ਪਾਲਾ ਜਲਾਲਪੁਰ ਵਲੋਂ ਅੰਤਰਰਾਸ਼ਟਰੀ ਕਬੱਡੀ ਕੁਮੈਂਟੇਟਰ ਮੱਖਣ ਅਲੀ ਨਾਲ ਮੁਲਾਕਾਤ
ਸ਼ਾਹਕੋਟ, 27 ਅਕਤੂਬਰ (ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰ ਨੇ ਅੱਜ ਆਪਣੇ ਦਫ਼ਤਰ ਵਿਖੇ ਪਹੁੰਚੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਕਮੈਂਟੇਟਰ ਮੱਖਣ ਅਲੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੀ ਮਾਣਮੱਤੀ ਖੇਡ ਕਬੱਡੀ, ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਸ਼ਾਹਕੋਟ, 27 ਅਕਤੂਬਰ (ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰ ਨੇ ਅੱਜ ਆਪਣੇ ਦਫ਼ਤਰ ਵਿਖੇ ਪਹੁੰਚੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਕਮੈਂਟੇਟਰ ਮੱਖਣ ਅਲੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੀ ਮਾਣਮੱਤੀ ਖੇਡ ਕਬੱਡੀ, ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਹਾਂ ਆਗੂਆਂ ਨੇ ਪੰਜਾਬ ਦੀ ਵਿਰਾਸਤੀ ਖੇਡ ਕਬੱਡੀ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨੌਜਵਾਨ ਖਿਡਾਰੀਆਂ ਨੂੰ ਉਚਿਤ ਮੰਚ ’ਤੇ ਮੌਕੇ ਪ੍ਰਦਾਨ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ ਮੌਕੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।