸਾਲ ) ਅਤੇ ਭਾਈ ਗੁਰਪਿੰਦਰ ਸਿੰਘ ( ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ) ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ । ਕਥਾਵਾਚਕ ਗਿਆਨੀ ਬਲਜੀਤ ਸਿੰਘ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ । ਪ੍ਰਬੰਧਕਾਂ ਨੇ ਸੰਗਤ ਨੂੰ ਸਮਾਗਮ ਦੌਰਾਨ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਮੈਰਿਜ ਪੈਲੇਸ ਤੇ ਬਾਰ ਮਾਲਕ ਆਬਕਾਰੀ ਨੀਤੀ ਤੇ ਆਬਕਾਰੀ ਐਕਟ ਦੇ ਨਿਯਮਾਂ ਦੀ ਪਾਲਣਾ ਕਰਨ-ਨਵਜੀਤ ਸਿੰਘ ਅਗਲੀ ਖ਼ਬਰ ਬੁੱਤਾਂ ਰਾਹੀਂ ਜਿਉਂਦਾ ਰਹੇਗਾ ਉਲੰਪੀਅਨ ਸੁਰਜੀਤ ਸਿੰਘ ਦਾ ਨਾਂਅ-ਉਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਸੁਰਜੀਤ ਸ...
Ad Position 24