ਪ੍ਰਗਟ ਦਿਵਸ ਸੰਬੰਧੀ ਸਤਿਸੰਗ ਪਹਿਲੀ ਨਵੰਬਰ ਤੇ ਸ਼ੋਭਾ ਯਾਤਰਾ 4 ਨੂੰ
ਅੱਪਰਾ, 29 ਅਕਤੂਬਰ (ਦਲਵਿੰਦਰ ਸਿੰਘ ਅੱਪਰਾ)-ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਭਗਵਾਨ ਵਾਲਮੀਕਿ ਮੰਦਰ ਅੱਪਰਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ’ਚ ਬੀਤੇ ਦਿਨਾਂ ਤੋਂ ਪ੍ਰਭਾਤ ਫੇਰੀਆਂ ਆਰੰਭ ਕੀਤੀਆਂ ਗਈਆਂ ਹਨ।
ਅੱਪਰਾ, 29 ਅਕਤੂਬਰ (ਦਲਵਿੰਦਰ ਸਿੰਘ ਅੱਪਰਾ)-ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਭਗਵਾਨ ਵਾਲਮੀਕਿ ਮੰਦਰ ਅੱਪਰਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ’ਚ ਬੀਤੇ ਦਿਨਾਂ ਤੋਂ ਪ੍ਰਭਾਤ ਫੇਰੀਆਂ ਆਰੰਭ ਕੀਤੀਆਂ ਗਈਆਂ ਹਨ। ਪਹਿਲੀ ਨਵੰਬਰ ਐਤਵਾਰ ਸ਼ਾਮ ਨੂੰ ਸਤਿਸੰਗ ਸਮਾਗਮ ਹੋਵੇਗਾ। ਇਸ ਮੌਕੇ ਰਵੀ ਸਾਹਿਲ (ਇੰਡੀਅਨ ਆਇਡਲ ਅਕੈਡਮੀ) ਲੁਧਿਆਣਾ ਵਾਲੇ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ। 4 ਨਵੰਬਰ ਬੁੱਧਵਾਰ ਸ਼ੋਭਾ ਯਾਤਰਾ ਕੱਢੀ ਜਾਵੇਗੀ।