28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਟਿਊਬਵੈੱਲ ਬੰਦ ਹੋਣ ਨਾਲ ਮਾਸਟਰ ਤਾਰਾ ਸਿੰਘ ਨਗਰ ’ਚ ਪਾਣੀ ਦੀ ਭਾਰੀ ਕਿੱਲਤ

ਜਲੰਧਰ, 27 ਅਕਤੂਬਰ (ਸ਼ਿਵ)-ਮਾਸਟਰ ਤਾਰਾ ਸਿੰਘ ਨਗਰ ਵਿਚ ਪਾਣੀ ਦੀ ਗੰਭੀਰ ਕਿੱਲਤ ਨੂੰ ਲੈ ਕੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਇਸ ਸਬੰਧੀ ਮਾਸਟਰ ਤਾਰਾ ਸਿੰਘ ਨਗਰ ਵੈੱਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਨਰੇਸ਼ ਠਟਈ ਨੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਤੋਂ ਇਲਾਕੇ ਵਿਚ ਪਾਣੀ ਦੀ ਸਪਲਾਈ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ।

Ad Position 21
No active advertisement
ਵੈੱਲਫੇਅਰ ਸੁਸਾਇਟੀ ਨੇ ਨਗਰ ਨਿਗਮ ਕਮਿਸ਼ਨਰ ਤੋਂ ਜਲ ਸਪਲਾਈ ਤੁਰੰਤ ਬਹਾਲ ਕਰਨ ਦੀ ਕੀਤੀ ਮੰਗ 28-10-2026
ਜਲੰਧਰ, 27 ਅਕਤੂਬਰ (ਸ਼ਿਵ)-ਮਾਸਟਰ ਤਾਰਾ ਸਿੰਘ ਨਗਰ ਵਿਚ ਪਾਣੀ ਦੀ ਗੰਭੀਰ ਕਿੱਲਤ ਨੂੰ ਲੈ ਕੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਇਸ ਸਬੰਧੀ ਮਾਸਟਰ ਤਾਰਾ ਸਿੰਘ ਨਗਰ ਵੈੱਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਨਰੇਸ਼ ਠਟਈ ਨੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਤੋਂ ਇਲਾਕੇ ਵਿਚ ਪਾਣੀ ਦੀ ਸਪਲਾਈ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ। ਨਰੇਸ਼ ਠਟਈ ਨੇ ਦੱਸਿਆ ਕਿ ਬੀ.ਐੱਮ.ਸੀ. ਚੌਕ ਵਿਖੇ ਪਾਣੀ ਦੀ ਪਾਈਪਲਾਈਨ ਵਿਚ ਲੀਕੇਜ ਹੋਣ ਕਾਰਨ ਮਾਸਟਰ ਤਾਰਾ ਸਿੰਘ ਨਗਰ ਨੂੰ ਪਾਣੀ ਦੀ ਸਪਲਾਈ ਦੇਣ ਵਾਲੇ ਸਾਰੇ ਟਿਊਬਵੈੱਲ ਬੰਦ ਕਰ ਦਿੱਤੇ ਗਏ ਹਨ। ਇਸ ਕਾਰਨ ਪੂਰੇ ਇਲਾਕੇ ਦੀ ਜਲ ਸਪਲਾਈ ਪ੍ਰਭਾਵਿਤ ਹੋ ਗਈ ਹੈ ਅਤੇ ਲੋਕਾਂ ਨੂੰ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ’ਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਘਰਾਂ ਵਿਚ ਪਾਣੀ ਨਾ ਹੋਣ ਕਾਰਨ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ। ਅਜਿਹੀ ਸਥਿਤੀ ਵਿਚ ਨਗਰ ਨਿਗਮ ਪ੍ਰਸ਼ਾਸਨ ਨੂੰ ਲੋਕਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਨਿਯਮਤ ਜਲ ਸਪਲਾਈ ਮੁੜ ਸ਼ੁਰੂ ਨਹੀਂ ਹੁੰਦੀ, ਉਦੋਂ ਤੱਕ ਇਲਾਕਾ ਨਿਵਾਸੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਣੀ ਦੀ ਬਦਲਵੀਂ ਵਿਵਸਥਾ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਕੰਮਾਂ ਲਈ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਨਗਰ ਨਿਗਮ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪਾਈਪਲਾਈਨ ਦੀ ਲੀਕੇਜ ਨੂੰ ਜਲਦੀ ਠੀਕ ਕਰਵਾ ਕੇ ਟਿਊਬਵੈੱਲ ਚਾਲੂ ਕੀਤੇ ਜਾਣ ਅਤੇ ਇਲਾਕੇ ਵਿਚ ਜਲ ਸਪਲਾਈ ਨੂੰ ਆਮ ਵਾਂਗ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਪਾਣੀ ਵਰਗੀ ਬੁਨਿਆਦੀ ਸਹੂਲਤ ਤੋਂ ਵਾਂਝੇ ਨਾ ਰਹਿਣਾ ਪਵੇ ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਸੈਨਾ ਛੱਡਣ ਵਾਲੇ ਸੁਰਿੰਦਰ ਰਾਵਤ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਡਾ. ਹਮਦਰਦ, ਸ਼ੀਤਲ ਵਿਜ, ਭੰਡਾਰੀ, ਅੰਗੁਰਾਲ, ਬੇਰੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ
Ad Position 24