ਡੀ.ਸੀ. ਪਾਰਕ ’ਚ ‘ਫਿਟ ਸੈਂਟਰਲ’ ਦੀਆਂ ਕੰਧਾਂ ਦਾ ਉਦਘਾਟਨ
ਜਲੰਧਰ, 29 ਅਕਤੂਬਰ (ਡਾ. ਜਤਿੰਦਰ ਸਾਬੀ)-ਜਲੰਧਰ ਦੇ ਬਰਲਟਨ ਪਾਰਕ ਵਿਖੇ ਚੱਲ ਰਹੀ ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ-2026 ਦੌਰਾਨ ਡੀ.
ਜਲੰਧਰ, 29 ਅਕਤੂਬਰ (ਡਾ. ਜਤਿੰਦਰ ਸਾਬੀ)-ਜਲੰਧਰ ਦੇ ਬਰਲਟਨ ਪਾਰਕ ਵਿਖੇ ਚੱਲ ਰਹੀ ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ-2026 ਦੌਰਾਨ ਡੀ.ਸੀ. ਪਾਰਕ ਵਿਖੇ ‘ਫਿਟ ਸੈਂਟਰਲ’ ਦੀਆਂ ਕੰਧਾਂ ਦਾ ਉਦਘਾਟਨ ਕੀਤਾ ਗਿਆ। ਇਹ ਪਹਿਲ ਸ਼ਹਿਰ ਵਾਸੀਆਂ ਨੂੰ ਖੇਡਾਂ, ਸਰੀਰਕ ਤੰਦਰੁਸਤੀ ਅਤੇ ਸਰਗਰਮ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕੀਤੀ ਗਈ ਹੈ। ਇਹ ਮੁਹਿੰਮ ਹਾਕੀ ਪੰਜਾਬ ਦੇ ਪ੍ਰਧਾਨ, ਹਾਕੀ ਇੰਡੀਆ ਦੇ ਐਸੋਸੀਏਟ ਵਾਈਸ ਪ੍ਰੈਜ਼ੀਡੈਂਟ ਅਤੇ ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ। ਇਸ ਮੌਕੇ ਏਸ਼ੀਅਨ ਹਾਕੀ ਫੈੱਡਰੇਸ਼ਨ ਦੇ ਵਾਈਸ ਪ੍ਰੈਜ਼ੀਡੈਂਟ ਭੋਲਾ ਨਾਥ ਸਿੰਘ, ਭਾਰਤੀ ਹਾਕੀ ਟੀਮ ਦੇ ਮੁੱਖ ਚੋਣਕਾਰ ਆਰ.ਪੀ. ਸਿੰਘ, ਹਾਕੀ ਇੰਡੀਆ ਦੇ ਖ਼ਜ਼ਾਨਚੀ ਸੇਕਰ ਅਤੇ ਸੀਈਓ ਕਮਾਂਡਰ ਆਰ.ਕੇ. ਸ਼੍ਰੀਵਾਸਤਵ ਸਮੇਤ ਖੇਡ ਜਗਤ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਪ੍ਰਸਿੱਧ ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਨਿਤਿਨ ਕੋਹਲੀ ਨੇ ਕਿਹਾ ਕਿ ‘ਫਿਟ ਸੈਂਟਰਲ’ ਦਾ ਮਕਸਦ ਖੇਡਾਂ ਅਤੇ ਤੰਦਰੁਸਤੀ ਨੂੰ ਲੋਕਾਂ ਦੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦੀ ਅਮੀਰ ਹਾਕੀ ਵਿਰਾਸਤ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜ ਕੇ ਅਨੁਸ਼ਾਸਨ, ਟੀ ਮ ਭਾਵਨਾ ਤੇ ਆਤਮ-ਵਿਸ਼ਵਾਸ ਵਰਗੇ ਗੁਣ ਵਿਕਸਿਤ ਕੀਤੇ ਜਾ ਸਕਦੇ ਹਨ। ਸਮਾਗਮ ਵਿੱਚ ਮੌਜੂਦ ਪਤਵੰਤਿਆਂ ਨੇ ਕਿਹਾ ਕਿ ਸ਼ਹਿਰ ਦੀ ਪਛਾਣ ਸਿਰਫ਼ ਬੁਨਿਆਦੀ ਢਾਂਚੇ ਨਾਲ ਨਹੀਂ, ਸਗੋਂ ਲੋਕਾਂ ਦੀ ਸਿਹਤ, ਖੇਡ ਭਾਵਨਾ ਅਤੇ ਨਾਗਰਿਕ ਚੇਤਨਾ ਨਾਲ ਵੀ ਬਣਦੀ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ, ਬਲਵਿੰਦਰ ਸ਼ੰਮੀ, ਓਲੰਪੀਅਨ ਪੁਰੀ , ਪੰਨੂ ਅਤੇ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।