20 ਹਜ਼ਾਰ ਰੁਪਏ ਖੋਹਣ ਦੇ ਦੋਸ਼ ’ਚ 3 ਅਣਪਛਾਤੇ ਬਦਮਾਸ਼ਾਂ ਵਿਰੁੱਧ ਮੁਕੱਦਮਾ ਦਰਜ
ਨਕੋਦਰ, 27 ਅਕਤੂਬਰ (ਗੁਰਵਿੰਦਰ ਸਿੰਘ)-ਨਕੋਦਰ ਸਦਰ ਪੁਲਿਸ ਨੇ 20, ਹਜ਼ਾਰ ਰੁਪਏ ਖੋਣ ਦੇ ਦੋਸ਼ ਹੇਠ 3 ਅਣਪਛਾਤੇ ਬਦਮਾਸ਼ਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪਿੰਡ ਪੰਡੋਰੀ ਰਾਜਪੂਤਾਂ ਦੇ ਰਹਿਣ ਵਾਲੇ ਨਵੀਨ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ 24 ਅਕਤੂਬਰ ਦੀ ਸ਼ਾਮ ਨੂੰ ਜਦੋਂ ਉਹ ਨਕੋਦਰ ਤੋਂ ਆਪਣੇ ਘਰ ਵਾਪਸ ਆ ਰਿਹਾ ਸੀ, ਤਾਂ ਸ਼ੰਕਰ-ਚੱਕ ਕਲਾਂ ਰੋਡ ‘ਤੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸਦਾ ਬੈਗ ਖੋਹ ਲਿਆ।
ਨਕੋਦਰ, 27 ਅਕਤੂਬਰ (ਗੁਰਵਿੰਦਰ ਸਿੰਘ)-ਨਕੋਦਰ ਸਦਰ ਪੁਲਿਸ ਨੇ 20, ਹਜ਼ਾਰ ਰੁਪਏ ਖੋਣ ਦੇ ਦੋਸ਼ ਹੇਠ 3 ਅਣਪਛਾਤੇ ਬਦਮਾਸ਼ਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪਿੰਡ ਪੰਡੋਰੀ ਰਾਜਪੂਤਾਂ ਦੇ ਰਹਿਣ ਵਾਲੇ ਨਵੀਨ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ 24 ਅਕਤੂਬਰ ਦੀ ਸ਼ਾਮ ਨੂੰ ਜਦੋਂ ਉਹ ਨਕੋਦਰ ਤੋਂ ਆਪਣੇ ਘਰ ਵਾਪਸ ਆ ਰਿਹਾ ਸੀ, ਤਾਂ ਸ਼ੰਕਰ-ਚੱਕ ਕਲਾਂ ਰੋਡ ‘ਤੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸਦਾ ਬੈਗ ਖੋਹ ਲਿਆ। ਇਸ ਬੈਗ ਵਿੱਚ 20,ਹਜਾਰ ਰੁਪਏ ਅਤੇ ਕੁਝ ਹੋਰ ਦਸਤਾਵੇਜ਼ ਸਨ।ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਅਤੇ ਸ਼ੰਕਰ ਪੁਲਿਸ ਚੌਕੀ ਦੇ ਇੰਚਾਰਜ ਜਗਦੀਸ਼ ਢੰਡ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।