28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਰੇਹੜੀ-ਫੜ੍ਹੀ ਵਾਲਿਆਂ ਨੇ ਮਹੀਨਾਵਾਰ ਪਰਚੀ ਦੀ ਫੀਸ ਵਧਾਉਣ ’ਤੇ ਕੀਤਾ ਰੋਸ

ਜਲੰਧਰ, 27 ਅਕਤੂਬਰ (ਸ਼ਿਵ)- ਜਲੰਧਰ ਸ਼ਹਿਰ ਵਿਚ ਰੇਹੜੀ-ਫੜ੍ਹੀ ਲਗਾ ਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨ ਵਾਲੇ ਲੋਕਾਂ ਵਲੋਂ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ਵਲੋਂ ਮਹੀਨਾਵਾਰ ਪਰਚੀ ਦੀ ਫੀਸ ਵਧਾਏ ਜਾਣ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਸਬੰਧੀ ਅੱਜ ਵੱਡੀ ਗਿਣਤੀ ਵਿਚ ਰੇਹੜੀ-ਫੜ੍ਹੀ ਵਾਲੇ ਇਕੱਠੇ ਹੋ ਕੇ ਆਪਣੀ ਸਮੱਸਿਆ ਲੈ ਕੇ ਨਗਰ ਨਿਗਮ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਨਗਰ ਨਿਗਮ ਕਮਿਸ਼ਨਰ ਅਤੇ ਮੇਅਰ ਵਨੀਤ ਧੀਰ ਨਾਲ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ।

Ad Position 21
No active advertisement
ਅਜੀਤ ਡੈਸਕ 28-10-2026
ਜਲੰਧਰ, 27 ਅਕਤੂਬਰ (ਸ਼ਿਵ)- ਜਲੰਧਰ ਸ਼ਹਿਰ ਵਿਚ ਰੇਹੜੀ-ਫੜ੍ਹੀ ਲਗਾ ਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨ ਵਾਲੇ ਲੋਕਾਂ ਵਲੋਂ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ਵਲੋਂ ਮਹੀਨਾਵਾਰ ਪਰਚੀ ਦੀ ਫੀਸ ਵਧਾਏ ਜਾਣ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਸਬੰਧੀ ਅੱਜ ਵੱਡੀ ਗਿਣਤੀ ਵਿਚ ਰੇਹੜੀ-ਫੜ੍ਹੀ ਵਾਲੇ ਇਕੱਠੇ ਹੋ ਕੇ ਆਪਣੀ ਸਮੱਸਿਆ ਲੈ ਕੇ ਨਗਰ ਨਿਗਮ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਨਗਰ ਨਿਗਮ ਕਮਿਸ਼ਨਰ ਅਤੇ ਮੇਅਰ ਵਨੀਤ ਧੀਰ ਨਾਲ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਸਬੰਧਤ ਅਧਿਕਾਰੀ ਨਾ ਮਿਲਣ ਕਾਰਨ ਉਨ੍ਹਾਂ ਨੂੰ ਬਿਨਾਂ ਆਪਣੀ ਗੱਲ ਰੱਖੇ ਹੀ ਵਾਪਸ ਪਰਤਣਾ ਪਿਆ। ਇਸ ਮੌਕੇ ਅਨਿਲ ਸਭਰਵਾਲ ਨੇ ਦੱਸਿਆ ਕਿ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ਵਲੋਂ ਰੇਹੜੀ-ਫੜ੍ਹੀ ਵਾਲਿਆਂ ਤੋਂ ਵਸੂਲੀ ਜਾਣ ਵਾਲੀ ਮਹੀਨਾਵਾਰ ਪਰਚੀ ਦੀ ਫੀਸ ਵਿਚ ਵਾਧਾ ਕਰ ਦਿੱਤਾ ਗਿਆ ਸੀ। ਉਨ੍ਹਾਂ ਅਨੁਸਾਰ, ਜਿਹੜੇ ਰੇਹੜੀ-ਫੜ੍ਹੀ ਵਾਲੇ ਪਹਿਲਾਂ 1,000 ਰੁਪਏ ਮਹੀਨਾ ਪਰਚੀ ਕਟਵਾਉਂਦੇ ਸਨ, ਉਨ੍ਹਾਂ ਦੀ ਫੀਸ ਵਧਾ ਕੇ 1,500 ਰੁਪਏ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ 1,500 ਰੁਪਏ ਮਹੀਨਾ ਦੇਣ ਵਾਲਿਆਂ ਦੀ ਪਰਚੀ ਦੀ ਰਕਮ ਵਧਾ ਕੇ 2,000 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰੇਹੜੀ-ਫੜ੍ਹੀ ਲਗਾ ਕੇ ਰੋਜ਼ੀ-ਰੋਟੀ ਕਮਾਉਣ ਵਾਲੇ ਲੋਕ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਹਾਲਾਤਾਂ ਵਿਚ ਮਹੀਨਾਵਾਰ ਪਰਚੀ ਦੀ ਫੀਸ ਵਿਚ ਵਾਧਾ ਹੋਣ ਨਾਲ ਉਨ੍ਹਾਂ ’ਤੇ ਵਾਧੂ ਆਰਥਿਕ ਬੋਝ ਪਵੇਗਾ। ਇਸੇ ਸਮੱਸਿਆ ਨੂੰ ਲੈ ਕੇ ਸ਼ਹਿਰ ਦੇ ਰੇਹੜੀ-ਫੜ੍ਹੀ ਵਾਲੇ ਇਕੱਠੇ ਹੋ ਕੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਮੇਅਰ ਸਾਹਿਬ ਅੱਗੇ ਆਪਣਾ ਪੱਖ ਰੱਖਣ ਪਹੁੰਚੇ ਸਨ। ਅਨਿਲ ਸਭਰਵਾਲ ਨੇ ਦੱਸਿਆ ਕਿ ਨਗਰ ਨਿਗਮ ਦਫ਼ਤਰ ਪਹੁੰਚਣ ਦੇ ਬਾਵਜੂਦ ਉਨ੍ਹਾਂ ਨੂੰ ਆਪਣੀ ਸਮੱਸਿਆ ਸਬੰਧੀ ਗੱਲਬਾਤ ਕਰਨ ਲਈ ਕੋਈ ਅਧਿਕਾਰੀ ਨਹੀਂ ਮਿਲਿਆ, ਜਿਸ ਕਾਰਨ ਸਾਰੇ ਰੇਹੜੀ-ਫੜ੍ਹੀ ਵਾਲਿਆਂ ਨੂੰ ਖਾਲੀ ਹੱਥ ਵਾਪਸ ਜਾਣਾ ਪਿਆ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਦੇਣ ਅਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਅਨਿਲ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਦੀ ਮੇਅਰ ਵਨੀਤ ਧੀਰ ਨਾਲ ਫੋਨ ’ਤੇ ਗੱਲਬਾਤ ਵੀ ਹੋਈ ਹੈ। ਉਨ੍ਹਾਂ ਅਨੁਸਾਰ, ਮੇਅਰ ਵਲੋਂ ਉਨ੍ਹਾਂ ਨੂੰ ਫਿਲਹਾਲ ਪਹਿਲਾਂ ਵਾਂਗ ਹੀ ਪਰਚੀ ਕਟਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਸਮੱਸਿਆ ਦਾ ਹੱਲ ਨਾ ਹੋਇਆ ਅਤੇ ਫੀਸ ਵਧਾਉਣ ਦੇ ਮਾਮਲੇ ’ਤੇ ਸਥਿਤੀ ਸਪੱਸ਼ਟ ਨਾ ਕੀਤੀ ਗਈ ਤਾਂ ਰੇਹੜੀ-ਫੜ੍ਹੀ ਵਾਲਿਆਂ ਵਲੋਂ ਨਗਰ ਨਿਗਮ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਕਾਕਾ, ਸੁਰਿੰਦਰ, ਐਂਥਨੀ, ਬਲਵਿੰਦਰ ਕੌਰ, ਦੇਵ ਕੁਮਾਰ, ਬੱਬੂ ਮਾਨ ਸਮੇਤ ਹੋਰ ਰੇਹੜੀ-ਫੜ੍ਹੀ ਵਾਲੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24