29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਅਨਾਜ ਪੋਰਟਲ ’ਤੇ ਪੰਜੀਕ੍ਰਿਤ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤਾ ਜਾਵੇਗਾ ਕਣਕ ਦਾ ਬੀਜ-ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ

ਜਲੰਧਰ, 28 ਅਕਤੂਬਰ (ਜਤਿੰਦਰ ਪੰਮੀ)-ਝੋਨੇ ਦੀ ਵਾਢੀ ਮੁਕਾਉਣ ਵਾਲੇ ਜ਼ਿਲ੍ਹੇ ਦੇ ਕਿਸਾਨਾਂ ਨੇ ਖੇਤ ਤਿਆਰ ਕਰਨ ਤੋਂ ਬਾਅਦ ਕਣਕ ਦੀ ਬਿਜਾਈ ਵੀ ਸ਼ੁਰੂ ਕਰ ਦਿੱਤੀ ਹੈ। ਓਧਰ ਬਿਜਾਈ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਬੀਜ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫਾਰਸ਼ ਕੀਤਾ ਗਿਆ ਵੱਖ-ਵੱਖ ਕਿਸਮਾਂ ਦਾ ਬੀਜ ਭੇਜਣਾ ਸ਼ੁਰੂ ਕਰ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 29-10-2026
ਜਲੰਧਰ, 28 ਅਕਤੂਬਰ (ਜਤਿੰਦਰ ਪੰਮੀ)-ਝੋਨੇ ਦੀ ਵਾਢੀ ਮੁਕਾਉਣ ਵਾਲੇ ਜ਼ਿਲ੍ਹੇ ਦੇ ਕਿਸਾਨਾਂ ਨੇ ਖੇਤ ਤਿਆਰ ਕਰਨ ਤੋਂ ਬਾਅਦ ਕਣਕ ਦੀ ਬਿਜਾਈ ਵੀ ਸ਼ੁਰੂ ਕਰ ਦਿੱਤੀ ਹੈ। ਓਧਰ ਬਿਜਾਈ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਬੀਜ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫਾਰਸ਼ ਕੀਤਾ ਗਿਆ ਵੱਖ-ਵੱਖ ਕਿਸਮਾਂ ਦਾ ਬੀਜ ਭੇਜਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੁੱਖ ਖੇਤੀਬਾੜੀ ਤੇ ਕਿਸਾਨ ਭਲਾਈ ਅਫਸਰ ਡਾ. ਰਣਧੀਰ ਸਿੰਘ ਠਾਕੁਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਪਿਛਲੇ ਸਾਲ 1.84 ਲੱਖ ਹੈਕਟੇਅਰ ਰਕਬੇ ’ਚ ਕਣਕ ਦੀ ਬਿਜਾਈ ਹੋਈ ਸੀ ਅਤੇ ਇਸ ਵਾਰ ਵੀ ਓਨੇ ਹੀ ਰਕਬੇ ’ਚ ਬਿਜਾਈ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਇਸ ਸਾਲ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਸਬਸਿਡੀ ’ਤੇ ਦੇਣ ਲਈ 9600 ਕੁਇੰਟਲ ਕਣਕ ਦਾ ਬੀਜ ਭੇਜਿਆ ਜਾਵੇਗਾ, ਜਿਸ ਤਹਿਤ ਜ਼ਿਲ੍ਹੇ ਦੀਆਂ 11 ਬਲਾਕਾਂ ’ਚ ਹਰੇਕ ਬਲਾਕ ਨੂੰ 1-1 ਟਰੱਕ ਭੇਜਿਆ ਜਾ ਚੁੱਕਾ ਹੈ। ਡਾ. ਰਣਧੀਰ ਸਿੰਘ ਠਾਕੁਰ ਨੇ ਦੱਸਿਆ ਕਿ ਇਹ ਸਬਸਿਡੀ ਵਾਲਾ ਬੀਜ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਦਿੱਤਾ ਜਾਂਦਾ ਹੈ, ਜਿਹੜੇ ਅਨਾਜ ਪੋਰਟਲ ’ਤੇ ਰਜਿਸਟਰਡ ਹਨ। ਹਰੇਕ ਕਿਸਾਨ ਨੂੰ ਇਕ ਕੁਇੰਟਲ ਸਬਸਿਡੀ ਵਾਲਾ ਬੀਜ ਦਿੱਤਾ ਜਾਵੇਗਾ, ਜਿਸ ਦੀ ਕੀਮਤ 2200 ਰੁਪਏ ਹੋਵੇਗੀ ਜਦੋਂਕਿ ਇਸ ਦੀ ਬਾਜ਼ਾਰੀ ਕੀਮਤ 4200 ਰੁਪਏ ਦੇ ਕਰੀਬ ਹੈ।
Ad Position 22
No active advertisement
ਪਿਛਲੀ ਖ਼ਬਰ ਫੋਰਟਿਸ ਜਲੰਧਰ ਨੇ ਸਟ੍ਰੋਕ ਦੇ ਲੱਛਣਾਂ ਦੀ ਜਲਦੀ ਪਛਾਣ ਲਈ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਸੌਂਪੀ ਹਲਕਾ ਕਰਤਾਰਪੁਰ ਦੀ ਕਮਾਨ
Ad Position 24