29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵੱਖ-ਵੱਖ ਥਾਈਂ ਸਜਾਈ ਸ਼ੋਭਾ ਯਾਤਰਾ ’ਚ ਰਾਜੂ ਮੱਕੜ ਨੇ ਕੀਤੀ ਸ਼ਮੂਲੀਅਤ

ਜਲੰਧਰ, 27 ਅਕਤੂਬਰ (ਜਸਪਾਲ ਸਿੰਘ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਸ਼ਹਿਰ ’ਚ ਵੱਖ ਵੱਖ ਥਾਵਾਂ ’ਤੇ ਸਜਾਈ ਗਈ ਸ਼ੋਭਾ ਯਾਤਰਾ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਜਨਰਲ ਕੌਂਸਲ ਦੇ ਮੈਂਬਰ ਸੁਖਵਿੰਦਰ ਸਿੰਘ ਰਾਜੂ ਮੱਕੜ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਵਾਈ। ਇਸ ਮੌਕੇ ਉਨ੍ਹਾਂ ਭਗਵਾਨ ਵਾਲਮੀਕ ਪ੍ਰਗਟ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਭਗਵਾਨ ਵਾਲਮੀਕ ਦੀਆਂ ਸਿਖਿਆਵਾਂ ਅੱਜ ਦੇ ਸਮੇਂ ਹੋਰ ਵੀ ਸਾਰਥਕ ਹੋ ਜਾਂਦੀਆਂ ਹਨ ਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 28-10-2026
ਜਲੰਧਰ, 27 ਅਕਤੂਬਰ (ਜਸਪਾਲ ਸਿੰਘ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਸ਼ਹਿਰ ’ਚ ਵੱਖ ਵੱਖ ਥਾਵਾਂ ’ਤੇ ਸਜਾਈ ਗਈ ਸ਼ੋਭਾ ਯਾਤਰਾ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਜਨਰਲ ਕੌਂਸਲ ਦੇ ਮੈਂਬਰ ਸੁਖਵਿੰਦਰ ਸਿੰਘ ਰਾਜੂ ਮੱਕੜ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਵਾਈ। ਇਸ ਮੌਕੇ ਉਨ੍ਹਾਂ ਭਗਵਾਨ ਵਾਲਮੀਕ ਪ੍ਰਗਟ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਭਗਵਾਨ ਵਾਲਮੀਕ ਦੀਆਂ ਸਿਖਿਆਵਾਂ ਅੱਜ ਦੇ ਸਮੇਂ ਹੋਰ ਵੀ ਸਾਰਥਕ ਹੋ ਜਾਂਦੀਆਂ ਹਨ ਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਇਸ ਮੌਕੇ ਰਾਜੂ ਮੱਕੜ ਵਲੋਂ ਕੂਚਾ ਸ਼ੇਖ ਪਿਆਰ, ਭਗਵਾਨ ਵਾਲਮੀਕੀ ਗੇਟ ਤੇ ਨੀਲਾਮਹਿਲ ਆਦਿ ਖੇਤਰਾਂ ’ਚ ਕੱਢੀ ਗਈ ਸ਼ੋਭਾ ਯਾਤਰਾ ’ਚ ਸ਼ਿਰਕਤ ਕੀਤੀ ਅਤੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਵੱਖ-ਵੱਖ ਥਾਈਂ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਰਾਜੂ ਮੱਕੜ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭਾ ਦੇ ਪ੍ਰਧਾਨ ਕਰਨ ਥਾਪਰ, ਪਵਨ ਭੋਡੀ, ਬੈਂਸ, ਸੰਨੀ ਘਈ, ਪ੍ਰਭਜੋਤ ਸਿੰਘ ਟਿੰਕੂ, ਕੁਲਦੀਪ ਸੇਠੀ, ਪ੍ਰਭਜੋਤ ਸਿੰਘ ਹਨੀ, ਰਾਘਵ ਖੰਨਾ, ਬਲਜਿੰਦਰ ਸਿੰਘ ਮੋਨੂੰ, ਜੇ. ਬੀ. ਸਿੰਘ, ਪ੍ਰਭਸ਼ਰਨ ਸਿੰਘ ਮੱਕੜ, ਸੰਦੀਪ ਕੁਮਾਰ ਸ਼ੇਰੂ ਤੇ ਹੋਰ ਬਹੁਤ ਸਾਰੀਆਂ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਾਲੀ ਪਲਾਟਾਂ ਦੀ ਕਰਵਾਈ ਸਫ਼ਾਈ, ਮਾਲਕਾਂ ਨੂੰ ਚਾਰਦੀਵਾਰੀ ਕਰਵਾਉਣ ਦੀ ਚਿਤਾਵਨੀ ਅਗਲੀ ਖ਼ਬਰ ਭਗਵਾਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ ਵਿਖੇ ਸ਼ਰਧਾ ...
Ad Position 24