ਗੁਰਦੁਆਰਾ ਆਦਰਸ਼ ਨਗਰ ਵਿਖੇ ਮਨਾਇਆ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
ਜਲੰਧਰ, 28 ਅਕਤੂਬਰ (ਐੱਮ. ਐੱਸ.
ਜਲੰਧਰ, 28 ਅਕਤੂਬਰ (ਐੱਮ.ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਆਦਰਸ਼ ਨਗਰ, ਜਲੰਧਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਇਸ ਸੰਬੰਧੀ ਸਜਾਏ ਗਏ ਸ਼ਾਮ ਦੇ ਵਿਸ਼ੇਸ਼ ਦੀਵਾਨਾਂ ਅੰਦਰ ਭਾਈ ਜਗਮੀਤ ਸਿੰਘ (ਯਮੁਨਾ ਨਗਰ ਵਾਲੇ) ਦੇ ਜਥੇ ਨੇ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਮੁੱਖ ਸੇਵਾਦਾਰ ਸਰਬਜੀਤ ਸਿੰਘ ਰਾਜਪਾਲ, ਹਰਜਿੰਦਰ ਸਿੰਘ ਲਾਡਾ, ਪ੍ਰਭੂ ਸਿੰਘ, ਕੁਲਵਿੰਦਰ ਸਿੰਘ ਥਿਆੜਾ, ਬਰਿੰਦਰ ਸਿੰਘ ਸਾਹਨੀ, ਹਰਜਿੰਦਰ ਸਿੰਘ ਠੇਕੇਦਾਰ, ਐੱਚ.ਪੀ. ਸਿੰਘ ਮੱਕੜ, ਚਰਨਜੀਤ ਸਿੰਘ ਰਾਜਪਾਲ, ਮਨਜੀਤ ਸਿੰਘ ਬਿੰਦਰਾ, ਸਤਨਾਮ ਸਿੰਘ, ਹਰਪਿੰਦਰ ਸਿੰਘ ਠੇਕੇਦਾਰ, ਰਛਪਾਲ ਕੌਰ ਥਿਆੜਾ, ਬਲਵਿੰਦਰ ਕੌਰ ਲਾਡਾ, ਗੁਰਿੰਦਰ ਕੌਰ ਗੁੰਬਰ, ਕਮਲਜੀਤ ਕੌਰ ਅਤੇ ਹੋਰ ਹਾਜ਼ਰ ਸਨ।