253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵਲੋਂ ਸਰਕਾਰੀ ਜਬਰ ਦੀ ਨਿਖੇਧੀ
ਗੁਰਾਇਆ, 29 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਇੱਕ ਪ੍ਰਾਈਵੇਟ ਕੰਪਨੀ ਦੀ ਅਣਗਹਿਲੀ ਕਾਰਨ 253 ਅਧਿਆਪਕਾਂ ਨੂੰ ਆਪਣੀ ਨੌਕਰੀ ਤੋਂ ਹੱਥ ਧੋਣੇ ਪੈ ਰਹੇ ਹਨ। ਪੰਜਾਬ ਸਰਕਾਰ ਦੀ ਇਸ ਮਸਲੇ ਪ੍ਰਤੀ ਬੇਰੁਖੀ ਅਤੇ ਰੁਜ਼ਗਾਰ ਖੋਹਣ ਦੀ ਨੀਤੀ ਦੀ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।
ਗੁਰਾਇਆ, 29 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਇੱਕ ਪ੍ਰਾਈਵੇਟ ਕੰਪਨੀ ਦੀ ਅਣਗਹਿਲੀ ਕਾਰਨ 253 ਅਧਿਆਪਕਾਂ ਨੂੰ ਆਪਣੀ ਨੌਕਰੀ ਤੋਂ ਹੱਥ ਧੋਣੇ ਪੈ ਰਹੇ ਹਨ। ਪੰਜਾਬ ਸਰਕਾਰ ਦੀ ਇਸ ਮਸਲੇ ਪ੍ਰਤੀ ਬੇਰੁਖੀ ਅਤੇ ਰੁਜ਼ਗਾਰ ਖੋਹਣ ਦੀ ਨੀਤੀ ਦੀ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਅਵਤਾਰ ਲਾਲ ਮਹਿਸਮਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਈਲੈੱਟ ਨਾਂਅ ਦੀ ਇੱਕ ਪ੍ਰਾਈਵੇਟ ਪੱਤਰੀ ਨੂੰ ਅਧਾਰ ਮੰਨ ਕੇ ਇਨ੍ਹਾਂ ਅਧਿਆਪਕਾਂ ਨੂੰ ਰੁਜ਼ਗਾਰ ਮਿਲਿਆ। ਪ੍ਰੰਤੂ ਹੁਣ ਦੁਬਾਰਾ ਪੁਰਾਣੀ ਉੱਤਰ ਪੱਤਰੀ ਨੂੰ ਅਧਾਰ ਮੰਨ ਕੇ ਪੰਜਾਬ ਸਰਕਾਰ ਨੇ ਇੱਕੋ ਝਟਕੇ ਨਾਲ ਇਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਜਿਸ ਕਰਕੇ ਇਨ੍ਹਾਂ ਅਧਿਆਪਕਾਂ ਦੇ ਭਵਿੱਖ ਤੇ ਸੁਆਲੀਆ ਨਿਸ਼ਾਨ ਲੱਗ ਗਿਆ ਹੈ। ਜੱਥੇਬੰਦੀ ਦੇ ਜ਼ਿਲ੍ਹਾ ਆਗੂਆਂ ਅੰਮ੍ਰਿਤਪਾਲ ਸਿੰਘ, ਨਰਿੰਦਰ ਪਾਲ, ਗੌਰਵ ਕੁਮਾਰ, ਰਾਜਵਿੰਦਰਪਾਲ ਸਿੰਘ ਆਦਿ ਨੇ ਇਨ੍ਹਾਂ ਅਧਿਆਪਕਾਂ ਦੇ ਰੁਜ਼ਗਾਰ ਉਜਾੜੇ ਦੇ ਨਾਦਰਸ਼ਾਹੀ ਫੁਰਮਾਨਾਂ ਦੀ ਤਿੱਖੀ ਅਲੋਚਨਾ ਕਰਦਿਆਂ ਇਨ੍ਹਾਂ ਹੁਕਮਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।