29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਜਲੰਧਰ, 28 ਅਕਤੂਬਰ (ਜਤਿੰਦਰ ਪੰਮੀ)-ਬਸਤੀ ਨੌਂ ਸਥਿਤ ਦੇਵੀ ਸਹਾਏ ਐੱਸ. ਡੀ.

Ad Position 21
No active advertisement
ਅਜੀਤ ਡੈਸਕ 29-10-2026
ਜਲੰਧਰ, 28 ਅਕਤੂਬਰ (ਜਤਿੰਦਰ ਪੰਮੀ)-ਬਸਤੀ ਨੌਂ ਸਥਿਤ ਦੇਵੀ ਸਹਾਏ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ’ਚ ਪਲੈਟੀਨਮ ਜੁਬਲੀ ਸਮਾਰੋਹ ਕੀਤਾ ਗਿਆ। ਇਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਦੇ 75 ਸਾਲਾਂ ਦੇ ਸ਼ਾਨਦਾਰ ਸਫ਼ਰ, ਵਿਦਿਅਕ ਪ੍ਰਾਪਤੀਆਂ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ’ਚ ਨਿਭਾਈ ਭੂਮਿਕਾ ਨੂੰ ਯਾਦ ਕੀਤਾ ਗਿਆ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਨੀਂਹ ਹੁੰਦੀ ਹੈ। ਸਕੂਲ ਸਿਰਫ਼ ਬੱਚਿਆਂ ਨੂੰ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਵਿੱਚ ਚੰਗੇ ਸੰਸਕਾਰ, ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੇ ਹਨ। ਮੋਹਿੰਦਰ ਭਗਤ ਨੇ ਸਕੂਲ ਦੀ ਪਲੈਟੀਨਮ ਜੁਬਲੀ ਦੇ ਮੌਕੇ ’ਤੇ ਸਮੂਹ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਸਾਹਿਬਾਨ, ਅਧਿਆਪਕਾਂ, ਹੋਰ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਹਲਕੇ ਦੇ ਸਮੂਹ ਕੌਂਸਲਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐਲ.ਪੀ.ਯੂ. ਵਲੋਂ 5ਵੇਂ ਸਾਲਾਨਾ ਅੰਤਰਰਾਸ਼ਟਰੀ ਸੰਮੇਲਨ ’ਚ 20 ਤੋਂ ਵੱਧ ਦੇਸ਼ਾਂ ਦੇ ਪ੍ਰਤੀਨਿਧੀਆਂ ਦੀ ਮੇਜ਼ਬਾਨੀ ਅਗਲੀ ਖ਼ਬਰ ਪਿੰਡ ਸਰੀਂਹ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 51 ਲੱਖ ਦਾ ਚੈੱਕ ਸੌਂਪਿਆ
Ad Position 24