ਗੁਰਾਇਆ ਨੇੜੇ ਨੈਸ਼ਨਲ ਹਾਈਵੇ ’ਤੇ ਵਾਪਰਿਆ ਹਾਦਸਾ
ਗੁਰਾਇਆ, 29 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਗੁਰਾਇਆ ਸ਼ਹਿਰ ਨੇੜੇ ਨੈਸ਼ਨਲ ਹਾਈਵੇ ’ਤੇ ਵੀਰਵਾਰ ਨੂੰ ਸ਼ਿਵ ਮੰਦਰ ਦੇ ਸਾਹਮਣੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ । ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਜਲੰਧਰ ਵੱਲ ਨੂੰ ਆ ਰਿਹਾ ਓਵਰ ਲੋਡਿਡ ਆਟੋ ਪੀਬੀ10ਐਫਵੀ5412 ਹਾਈਵੇ ’ਤੇ ਖੜ੍ਹੇ ਇੱਕ ਕੈਂਟਰ ’ਚ ਜ਼ਬਰਦਸਤ ਟਕਰਾਅ ਗਿਆ, ਜਿਸ ਕਾਰਨ ਆਟੋ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਜ਼ਖ਼ਮੀ ਹੋ ਗਏ।
ਬ
ਬੁਰੀ ਤਰ੍ਹਾਂ ਨੁਕਸਾਨਿਆ ਗਿਆ ਆਟੋ।
30-10-2026
ਗੁਰਾਇਆ, 29 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਗੁਰਾਇਆ ਸ਼ਹਿਰ ਨੇੜੇ ਨੈਸ਼ਨਲ ਹਾਈਵੇ ’ਤੇ ਵੀਰਵਾਰ ਨੂੰ ਸ਼ਿਵ ਮੰਦਰ ਦੇ ਸਾਹਮਣੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ । ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਜਲੰਧਰ ਵੱਲ ਨੂੰ ਆ ਰਿਹਾ ਓਵਰ ਲੋਡਿਡ ਆਟੋ ਪੀਬੀ10ਐਫਵੀ5412 ਹਾਈਵੇ ’ਤੇ ਖੜ੍ਹੇ ਇੱਕ ਕੈਂਟਰ ’ਚ ਜ਼ਬਰਦਸਤ ਟਕਰਾਅ ਗਿਆ, ਜਿਸ ਕਾਰਨ ਆਟੋ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਜ਼ਖ਼ਮੀ ਹੋ ਗਏ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਰਾਹਗੀਰ ਵਲੋਂ ਘਟਨਾ ਦੀ ਸੂਚਨਾ ਮਿਲੀ ਸੀ, ਸੂਚਨਾ ਮਿਲਣ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ’ਤੇ ਪਹੁੰਚੀ। ਇਸ ਦੌਰਾਨ ਕੈਂਟਰ ਚਾਲਕ ਮੌਕੇ ਦਾ ਫਾਇਦਾ ਉਠਾ ਕੇ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਆਟੋ ਵਿੱਚ ਕਰੀਬ 10 ਤੋਂ 12 ਮਜ਼ਦੂਰ ਸਵਾਰ ਸਨ, ਜੋ ਲੁਧਿਆਣਾ ਤੋਂ ਜਲੰਧਰ ਵੱਲ ਕੰਮ ਲਈ ਜਾ ਰਹੇ ਸਨ। ਹਾਦਸੇ ਦੇ ਗੰਭੀਰ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ, ਹਾਦਸੇ ’ਚ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕਾਂ ਦੀਆਂ ਦੇਹਾਂ ਨੂੰ ਸਿਵਲ ਹਸਪਤਾਲ ਫਿਲੌਰ ਦੀ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਸੰਬੰਧੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ । ਮੌਕੇ ’ਤੇ ਗੁਰਾਇਆ ਪੁਲਿਸ ਜਾਂਚ ’ਚ ਜੁੱਟ ਗਈ। ਇਸ ਦੌਰਾਨ ਐਸ.ਐਸ.ਐਫ ਦੇ ਇੰਚਾਰਜ ਏ.ਐਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਖਮੀਆਂ ਤੋਂ ਸਿਰਫ ਨਾਂਅ ਹੀ ਪੁਛੇ ਜਾ ਸਕੇ। ਜਿਨ੍ਹਾਂ ’ਚ ਸ਼ੰਤੋਸ਼, ਹਿਮਾਸ਼ੂ, ਹਰਦੀਪ ਸਿੰਘ, ਸਰਬਜੀਤ ਸਿੰਘ, ਸ਼ਿਸ਼ਪਾਲ, ਰਾਹੁਲ, ਰਾਮਵੀਰ, ਮਨਜੀਤ ਸਿੰਘ ਸਾਰੇ ਵਾਸੀ ਲੁਧਿਆਣਾ ਹਨ। ਇਹ ਸਾਰੇ ਲੁਧਿਆਣਾ ਤੋਂ ਜਲੰਧਰ ਕਿਸੇ ਪੈਲੇਸ ’ਚ ਕੰਮ ਕਰਨ ਜਾ ਰਹੇ ਸਨ ।