29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਖਾਲੀ ਪਲਾਟਾਂ ਦੀ ਕਰਵਾਈ ਸਫ਼ਾਈ, ਮਾਲਕਾਂ ਨੂੰ ਚਾਰਦੀਵਾਰੀ ਕਰਵਾਉਣ ਦੀ ਚਿਤਾਵਨੀ

ਜਲੰਧਰ, 27 ਅਕਤੂਬਰ (ਸ਼ਿਵ)-ਵਾਰਡ ਨੰਬਰ 40 ਦੇ ਭਾਜਪਾ ਕੌਂਸਲਰ ਅਜੇ ਬੱਬਲ ਵਲੋਂ ਅੱਜ ਦਿਓਲ ਨਗਰ ਅਤੇ ਨਿਊ ਦਿਓਲ ਨਗਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਨਿਗਮ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਉਨ੍ਹਾਂ ਖਾਲੀ ਪਲਾਟਾਂ ਦੀ ਸਫ਼ਾਈ ਕਰਵਾਈ ਗਈ, ਜਿੱਥੇ ਲੰਬੇ ਸਮੇਂ ਤੋਂ ਕੂੜੇ ਦੇ ਢੇਰ ਲੱਗੇ ਹੋਏ ਸਨ।

Ad Position 21
No active advertisement
ਅਜੀਤ ਡੈਸਕ 28-10-2026
ਜਲੰਧਰ, 27 ਅਕਤੂਬਰ (ਸ਼ਿਵ)-ਵਾਰਡ ਨੰਬਰ 40 ਦੇ ਭਾਜਪਾ ਕੌਂਸਲਰ ਅਜੇ ਬੱਬਲ ਵਲੋਂ ਅੱਜ ਦਿਓਲ ਨਗਰ ਅਤੇ ਨਿਊ ਦਿਓਲ ਨਗਰ ਵਿੱਚ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਨਿਗਮ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਉਨ੍ਹਾਂ ਖਾਲੀ ਪਲਾਟਾਂ ਦੀ ਸਫ਼ਾਈ ਕਰਵਾਈ ਗਈ, ਜਿੱਥੇ ਲੰਬੇ ਸਮੇਂ ਤੋਂ ਕੂੜੇ ਦੇ ਢੇਰ ਲੱਗੇ ਹੋਏ ਸਨ। ਇਸ ਦੇ ਨਾਲ ਹੀ ਪਲਾਟ ਮਾਲਕਾਂ ਨੂੰ ਆਪਣੇ ਪਲਾਟਾਂ ਦੀ ਚਾਰਦੀਵਾਰੀ ਕਰਵਾਉਣ ਅਤੇ ਸਫ਼ਾਈ ਦਾ ਉਚਿਤ ਪ੍ਰਬੰਧ ਰੱਖਣ ਦੀ ਚਿਤਾਵਨੀ ਵੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਅਜੇ ਬੱਬਲ ਨੇ ਦੱਸਿਆ ਕਿ ਇਲਾਕੇ ਵਿਚ ਦੋ ਖਾਲੀ ਪਲਾਟ ਹਨ, ਜਿਨ੍ਹਾਂ ਦੀ ਚਾਰਦੀਵਾਰੀ ਟੁੱਟੀ ਹੋਣ ਕਾਰਨ ਲੋਕ ਉੱਥੇ ਕੂੜਾ ਸੁੱਟ ਦਿੰਦੇ ਹਨ। ਇਸ ਕਾਰਨ ਇਲਾਕੇ ਵਿਚ ਗੰਦਗੀ ਫੈਲਦੀ ਹੈ ਅਤੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਇਲਾਕਾ ਵਾਸੀਆਂ ਨੇ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਤੋਂ ਮੰਗ ਕੀਤੀ ਕਿ ਖਾਲੀ ਪਲਾਟਾਂ ਵਿਚ ਲਗਾਤਾਰ ਕੂੜਾ ਸੁੱਟੇ ਜਾਣ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਪਲਾਟ ਮਾਲਕਾਂ ਨੂੰ ਚਾਰਦੀਵਾਰੀ ਕਰਵਾਉਣ ਅਤੇ ਸਫ਼ਾਈ ਯਕੀਨੀ ਬਣਾਉਣ ਲਈ ਪਾਬੰਦ ਕੀਤਾ ਜਾਵੇ ਅਤੇ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਇਲਾਕੇ ਵਿਚ ਗੰਦਗੀ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਏ.ਜੀ.ਆਈ. ਗਰੁੱਪ ਜਲੰਧਰ ਦੇ ਖਿੰਡਾ ਪਰਿਵਾਰ ਦਾ ਕੁਤਬੀਵਾਲ ਪੰਚਾਇਤ ਵਲੋਂ ਸਨਮਾਨ ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ ਅੱਖਾਂ ਦੇ ਕੈਂਪ ਦੌਰਾਨ ਮਰੀਜ਼ਾਂ ਦੇ ਕੀਤੇ ਆਪ੍ਰ...
Ad Position 24