ਸ੍ਰੀ ਗੁਰੂ ਰਾਮਦਾਸ ਸੇਵਕ ਸਭਾ ਵਲੋਂ ਆਤਮ-ਰਸ ਕੀਰਤਨ ਦਰਬਾਰ 4 ਨੂੰ
ਜਲੰਧਰ, 29 ਅਕਤੂਬਰ (ਐੱਮ. ਐੱਸ.
ਜਲੰਧਰ, 29 ਅਕਤੂਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਰਾਮਦਾਸ ਸੇਵਕ ਸਭਾ (ਜਲ ਸੇਵਾ ਵਾਲੇ), ਮਾਡਲ ਹਾਊਸ, ਜਲੰਧਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਤਮ-ਰਸ ਕੀਰਤਨ ਦਰਬਾਰ 4 ਨਵੰਬਰ, ਦਿਨ ਬੁੱਧਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ (ਮੰਜੀ ਸਾਹਿਬ, ਸ੍ਰੀ ਦਰਬਾਰ ਸਾਹਿਬ), ਭਾਈ ਸਰਬਜੀਤ ਸਿੰਘ ‘ਲਾਡੀ’ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ), ਭਾਈ ਸਿਮਰਪ੍ਰੀਤ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ), ਭਾਈ ਪ੍ਰਿਤਪਾਲ ਸਿਘ (ਕਨੇਡਾ ਵਾਲੇ), ਭਾਈ ਹਰਿਜੀ ਸਿੰਘ ਅਤੇ ਬੀਬੀ ਬਲਜਿੰਦਰ ਕੌਰ (ਖਡੂਰ ਸਾਹਿਬ ਵਾਲੇ) ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ।